Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਪਹਿਲੇ ਦਿਨ ਦੀ ਹੋਈ ਸ਼ੁਰੂਆਤ

ਪਹਿਲੇ ਦਿਨ ਵਾਲੀਬਾਲ ਅਤੇ ਕ੍ਰਿਕਟ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼

Sport News, Abohar, Fazilka

Web Admin

Web Admin

5 Dariya News

ਅਬੋਹਰ/ਫਾਜ਼ਿਲਕਾ , 31 Jan 2024

Last updated on: Jan 31, 2024, 00:00 IST

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ. ਗੋਰਵ ਯਾਦਵ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਪਹਿਲੇ ਦਿਨ ਦਾ ਸ਼ਾਨਦਾਰ ਆਗਾਜ਼ ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਹੋਇਆ। 

ਜਿਸ ਦੀ ਸ਼ੁਰੂਆਤ ਜ਼ਿਲ੍ਹਾ ਪੁਲਿਸ ਮੁਖੀ ਸ. ਮਨਜੀਤ ਸਿੰਘ ਢੇਸੀ, ਹਲਕਾ ਇੰਚਾਰਜ ਸ੍ਰੀ. ਅਰੁਣ ਕੁਮਾਰ ਅਤੇ ਬ੍ਰਾਂਡ ਅਬੈਸਡਰ ਸਿਮਰਨਜੀਤ ਕੌਰ ਵੱਲੋਂ ਕੀਤੀ ਗਈ। ਇਸ ਦੌਰਾਨ ਜਿੱਥੇ ਉਨ੍ਹਾਂ ਨਸ਼ਿਆ ਖਿਲਾਫ ਜਾਗਰੂਕਤਾ ਦੇ ਗੁਬਾਰੇ ਵੀ ਅਸਮਾਨ ਵੀ ਛੱਡੇ ਉੱਥੇ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਵੀ ਦਵਾਇਆ ਗਿਆ। ਇਸ ਮੌਕੇ ਸਰਕਾਰੀ ਹਸਪਤਾਲ ਅਬੋਹਰ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਸਾਂਝ ਕੇਂਦਰ ਦਾ ਕਾਊਟਰ ਵੀ ਲਗਾਇਆ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਸ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਕ੍ਰਿਕਟ ਅਤੇ ਵਾਲੀਬਾਲ ਦੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਖੇਡਾਂ ਵਤਨ ਪੰਜਾਬ ਦੀਆਂ ਅਤੇ ਹੁਣ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੀ ਵੀ ਸ਼ੁਰੂਆਤ ਕਰਵਾਈ ਗਈ ਹੈ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਜਿਹਾ ਕਰਨ ਨਾਲ ਜਿੱਥੇ ਨੌਜਵਾਨ ਖੇਡਾਂ ਵਿੱਚ ਜੇਤੂ ਹੋ ਕੇ ਜਿੱਥੇ ਆਪਣੇ ਦੇਸ਼, ਪੰਜਾਬ, ਜ਼ਿਲ੍ਹੇ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨਗੇ ਉੱਥੇ ਹੀ ਉਹ ਨਸ਼ਿਆਂ ਤੋਂ ਵੀ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਲਈ ਸਮਾਂ ਜ਼ਰੂਰ ਕੱਢਣ ਅਤੇ ਉਨ੍ਹਾਂ ਦੇ ਭਵਿੱਖ ਲਈ ਉਨ੍ਹਾਂ ਨਾਲ ਰਾਬਤਾ ਬਣਾਈ ਰੱਖਦੇ ਹੋਏ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਨ।

ਹਲਕਾ ਇੰਚਾਰਜ ਸ੍ਰੀ. ਅਰੁਣ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਹੋ ਜਿਹੇ ਅਨੇਕਾਂ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਜੇਕਰ ਕੋਈ ਨਸ਼ਿਆਂ ਦੀ ਗ੍ਰਿਫਤ ਵਿੱਚ ਆਇਆ ਹੈ ਤਾਂ ਉਸ ਦਾ ਇਲਾਜ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਜਿੱਥੇ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ ਉੱਥੇ ਹੀ ਤੰਦਰੁਸਤ ਜੀਵਨ, ਚੰਗੀ ਸੋਚ ਅਤੇ ਅਨੁਸ਼ਾਸਨ ਵਿੱਚ ਰਹਿਣ ਲਈ ਵੀ ਪ੍ਰੇਰਦੀਆਂ ਹਨ। ਉਨ੍ਹਾਂ ਕਿਹਾ ਕਿ ਅਬੋਹਰ ਪੁਲਿਸ ਵੀ ਨਸ਼ਿਆਂ ਖਿਲਾਫ ਕਾਫੀ ਸਖਤ ਰਵੱਈਆ ਅਖਤਿਆਰ ਕਰਦੀ ਹੋਏ ਇੱਥੋਂ ਨਸ਼ੇ ਦਾ ਖਾਤਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਬੋਹਰ ਦੀ ਬ੍ਰਾਂਡ ਅਬੈਸਡਰ ਸਿਮਰਨਜੀਤ ਕੌਰ ਜਿਸ ਨੇ ਏਸ਼ੀਅਨ ਖੇਡਾਂ ਵਿੱਚ ਬ੍ਰਾਊਨ ਮੈਡਲ ਜਿੱਤ ਕੇ ਪੰਜਾਬ ਦਾ ਹੀ ਨਹੀਂ ਬਲਕਿ ਅਬੋਹਰ ਦਾ ਵੀ ਨਾਮ ਰੌਸ਼ਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀ ਇਹੋ ਜਿਹੇ ਖਿਡਾਰੀਆਂ ਤੋਂ ਪ੍ਰੇਰਨਾ ਲੈ ਕੇ ਆਪਣੇ ਜ਼ਿਲ੍ਹੇ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।ਬ੍ਰਾਂਡ ਅਬੈਸਡਰ ਸਿਮਰਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਵਾਸੀਆਂ ਵੱਲੋਂ ਜੋ ਉਨ੍ਹਾਂ ਨੂੰ ਮਾਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਅਸੀਂ ਆਪਣੇ ਟੀਚੇ ਦੀ ਪ੍ਰਾਪਤੀ ਕਰਕੇ ਅੱਗੇ ਵਧਦੇ ਹਾਂ ਉੱਥੇ ਹੀ ਅਸੀਂ ਸਰੀਰਕ ਤੇ ਮਾਨਸਿਕ ਤੌਰ ਤੇ ਵੀ ਤੰਦਰੁਸਤ ਹੁੰਦੇ ਹਾਂ। 

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅਬੋਹਰ ਵਿਖੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੀ ਸ਼ੁਰੂਆਤ ਨੂੰ ਸ਼ਲਾਘਾਯੋਗ ਉਪਰਾਲਾ ਦੱਸਦਿਆਂ ਕਿਹਾ ਕਿ ਨੌਜਵਾਨ ਦੀ ਰੁਚੀ ਜਿੱਥੇ ਖੇਡਾਂ ਵੱਲ ਵਧੇਗੀ ਉੱਥੇ ਹੀ ਇਹ ਨੌਜਵਾਨ ਖਿਡਾਰੀ ਅੱਗੇ ਵੱਧ ਕੇ ਸਾਡੇ ਦੇਸ਼ ਤੇ ਜ਼ਿਲ੍ਹੇ ਦਾ ਵੀ ਨਾਮ ਰੌਸ਼ਨ ਕਰਨਗੇ। ਇਸ ਦੌਰਾਨ ਨਟਰੰਗ ਅਬੋਹਰ ਵੱਲੋਂ ਭੁਪਿੰਦਰ ਉਤਰੇਜਾ ਅਤੇ ਹਨੀ ਉਤਰੇਜਾ ਦੇ ਨਸ਼ਿਆਂ ਖਿਲਾਫ ਨਾਟਕ ਨਵੀਂ ਸ਼ੁਰੂਆਤ ਅਤੇ ਸਰਕਾਰੀ ਸਕੂਲ ਲੜਕੇ ਅਬੋਹਰ ਵੱਲੋਂ ਨਸ਼ਿਆਂ ਖਿਲਾਫ ਸਕਿੱਟ ਖੇਡੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਸਟਰ ਸੁਨੀਲ ਕੁਮਾਰ ਸਚਦੇਵਾ, ਐੱਸ.ਪੀ. (ਪੀ.ਬੀ.ਆਈ) ਗੁਰਮੀਤ ਸਿੰਘ, ਡੀ.ਐੱਸ.ਪੀ. ਬੱਲੂਆਣਾ ਸੁਖਵਿੰਦਰ ਸਿੰਘ, ਡੀ.ਐੱਸ.ਪੀ.ਅਬੋਹਰ ਅਰੁਣ ਮੁੰਡਨ, ਐੱਸ.ਐੱਚ.ਓ ਅਬੋਹਰ ਸਿਟੀ-1 ਸੁਨੀਲ ਕੁਮਾਰ, ਐੱਸ.ਐੱਚ.ਓ ਅਬੋਹਰ ਸਿਟੀ-2 ਨਵੀਨ ਕੁਮਾਰ, ਇੰਚਾਰਜ ਸਪੈਸ਼ਲ ਬ੍ਰਾਂਚ ਨਵਦੀਪ ਸ਼ਰਮਾ, ਭਾਸ਼ਾ ਅਫਸਰ ਭੁਪਿੰਦਰ ਓਤਰੇਜਾ ਅਤੇ ਡੀ.ਡਿਕਸ਼ਨ ਸੈਂਟਰ ਤੋਂ ਡਾ. ਨਰੇਸ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਬੱਚੇ ਵੀ ਹਾਜ਼ਰ ਸਨ।

 

Tags: Sport News , Abohar , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD