Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ ਸਾਰੀਆਂ ਦਵਾਈਆਂ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿਖੇ ਮੀਟਿੰਗ ਕਰਕੇ ਸਿਵਲ ਸਰਜਨ ਅਤੇ ਡਾਕਟਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 01 Feb 2024

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਅਚਨਚੇਤ ਚੈਂਕਿੰਗ ਕਰਕੇ ਡਾਕਟਰਾਂ ਨੂੰ ਸਾਰੀਆਂ ਦਵਾਈਆਂ ਮਰੀਜਾ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਉਣ ਸਬੰਧੀ ਸਖਤ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਖੇ ਸਿਵਲ ਸਰਜਨ ਜਸਪ੍ਰੀਤ ਕੌਰ ਅਤੇ ਡਾਕਟਰਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖਿਆਂ ਜਾਣ ਵਾਲੀਆਂ ਦਵਾਈਆਂ ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿੱਧੀ (ਸਟੈਂਡਰਡ ਅਪਟ੍ਰੇਟਿੰਗ ਪ੍ਰੋਸਿਜਰ) ਜਾਰੀ ਕੀਤੀ ਗਈ ਹੈ ਅਤੇ ਮਰੀਜਾਂ ਨੂੰ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਡਾਕਟਰ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੀ.ਐਮ. ਸਾਹਿਬ ਵੱਲੋਂ ਦਿੱਤੇ ਗਏ ਇੰਨ੍ਹਾਂ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਮਰੀਜਾਂ ਨੂੰ ਉਪਲਬੱਧ ਕਰਵਾਈਆਂ ਜਾਣ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਬਾਹਰ ਸਥਿਤ ਦਵਾਈਆਂ ਦੀਆਂ ਦੁਕਾਨਾਂ ਦੇ ਮਾਲਕਾਂ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਤਕਰੀਬਨ ਸਾਰੀਆਂ ਦਵਾਈਆਂ ਹੁਣ ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਮਿਲ ਰਹੀਆਂ ਹਨ ਅਤੇ ਦਵਾਈਆਂ ਦੀ ਵਿਕਰੀ ਵਿੱਚ ਵੀ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ ਦੇ ਅੰਦਰੋਂ ਵੀ ਸਾਰੀਆਂ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਤੋਂ ਇਲਾਵਾ 14 ਪ੍ਰਾਈਵੇਟ ਹਸਪਤਾਲ ਵੀ ਇਮਪੈਂਲਡ ਕੀਤੇ ਗਏ ਹਨ ਅਤੇ ਜੇਕਰ ਕੋਈ ਟੈਸਟ ਹਸਪਤਾਲ ਅੰਦਰੋਂ ਉਪਲਬੱਧ ਨਹੀਂ ਹੁੰਦਾ ਤਾਂ ਉਹ ਇਮਪੈਂਲਡ ਕੀਤੇ ਗਏ ਹਸਪਤਾਲਾਂ ਵਿਚੋਂ ਸਰਕਾਰੀ ਰੇਟਾਂ ‘ਤੇ ਟੈਸਟ ਉਪਲਬੱਧ ਕਰਵਾਏ ਜਾਣਗੇ। 

ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਦਵਾਈ ਹਸਪਤਾਲ ਅੰਦਰ ਉਪਲਬੱਧ ਨਹੀਂ ਹੈ ਤਾਂ ਸਬੰਧਤ ਡਾਕਟਰ ਵੱਲੋਂ ਇਹ ਦਵਾਈ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ‘ਤੇ ਸਿਵਲ ਸਰਜਨ ਜਸਪ੍ਰੀਤ ਕੌਰ, ਡੀ.ਐਮ.ਸੀ. ਨਵਾਂਸ਼ਹਿਰ ਡਾ. ਹਰਪ੍ਰੀਤ ਸਿੰਘ, ਡੀ.ਐਚ ਐਸ.ਐਮ.ਓ ਡਾ. ਸਤਵਿੰਦਰ ਪਾਲ ਸਿੰਘ, ਬੰਗਾ ਐਸ.ਐਮ.ਓ. ਡਾ. ਜਸਵਿੰਦਰ ਸਿੰਘ, ਮੁਕੰਦਪੁਰ ਐਸ.ਐਮ.ਓ. ਡਾ. ਰਵਿੰਦਰ ਕੁਮਾਰ, ਸਰੋੜਾ ਐਸ.ਐਮ.ਓ ਡਾ. ਗੁਰਿੰਦਰਜੀਤ ਸਿੰਘ, ਡਾ. ਗੀਤਾਂਜਲੀ, ਡਾ. ਸੋਨੀਆ, ਡਾ. ਨਿਰੰਜਨ ਪਾਲ ਸਿੰਘ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD