Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਨੇ ਐਸ.ਐਮ.ਐਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Judiciary, District Legal Services Authority, Rupnagar

Web Admin

Web Admin

5 Dariya News

ਰੂਪਨਗਰ , 01 Feb 2024

Last updated on: Feb 01, 2024, 00:00 IST

ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ  ਸ਼੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਐਸ.ਐਮ.ਐਲ. ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਸ. ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੂਪਨਗਰ ਵਿੱਚ ਦੂਰ-ਦੁਰਾਡੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਐਸ.ਐਮ.ਐਲ. ਵੈਨ ਰਾਹੀਂ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਇਹ ਐਸ.ਐਮ.ਐਲ. ਵੈਨ 01 ਫਰਵਰੀ 2024 ਤੋਂ 14 ਫਰਵਰੀ ਤੱਕ 15 ਦਿਨਾਂ ਲਈ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਰੂਪਨਗਰ, ਨੰਗਲ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਪੈਰਾ ਲੀਗਲ ਵਲੰਟੀਅਰਜ਼, ਪੈਨਲ ਐਡਵੋਕੇਟਜ਼ ਅਤੇ ਪੰਚਾਇਤ ਸਕੱਤਰ ਵੀ ਸ਼ਮੂਲੀਅਤ ਕਰਨਗੇ।

ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਦੂਰ-ਦੁਰਾਡੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ, ਦੇਸ਼ ਦੇ ਵੱਖ-ਵੱਖ ਕਾਨੂੰਨਾਂ ਬਾਰੇ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਚਲਾਈਆਂ ਜਾ ਰਹੀਆਂ ਨਾਲਸਾ ਸਕੀਮਾਂ, ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਪਹੁੰਚਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਅਤੇ ਭਲਾਣ ਵਿਖੇ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਰਾਹੀ ਪੈਨਲ ਐਡਵੋਕੇਟ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਗਗਨਦੀਪ ਬੱਸੀ ਅਤੇ ਪੀ.ਐਲ.ਵੀ. ਸ਼੍ਰੀ ਬਾਦਲ ਵੱਲੋਂ ਲੋਕਾਂ ਨੂੰ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ, 2017, ਜਿਨਸੀ ਸ਼ੋਸ਼ਣ, ਹੋਰ ਅਪਰਾਧਾਂ ਦੀਆਂ ਪੀੜਤ ਔਰਤਾਂ ਤੇ ਬੱਚੀਆਂ ਲਈ ਮੁਆਵਜ਼ਾ ਸਕੀਮ, 2018, ਨਸ਼ੇ ਦੀ ਦੁਰਵਰਤੋਂ ਦੇ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਸੰਬੰਧੀ ਨਾਲਸਾ ਸਕੀਮ, 2015, ਪ੍ਰੀ-ਇੰਸਟੀਚਿਊਸ਼ਨ ਮੇਡੀਏਸ਼ਨ, ਕੰਮ ਵਾਲੀ ਥਾਂ ਤੇ ਔਰਤਾਂ ਨਾਲ ਜਿਨਸੀ ਸੋਸ਼ਣ ਕੀ ਰੋਕਥਾਮ ਕਾਨੂੰਨ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਸੰਬੰਧੀ ਹੋਰ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ website: www.pulsa.gov.in ਅਤੇ ਟੋਲ ਫਰੀ ਨੰਬਰ 1968 ਅਤੇ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਨੰਬਰ 01881-220171 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Judiciary , District Legal Services Authority , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD