Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖ਼ਤ ਦੇ ਦਿੱਤੇ ਆਦੇਸ਼

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਸਮੂਹ ਐਸ.ਡੀ.ਐਮ.ਜ਼/ਡੀ.ਐਸ.ਪੀ.ਜ਼ ਨਾਲ ਮੀਟਿੰਗ

DC Moga, Kulwant Singh, Deputy Commissioner Moga, Moga

Web Admin

Web Admin

5 Dariya News

ਮੋਗਾ , 01 Feb 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਸਮੂਹ ਐਸ.ਡੀ.ਐਮ.ਜ਼ ਤੇ ਡੀ.ਐਸੀ.ਪੀ.ਜ਼ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥ ਦੀ ਸ਼ਨਾਖ਼ਤ ਦਾ ਕੰਮ 8 ਫਰਵਰੀ, 2024 ਤੱਕ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲਤਾ ਨਾਲ ਸਬੰਧਤ ਸਮੁੱਚੇ ਕਾਰਕਾਂ ਦੀ ਪੜਤਾਲ ਕਰਕੇ ਚੋਣ ਕਮਿਸ਼ਨ ਤੱਕ ਜਾਣਕਾਰੀ ਪਹੁੰਚਾਉਣ ਲਈ ਕਮਿਸ਼ਨ ਵੱਲੋਂ ਪੰਜ ਪ੍ਰੋਫਾਰਮੇ ਜਾਰੀ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਫਾਰਮਿਆਂ ਵਿੱਚ ਦਰਜ ਕਾਲਮਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਭਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਸਦੇ ਨਿਯਮਾਂ ਬਾਰੇ ਵੀ ਸਮੂਹ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ, ਐਸ.ਡੀ.ਐਮ. ਧਰਮਕੋਟ ਸ੍ਰੀਮਤੀ ਚਾਰੂ ਮਿਤਾ, ਸਮੂਹ ਡੀ.ਐਸ.ਪੀ.ਜ਼ ਤੋਂ ਇਲਾਵਾ ਚੋਣ ਤਹਿਸੀਲਦਾਰ ਸ੍ਰੀ ਬਰਜਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਫ਼ਾਰਮ ਐੱਸ.ਡੀ.ਐੱਮ. ਦਫ਼ਤਰਾਂ 'ਚ ਹਲਕਾ ਵਾਰ ਜਮ੍ਹਾਂ ਹੋਣਗੇ, ਜਿੱਥੋਂ ਹਲਕਾ ਵਾਰ ਰਿਪੋਰਟ ਬਣੇਗੀ ਅਤੇ ਬਾਅਦ 'ਚ ਜ਼ਿਲ੍ਹਾ ਚੋਣ ਦਫ਼ਤਰ 'ਚੋਂ ਜ਼ਿਲ੍ਹੇ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬੂਥਾਂ ਦੀ ਸੰਵੇਦਨਸ਼ੀਲਤਾ ਦੀ ਰਿਪੋਰਟ ਬਹੁਤ ਹੀ ਸਾਵਧਾਨੀ ਨਾਲ ਚੋਣ ਕਮਿਸ਼ਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੀ ਤਿਆਰ ਕਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦਾ ਮੁੱਖ ਮੰਤਵ ਦੇਸ਼ ਵਿੱਚ ਸ਼ਾਂਤਮਈ, ਪਾਰਦਰਸ਼ੀ ਅਤੇ ਸਾਫ਼-ਸੁਥਰੀਆਂ ਚੋਣਾਂ ਕਰਵਾਉਣਾ ਹੈ। ਅਜਿਹੀਆਂ ਚੋਣਾਂ ਜਿਸ ਵਿੱਚ ਹਰ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਅਤੇ ਦਬਾਓ ਤੋਂ ਕਰ ਸਕਦੇ ਹਨ। 

ਇਸ ਮੰਤਵ ਦੀ ਪੂਰਤੀ ਲਈ ਕਮਿਸ਼ਨ ਵੱਲੋਂ ਸਮੇਂ-ਸਮੇਂ ਤੇ ਬਹੁਤ ਸਾਰੇ ਕਦਮ ਉਠਾਏ ਜਾਂਦੇ ਹਨ। ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖਤ ਵੀ ਇਸੇ ਦੀ ਹੀ ਇੱਕ ਕੜੀ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਸੰਵੇਦਨਸ਼ੀਲ ਬੂਥ ਉਹ ਬੂਥ ਹੁੰਦੇ ਹਨ ਜਿੱਥੋਂ ਦੇ ਵੋਟਰਾਂ, ਵੋਟਰਾਂ ਦੇ ਸਮੂਹ, ਪਿੰਡ, ਏਰੀਆਂ ਜਾਂ ਘਰਾਂ ਨੂੰ ਪ੍ਰਭਾਵਸ਼ਾਲੀ ਵਿਅਕਤੀਆਂ ਵੱਲੋਂ ਡਰਾਇਆ ਜਾਂ ਧਮਕਾਇਆ ਜਾ ਸਕਦਾ ਹੈ ਅਤੇ ਕਿਸੇ ਖਾਸ ਪਾਰਟੀ ਜਾਂ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਡਰ ਜਾਂ ਲਾਲਚ ਦਿੱਤਾ ਜਾ ਸਕਦਾ ਹੈ। ਇਸਦੇ ਨਾਲ ਹੀ ਉਨ੍ਹਾਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸ਼ਨਾਖਤ ਵੀ ਕਰਨੀ ਹੁੰਦੀ ਹੈ ਜੋ ਡਰਾ ਜਾਂ ਧਮਕਾ ਸਕਦੇ ਹਨ। ਕਮਿਸ਼ਨ ਦਾ ਉਦੇਸ਼ ਇਨ੍ਹਾਂ ਵਿਅਕਤੀਆਂ ਦੀ ਸ਼ਨਾਖਤ ਕਰਨ ਉਪਰੰਤ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਹੁੰਦਾ ਹੈ।  

 

Tags: DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD