Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ ਦਵਾਈਆਂ-ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ

ਸਰਕਾਰ ਵੱਲੋਂ ਕੀਤੇ ਫੈਸਲੇ ਅਨੁਸਾਰ ਮਰੀਜਾਂ ਨੂੰ ਬਾਹਰ ਦੀਆਂ ਦਵਾਈਆਂ ਲਿਖਣ ਵਾਲੇ ਡਾਕਟਰਾਂ ਵਿਰੁੱਧ ਹੋਵੇਗੀ ਕਾਰਵਾਈ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 01 Feb 2024

ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।ਇਸ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾ ਨਾਲ ਗੱਲਬੱਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਸਿਹਤ ਸਹੂਲਤਾਂ ਫਰਿਸ਼ਤੇ ਸਕੀਮ, ਮਰੀਜ਼ਾ ਲਈ ਹਸਪਤਾਲਾਂ ਦੇ ਅੰਦਰੋ ਹੀ ਦਵਾਈਆਂ ਮੁਹੱਈਆਂ ਕਰਵਾਉਣ, ਐਕਸ ਰੇ, ਅਲਟ੍ਰਾਂਸਾਊਡ , ਡਾਇਗਨੋਸਟਿਕ ਸੇਵਾਵਾਂ, ਪ੍ਰਾਈਵੇਟ ਸੰਸਥਾਵਾਂ ਦੀ ਇੰਪੈਨਲਮੈਂਟ ਅਤੇ ਹੋਰ ਸਿਹਤ ਸਹਲੂਤਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੂੰ ਕਿਹਾ ਕਿ ਜਿਲ੍ਹੇ ਅੰਦਰ ਸਮੂਹ ਸਿਹਤ ਸੰਸਥਾਵਾਂ ਅੰਦਰ ਇਲਾਜ਼ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਸਾਰੀਆਂ ਦਵਾਈਆਂ ਸੰਸਥਾਂ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣ ਜੇਕਰ ਕੋਈ ਹੋਰ ਦਵਾਈ ਦੀ ਲੋੜ ਹੋਵੇ ਤਾਂ ਉਸ ਨੂੰ ਆਪਣੇ ਪੱਧਰ ਤੇ ਪੂਰਾ ਕਰਨਾ ਯਕੀਨੀ ਬਣਾਈਆਂ ਜਾਵੇ।ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਬਾਹਰ ਤੋਂ ਦਵਾਈਆਂ ਨਾ ਲਿਖੀਆਂ ਜਾਣ।ਇਸ ਮੌਕੇ ਉਨ੍ਹਾਂ ਨੇ ਦਵਾਈਆਂ ਦਾ ਸਟਾਕ ਚੈਕ ਕੀਤਾ ਅਤੇ ਦਵਾਈ ਲੈਣ ਲਈ ਆਏ ਮਰੀਜ਼ਾ ਦੀਆਂ ਪਰਚੀਆਂ ਚੈਕ ਕੀਤੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸਹੂਲਤ ਮਿਲਣ ਵਿਚ ਕੋਈ ਪ੍ਰੇਸ਼ਾਨੀ ਆਈ ਹੈ, ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਮਰੀਜ਼ਾਂ ਵੱਲੋਂ ੳਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਸੰਤੁਸ਼ਟੀ ਪ੍ਰਗਟ ਕੀਤੀ ਗਈ ਅਤੇ ਸਰਕਾਰ ਤੇ ਸਿਹਤ ਵਿਭਾਗ ਦੀ ਪ੍ਰਸੰਸ਼ਾ ਕੀਤੀ। 

ਡਿਪਟੀ ਕਮਿਸ਼ਨਰ ਵੱਲੋਂ  ਐਕਸ ਰੇ, ਅਲਟ੍ਰਾਂਸਾਊਡ ਅਤੇ ਡਾਇਗਨੋਸਟਿਕ ਸੇਵਾਵਾਂ ਸਬੰਧੀ ਪ੍ਰਾਈਵੇਟ ਸੰਸਥਾਂਵਾਂ ਦੀ ਇੰਪੈਨਲਮੈਂਟ ਅਤੇ ਫਰਿਸ਼ਤੇ ਸਕੀਮ ਬਾਰੇ ਸਿਵਲ ਸਰਜਨ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖਿਆਂ ਜਾਣ ਵਾਲੀਆਂ ਦਵਾਈਆਂ ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ, ਜੇਕਰ ਕੋਈ ਦਵਾਈ ਹਸਪਤਾਲ ਅੰਦਰ ਉਪਲਬੱਧ ਨਹੀਂ ਹੈ ਤਾਂ ਸਬੰਧਤ ਡਾਕਟਰ ਵੱਲੋਂ ਇਹ ਦਵਾਈ ਉਪਲਬੱਧ ਕਰਵਾਈ ਜਾਵੇਗੀ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿੱਧੀ (ਸਟੈਂਡਰਡ ਅਪਟ੍ਰੇਟਿੰਗ ਪ੍ਰੋਸਿਜਰ) ਜਾਰੀ ਕੀਤੀ ਗਈ ਹੈ ਅਤੇ ਮਰੀਜਾਂ ਨੂੰ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਡਾਕਟਰ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਇੰਨ੍ਹਾਂ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਮਰੀਜਾਂ ਨੂੰ ਉਪਲਬੱਧ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣ।

ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਚੀਫ ਫਾਰਮੇਸੀ ਅਫਸਰ ਸੰਦੀਪ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD