Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ’ਚ ਸ਼ੁਰੂ ਹੋਈ 31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ

ਵੱਖ-ਵੱਖ ਜ਼ਿਲਿ੍ਹਆਂ ਤੋਂ 138 ਪ੍ਰੋਜੈਕਟ ਕੀਤੇ ਗਏ ਪੇਸ਼, ਰਾਸ਼ਟਰੀ ਪੱਧਰ ’ਤੇ ਭੇਜੇ ਜਾਣਗੇ ਚੁਣੇ ਗਏ 16 ਪ੍ਰੋਜੈਕਟ : ਡਾ. ਕੇ.ਐਸ. ਬਾਠ

Rayat Bahra University, Rayat Bahra Group of Institutions, RBGI, Gurvinder Singh Bahra

Web Admin

Web Admin

5 Dariya News

ਹੁਸ਼ਿਆਰਪੁਰ , 01 Feb 2024

31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਅੱਜ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸੰਯੁਕਤ ਡਾਇਰੈਕਟਰ ਡਾ. ਕੇ.ਐਸ ਬਾਠ ਨੇ ਦੱਸਿਆ ਕਿ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵੱਲੋਂ ਚਿਲਡਰਨ ਸਾਇੰਸ ਕਾਂਗਰਸ 1993 ਤੋਂ ਹਰ ਸਾਲ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿਚ 10 ਤੋਂ 17 ਸਾਲ ਤੱਕ ਦੀ ਉਮਰ ਦੇ ਵਿਦਿਆਰਥੀ ਛੋਟੇ ਖੋਜ ਪ੍ਰੋਜੈਕਟ ਬਣਾ ਕੇ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਪੇਸ਼ ਕਰਦੇ ਹਨ। 

ਉਨ੍ਹਾਂ ਦੱਸਿਆ ਕਿ ਇਸ ਸਾਲ ‘ਅੰਡਰਸਟੈਂਡਿੰਗ ਈਕੋਸਿਸਟਮ ਫਾਰ ਹੈਲਥ ਐਂਡ ਵੈਲ ਬੀਇੰਗ’ ਥੀਮ ’ਤੇ ਸੂਬੇ ਦੇ 23 ਜ਼ਿਲਿ੍ਹਆਂ ਦੇ ਭਾਗੀਦਾਰਾਂ ਵੱਲੋਂ 1200 ਤੋਂ ਵੱਧ ਪ੍ਰੋਜੈਕਟ ਤਿਆਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 138 ਪ੍ਰੋਜੈਕਟ ਸੂਬਾ ਪੱਧਰ ’ਤੇ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਤੋਂ 16 ਪ੍ਰੋਜੈਕਟਾਂ ਦੀ ਚੋਣ ਕਰਕੇ ਰਾਸ਼ਟਰੀ ਪੱਧਰ ’ਤੇ ਹੋਣ ਵਾਲੇ ਈਵੈਂਟ ਵਿਚ ਭਾਗ ਲੈਣ ਲਈ ਭੇਜੇ ਜਾਣਗੇ।

ਇਸ ਮੌਕੇ ਅੱਜ ਸਵੇਰੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਉਣ ਵਾਲੇ ਭਾਗੀਦਾਰਾਂ ਦੀ ਜੂਨੀਅਰ ਅਤੇ ਸੀਨੀਅਰਜ਼ ਵਰਗ ਵਿਚ ਰਜਿਸਟ੍ਰੇਸ਼ਨ ਕੀਤੀ ਗਈ। ਡਾ. ਬਾਠ ਨੇ ਕਿਹਾÇ ਕ ਅੱਜ ਦਾ ਵਿਦਿਆਰਥੀ ਹਰੇਕ ਚੀਜ਼ ਨੂੰ ਵਿਗਿਆਨ ਦੀ ਕਸੌਟੀ ਵਿਚ ਪਰਖਣਾ ਚਾਹੁੰਦਾ ਹੈ, ਕਿਉਂਕਿ ਵਿਗਿਆਨ ਦੇ ਯੁੱਗ ਵਿਚ ਉਹ ਕਿਸੇ ਵਹਿਮ ਵਿਚ ਨਹੀਂ ਰਹਿਣਾ ਚਾਹੁੰਦਾ। ਉਨ੍ਹਾਂ ਦੱਸਿਆ ਕਿ ਬੱਚਿਆਂ ਵਿਚ ਵਿਗਿਆਨ ਪ੍ਰਤੀ ਸੋਚ ਨੂੰ ਹੋਰ ਵਧਾਉਣ ਲਈ ਇਸ ਤਰ੍ਹਾਂ ਦੀ ਚਿਲਡਰਨ ਸਾਇੰਸ ਕਾਂਗਰਸ ਆਯੋਜਿਤ ਕੀਤੀ ਗਈ ਹੈ, ਜੋ ਕਿ ਜ਼ਿਲ੍ਹਾ ਪੱਧਰ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿੱਚ ਦੇਸ਼ ਦੇ ਹਜ਼ਾਰਾਂ ਵਿਦਿਆਰਥੀ ਆਪਣੇ ਹੁਨਰ ਦਾ ਮੁਜ਼ਾਹਰਾ ਕਰਦੇ ਹਨ। 

ਉਨ੍ਹਾਂ ਕਿਹਾ ਕਿ ਨਵੀਆਂ-ਨਵੀਆਂ ਕਾਢਾਂ ਤਾਂ ਹੀ ਸੰਭਵ ਹੁੰਦੀਆਂ ਹਨ, ਕਿਉਂਕਿ ਵਿਦਿਆਰਥੀਆਂ ਨੇ ਵਿਗਿਆਨ ਦੇ ਖੇਤਰ ਵਿਚ ਅੱਗੇ ਆ ਕੇ ਕਈ ਅਸੰਭਵ ਕੰਮਾਂ ਨੂੰ ਸੰਭਵ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਸਾਇੰਸ ਵਿਸ਼ੇ ਵਿਚ ਰੁਚੀ ਲਗਾਤਾਰ ਵੱਧ ਰਹੀ ਹੈ। 

ਇਹੀ ਕਾਰਨ ਹੈ ਕਿ ਬਹੁਤ ਸਾਰੇ ਸਕੂਲਾਂ ਵਿਚ ਜਿਥੇ ਕੇਵਲ ਆਰਟਸ ਪੜ੍ਹਾਇਆ ਜਾਂਦਾ ਸੀ, ਉਥੇ ਹੁਣ ਵਿਗਿਆਨ ਵੀ ਪੜ੍ਹਾਇਆ ਜਾਣ ਲੱਗਾ ਹੈ। ਇਸ ਮੌਕੇ ਕੌਂਸਲ ਦੀ ਪ੍ਰੋਜੈਕਟ ਸਾਇੰਟਿਸਟ ਮੰਦਾਕਨੀ ਠਾਕੁਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ, ਜ਼ਿਲ੍ਹਾ ਕੁਆਰਡੀਨੇਟਰ ਅਸ਼ੋਕ ਕਾਲੀਆ, ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ, ਡਾ. ਜਿਯੋਤਸਨਾ, ਰਜਿੰਦਜ ਮੈਂਡੀ, ਡਾ. ਗੌਰਵ ਪਰਾਸ਼ਰ, ਲੈਕਚਰਾਰ ਸੰਦੀਪ ਸੂਦ, ਰਾਜੀਵ ਕੁਮਾਰ, ਨੀਰਜ ਕੰਵਰ ਆਦਿ ਵੀ ਹਾਜ਼ਰ ਸਨ।

 

Tags: Rayat Bahra University , Rayat Bahra Group of Institutions , RBGI , Gurvinder Singh Bahra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD