Wednesday, 15 May 2024

 

 

ਖ਼ਾਸ ਖਬਰਾਂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ

 

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ : ਚੇਤਨ ਸਿੰਘ ਜੌੜਾਮਾਜਰਾ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal

Web Admin

Web Admin

5 Dariya News

ਚੰਡੀਗੜ੍ਹ , 31 Jan 2024

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬਾ ਸਰਕਾਰ ਵੱਲੋਂ ਨਿਰੰਤਰ ਪੱਤਰ-ਵਿਹਾਰ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ।

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਰੋਕਣ ਅਤੇ ਪਾਣੀ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਚਾਰ-ਵਟਾਂਦਰੇ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਲਿਖਿਆ ਜਾ ਚੁੱਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸੰਤ ਸੀਚੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਵੀ ਕੇਂਦਰ ਸਰਕਾਰ ਕੋਲ ਸੂਬੇ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਉਣ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਟਲ -ਭੂ-ਜਲ ਯੋਜਨਾ ਤਹਿਤ ਉਨ੍ਹਾਂ ਸੂਬਿਆਂ ਦੀ ਮਦਦ ਕੀਤੀ ਜਾਣੀ ਸੀ, ਜਿੱਥੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਹੈ ਪਰ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨਾਲ ਮਤਰੇਈ ਮਾਂ ਦਾ ਸਲੂਕ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਯੋਜਨਾ ਵਿੱਚ ਸ਼ਾਮਲ ਹੀ ਨਹੀਂ ਕੀਤਾ ਜਦਕਿ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਨਿਰੰਤਰ ਘਟਦਾ ਜਾ ਰਿਹਾ ਹੈ।

ਇਸੇ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਜਲ ਸਰੋਤਾਂ ਬਾਰੇ ਬਣੀ ਸੰਸਦੀ ਕਮੇਟੀ ਵਿੱਚ ਉਹ ਮੈਂਬਰ ਹੋਣ ਦੇ ਨਾਤੇ ਇਸ ਸਕੀਮ ਤਹਿਤ ਪੰਜਾਬ ਨੂੰ ਬਾਹਰ ਰੱਖੇ ਜਾਣ ਦਾ ਪਹਿਲਾਂ ਵੀ ਸਖ਼ਤ ਇਤਰਾਜ਼ ਜਤਾ ਚੁੱਕੇ ਹਨ ਅਤੇ ਪੰਜਾਬ ਨੂੰ ਇਸ ਯੋਜਨਾ ਵਿੱਚ ਸ਼ਾਮਿਲ ਕਰਨ ਲਈ ਲਿਖ ਵੀ ਚੁੱਕੇ ਹਨ। ਸੰਤ ਸੀਚੇਵਾਲ ਵੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਤੇ ਪੱਕੀ ਸੜਕ ਬਣਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਤੁਰੰਤ ਪੰਜਾਬ ਮੰਡੀ ਬੋਰਡ ਨਾਲ ਰਾਬਤਾ ਕਰਨ ਤਾਂ ਜੋ ਸੜਕ ਬਣਾਉਣ ਸਬੰਧੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਉਨ੍ਹਾਂ ਕਿਹਾ ਕਿ ਦਰਿਆ ਕਿਨਾਰੇ ਸੜਕ ਬਣਨ ਨਾਲ ਧੁੱਸੀ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ ਅਤੇ ਹੜ੍ਹਾਂ ਦੌਰਾਨ ਪਾੜ ਪੈਣ ਦੀਆਂ ਘਟਨਾਵਾਂ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਦਰਿਆਵਾਂ ਅਤੇ ਪੁਲਾਂ ਹੇਠ ਸਫ਼ਾਈ ਯਕੀਨੀ ਬਣਾਉਣ ਤਾਂ ਜੋ ਦਰਿਆ ਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ। 

ਉਨ੍ਹਾਂ ਕਿਹਾ ਕਿ ਹੁਣ ਜਦੋਂ ਬਰਸਾਤਾਂ ਦੇ ਸਮੇਂ ਵਿੱਚ 6 ਮਹੀਨੇ ਦਾ ਸਮਾਂ ਰਹਿ ਗਿਆ ਹੈ ਤਾਂ ਇਹ ਜ਼ਰੂਰੀ ਹੈ ਕਿ ਸਫ਼ਾਈ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਚੀਫ਼ ਇੰਜੀਨੀਅਰ (ਡਰੇਨੇਜ) ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ, ਚੀਫ਼ ਇੰਜੀਨੀਅਰ (ਨਹਿਰਾਂ) ਸ੍ਰੀ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD