Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Vigilance Bureau, Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 01 Feb 2024

Last updated on: Feb 01, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ ਸਿੰਘ ਵਾਸੀ ਕੀਰਤੀ ਨਗਰ, ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੀਟਰ ਰੀਡਰ ਉਸਦੇ ਘਰ ’ਚ ਲੱਗੇ ਬਿਜਲੀ  ਮੀਟਰ ਵਿੱਚ ਖਰਾਬੀ ਹੋਣ ਦਾ ਡਰਾਵਾ ਦੇ ਕੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਵੀ ਇਸ ਸਬੰਧੀ ਉਸ ਤੋਂ ਅਤੇ ਉਸ ਦੀ ਭਰਜਾਈ ਤੋਂ ਕ੍ਰਮਵਾਰ 2,000 ਅਤੇ 5,000 ਰੁਪਏ ਰਿਸ਼ਵਤ  ਲੈ ਚੁੱਕਾ ਹੈ ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਸਬੰਧਤ ਐਸ.ਡੀ.ਓ ਨੂੰ ਵੀ ਵਿਸਥਾਰ ਸਹਿਤ ਸ਼ਿਕਾਇਤ ਕੀਤੀ  ,ਪਰ ਉਸ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਸ਼ਿਕਾਇਤਕਰਤਾ ਦੀ ਭਤੀਜੀ ਵੱਲੋਂ ਰਿਸ਼ਵਤ ਦੀ ਮੰਗ ਕਰ ਕਰੇ ਉਕਤ ਮੀਟਰ ਰੀਟਰ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਬਣਾਈ ਗਈ ਸੀ, ਜੋ  ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕਰ ਦਿੱਤੀ ਗਈ।

ਇਸ ਸਬੰਧੀ ਵੀ.ਬੀ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਦੋਸ਼ਾਂ ਨੂੰ ਸਹੀ- ਵ- ਦਰੁਸਤ ਪਾਇਆ । ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ  ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD