Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ

ਗੁਰਦੁਆਰਾ ਚੋਣ ਹਲਕਿਆਂ ਵਿੱਚ ਵੋਟਰਾਂ ਦੀ ਸੁਵਿਧਾ ਲਈ 2 ਤੋਂ 4 ਫਰਵਰੀ ਤੱਕ ਘਰ ਘਰ ਜਾ ਕੇ ਕੀਤੀ ਜਾਵੇਗੀ ਵੋਟਰ ਰਜਿਸਟਰੇਸ਼ਨ: ਜਤਿੰਦਰ ਜੋਰਵਾਲ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 01 Feb 2024

Last updated on: Feb 01, 2024, 00:00 IST

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟਰੇਸ਼ਨ ਸਬੰਧੀ ਹੁਣ ਤੱਕ ਗੁਰਦੁਆਰਾ ਚੋਣ ਹਲਕਾ ਪੱਧਰ ਉਤੇ ਕੀਤੀ ਗਈ ਕਾਰਵਾਈ ਬਾਰੇ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਕੱਲ੍ਹ ਮਿਤੀ 2 ਫਰਵਰੀ ਤੋਂ ਐਤਵਾਰ 4 ਫਰਵਰੀ ਤੱਕ ਜ਼ਿਲ੍ਹਾ ਸੰਗਰੂਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਵਿੱਚ ਰਿਵਾਇਜ਼ਿੰਗ ਅਥਾਰਟੀ ਦੀ ਨਿਗਰਾਨੀ ਹੇਠ ਵੋਟ ਰਜਿਸਟਰੇਸ਼ਨ ਵਧਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਰਜਿਸਟਰੇਸ਼ਨ ਤੋਂ ਵਾਂਝਾ ਨਾ ਰਹੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਰਜਿਸਟਰੇਸ਼ਨ ਵਧਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ ਅਤੇ ਗੁਰਦੁਆਰਾ ਚੋਣ ਹਲਕੇ ਅਧੀਨ ਆਉਂਦੇ ਹਰ ਘਰ ਤੱਕ ਪਹੁੰਚ ਕਰਕੇ ਯੋਗ ਵੋਟਰਾਂ ਦੇ ਫਾਰਮ ਭਰੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਇਨ੍ਹਾਂ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਦੇ ਕੰਮ ਪ੍ਰਤੀ ਵਧੇਰੇ ਗੰਭੀਰ ਹੋਣ ਦੀ ਲੋੜ ਹੈ ਅਤੇ ਪਿੰਡਾਂ ਵਿੱਚ ਅਗੇਤੇ ਤੌਰ ਤੇ ਲੋਕ ਸੂਚਨਾ ਹਿੱਤ ਗੁਰਦੁਆਰਾ ਸਾਹਿਬ ਰਾਹੀਂ ਅਨਾਊਂਸਮੈਂਟ ਕਰਵਾ ਕੇ ਹਰ ਪਿੰਡ ਪੱਧਰ ਵਿੱਚ ਵੋਟਰ ਰਜਿਸਟਰੇਸ਼ਨ ਕੈਂਪ ਆਯੋਜਿਤ ਕੀਤੇ ਜਾਣ। 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਚੱਲ ਰਿਹਾ ਹੈ ਅਤੇ ਇਸ ਲਈ 29 ਫਰਵਰੀ ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੂਥ ਲੈਵਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਇਹ ਵੋਟਰ ਸੂਚੀ ਤਰੁਟੀ ਰਹਿਤ ਹੋਣੀ ਚਾਹੀਦੀ ਹੈ ਅਤੇ ਜੇਕਰ ਪਹਿਲਾਂ ਤੋਂ ਬਣੀਆਂ ਸੂਚੀਆਂ ਵਿੱਚ ਕੋਈ ਰਜਿਸਟਰੇਸ਼ਨ ਅਯੋਗ ਪਾਈ ਜਾ ਰਹੀ ਹੋਵੇ ਤਾਂ ਉਸ ਬਾਰੇ ਜ਼ਰੂਰ ਸਬੰਧਤ ਰਿਵਾਇਜਿੰਗ ਅਥਾਰਟੀ ਦੇ ਧਿਆਨ ਵਿੱਚ ਲਿਆਂਦਾ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਮੂਨਕ ਸੂਬਾ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਮਾਲ ਵਿਭਾਗ ਤੇ ਤਹਿਸੀਲਦਾਰ ਚੋਣਾਂ ਦਫ਼ਤਰ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD