Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਕਮਿਸ਼ਨਰ ਵੱਲੋਂ ਅਬੋਹਰ ਦਾ ਦੌਰਾ, ਲੋਕਾਂ ਨੂੰ ਬਿਤਹਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੀ ਹਦਾਹਿਤ

ਅਬੋਹਰ ਦੀ ਲਾਈਬੇ੍ਰਰੀ ਦਾ ਵੀ ਲਿਆ ਜਾਇਜ਼ਾ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਅਬੋਹਰ , 01 Feb 2024

ਫਿਰੋਜਪੁਰ ਡਵੀਜਨ ਦੇ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਆਈਏਐਸ ਨੇ ਅੱਜ ਅਬੋਹਰ ਦਾ ਦੌਰਾ ਕਰਕੇ ਇੱਥੇ ਚਲ ਰਹੇ ਪ੍ਰੋਜੈਕਟਾ ਦਾ ਜਾਇਜ਼ਾ ਲਿਆ।ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜਿ਼ਲ੍ਹੇ ਵਿਚ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰੇਕ ਨਾਗਰਿਕ ਨੂੰ ਮਿਲੇ ਅਤੇ ਵਿਕਾਸ ਪ੍ਰੋਜੈਕਟ ਤੇਜੀ ਨਾਲ ਹੋਣ ਇਸਦੇ  ਲਈ ਜਾਇਜ਼ੇ ਲਈ ਉਹ ਆਏ ਹਨ। 

ਉਨ੍ਹਾਂ ਨੇ ਕਿਹਾ ਕਿ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫ਼ਤਰਾਂ ਵਿਚ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਰਕਾਰੀ ਸੇਵਾ ਲੈਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ ਜਾਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਮੁਸਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ 43 ਪ੍ਰਕਾਰ ਦੀਆਂ ਸੇਵਾਵਾਂ ਲੋਕ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹਨ। 

ਉਨ੍ਹਾਂ ਨੇ ਕਿਹਾ ਕਿ ਨਾਗਰਿਕ 1076 ਨੰਬਰ ਤੇ ਕਾਲ ਕਰਕੇ ਸਰਕਾਰੀ ਨੁੰਮਾਇੰਦੇ ਨੂੰ ਘਰ ਬੁਲਾ ਕੇ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਇਸਤੋਂ ਬਿਨ੍ਹਾਂ ਲਗਭਗ 100 ਸੇਵਾਵਾਂ ਆਨਲਾਈਨ ਉਪਲਬੱਧ ਹਨ ਜਿਸ ਲਈ ਲੋਕ ਆਪਣੇ ਘਰ ਤੋਂ ਹੀ ਅਪਲਾਈ ਕਰ ਸਕਦੇ ਹਨ ਜਦ ਕਿ ਸੇਵਾ ਕੇਂਦਰਾਂ ਰਾਹੀਂ 400 ਤੋਂ ਵੱਧ ਸਰਕਾਰੀ ਸੇਵਾਵਾਂ ਲੋਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਦੌਰਾਨ ਅਬੋਹਰ ਦੇ ਫਰਦ ਕੇਂਦਰ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮਾਲ ਵਿਭਾਗ ਨਾਲ ਬਕਾਇਆ ਪਏ ਇੰਤਕਾਲ ਜਲਦ ਤੋਂ ਜਲਦ ਕੀਤੇ ਜਾਣ ਅਤੇ ਕਿਸੇ ਵੀ ਪ੍ਰਕਾਰ ਦੀ ਸੇਵਾ ਲੋਕਾਂ ਨੂੰ ਸਰਕਾਰ ਵੱਲੋਂ ਤੈਅ ਸਮਾਂ ਹੱਦ ਦੇ ਅੰਦਰ ਅੰਦਰ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡਾਂ ਵਿਚ ਕੈਂਪ ਲਗਾ ਕੇ ਲੋਕਾਂ ਦੇ ਵਿਚ ਪਹੁੰਚ ਕੇ ਸਰਕਾਰੀ ਵਿਭਾਗ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣਗੇ।

ਉਨ੍ਹਾਂ ਨੇ ਇਸ ਮੌਕੇ ਅਬੋਹਰ ਵਿਖੇ ਬਣ ਰਹੀ ਲਾਈਬੇ੍ਰਰੀ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਇਹ ਲਾਈਬ੍ਰੇਰੀ ਅਬੋਹਰ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਵੇਗੀ। ਇਸ ਮੌਕੇ ਇੱਥੇ ਪੁੱਜਣ ਤੇ ਅਬੋਹਰ ਦੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਕਮਿਸ਼ਨਰ ਨੂੰ ਅਬੋਹਰ ਸਬ ਡਵੀਜਨ ਵਿਚ ਚੱਲ ਰਹੇ ਸਰਕਾਰ ਦੇ ਪ੍ਰੋਜੈਕਟਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD