Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

ਸੀਨੀਅਰ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਰਿਪੋਰਟ ਲਈ

Balkar Singh, AAP, Aam Aadmi Party, Aam Aadmi Party Punjab, AAP Punjab, Karambir Singh Ghuman

Web Admin

Web Admin

5 Dariya News

ਚੰਡੀਗੜ੍ਹ , 01 Feb 2024

Last updated on: Feb 01, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ।

ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮਿਊਂਸੀਪਲ ਕੌਂਸਲ/ਨਗਰ ਪੰਚਾਇਤ  ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ, ਮੁਕੇਰੀਆਂ, ਦਸੂਹਾ, ਉੜਮੁੜ ਟਾਂਡਾ, ਤਲਵਾੜਾ, ਸ਼ਾਮ ਚੌਰਾਸੀ, ਮਹਿਲਪੁਰ, ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੇ ਮੁੱਦਿਆਂ ਨੂੰ ਵੀ ਵਿਭਾਗੀ ਅਧਿਕਾਰੀਆਂ ਨਾਲ ਵਿਚਾਰਿਆ ਅਤੇ ਉਹਨਾਂ ਦਾ ਹੱਲ ਕੱਢਣ ਲਈ ਕਿਹਾ।

ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ 'ਤੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਨੂੰ ਜਾਣੂ ਕਰਵਾਇਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸਮੱਸਿਆਂ ਦਾ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਕਿਸਮ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ।

ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ "ਰੰਗਲਾਂ ਪੰਜਾਬ" ਬਣਾਉਣ ਲਈ ਸਾਨੂੰ ਸਾਰਿਆਂ ਨੂੰ ਈਮਾਨਦਾਰੀ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਵਿਧਾਇਕਾਂ ਵਿੱਚ ਕਰਮਬੀਰ ਸਿੰਘ ਘੁੰਮਣ, ਜਸਵੀਰ ਸਿੰਘ ਗਿੱਲ ਰਾਜਾ, ਡਾ ਰਵਜੋਤ ਸਿੰਘ, ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਵੱਖ ਵੱਖ ਮਿਊਂਸੀਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ  ਰੀਵੀਓ ਮੀਟਿੰਗ ਵਿੱਚ ਸ਼ਾਮਲ ਹੋਏ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD