Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ’ਚ ਸਿਹਤ ਵਿਭਾਗ ਮਾਨਸਾ ਦਾ ਸੂਬੇ ਭਰ ’ਚੋਂ ਸਰਵੋਤਮ ਪ੍ਰਦਰਸ਼ਨ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਭਾਗ ਦੇ ਪ੍ਰੋਗਰਾਮਾਂ ਨੂੰ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਲਾਗੂ-ਡਿਪਟੀ ਕਮਿਸ਼ਨਰ

DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 01 Feb 2024

ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਅਧੀਨ ਬਿਹਤਰੀਨ ਪ੍ਰਦਰਸ਼ਨ ਲਈ ਸਿਹਤ ਵਿਭਾਗ ਮਾਨਸਾ ਨੇ ਸੂਬੇ ਵਿੱਚੋਂ ਪਹਿਲਾਂ ਦਰਜਾ ਹਾਸਲ ਕੀਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੀ ਇਸ ਉਪਲੱਬਧੀ ਲਈ ਸਿਹਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਾਪਤੀ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸਿਹਤ ਵਿਭਾਗ ਮਾਨਸਾ ਨੂੰ ਪ੍ਰਸ਼ਸਾ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਸਿਹਤ ਵਿਭਾਗ ਦੇ ਅਧਿਕਾਰੀ ਆਪਣੀ ਡਿਊਟੀ ਤੋਂ ਉੱਪਰ ਉੱਠ ਕੇ ਨੈਤਿਕਤਾ ਦੇ ਆਧਾਰ ’ਤੇ ਵੀ ਵਿਸ਼ੇਸ਼ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਭਾਗ ਦੇ ਹਰ ਪ੍ਰੋਗਰਾਮ ਅਤੇ ਮੁਹਿੰਮ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾਵੇ।

ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਮਾਨਸਾ ਵੱਲੋ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀਆਂ 30 ਵੱਖ ਵੱਖ ਬੀਮਾਰੀਆਂ ਦਾ ਇਲਾਜ ਕਰਵਾਇਆ ਜਾਂਦਾ ਹੈ, ਜਿਸ ਤਹਿਤ ਜ਼ਿਲ੍ਹੇ ਦੀਆਂ ਮੋਬਾਇਲ ਹੈਲਥ ਟੀਮਾਂ ਵੱਲੋਂ ਸਕੂਲਾਂ ਤੇ ਆਂਗਨਵਾੜੀਆਂ ਦੇ 432 ਪੀੜਤ ਬੱਚਿਆਂ ਦੀ ਪਛਾਣ ਕਰਕੇ 300 ਬੱਚਿਆਂ ਦੀਆਂ ਦਿਲ ਦੀਆਂ ਭਿਆਨਕ ਬੀਮਾਰੀਆਂ ਦਾ ਆਪਰੇਸ਼ਨ ਕਰਵਾਇਆ ਗਿਆ ਹੈ। ਬਾਕੀ ਬੱਚਿਆਂ ਦਾ ਪੰਜਾਬ ਦੇ ਨਾਮਵਰ ਹਸਪਤਾਲਾਂ ਵਿਚ ਇਲਾਜ ਚਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਕਰਨ ਲਈ ਗਰਭਵਤੀ ਮਾਵਾਂ, ਦੁੱਧ ਚਗਾਉਂਦੀਆਂ ਮਾਵਾਂ ਅਤੇ ਸਕੂਲੀ ਬੱਚਿਆਂ ਨੂੰ ਆਇਰਨ ਅਤੇ ਫੋਲ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ, ਜਿਸ ਨਾਲ ਮਾਵਾਂ ਅਤੇ ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਦੂਰ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਤਹਿਤ ਗਰਭਵਤੀ ਮਾਵਾਂ ਅਤੇ ਨਵਜਾਤ ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਕੇ ਜਿੱਥੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾਂਦਾ ਹੈ ਉਸਦੇ ਨਾਲ ਮੌਤ ਦਰ ਨੂੰ ਵੀ ਕਾਬੂ ਕੀਤਾ ਜਾਂਦਾ ਹੈ।

ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕੰਮ-ਜ਼ਿਲ੍ਹਾ ਨੋਡਲ ਅਫਸਰ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਨੇ ਕਿਹਾ ਕਿ ਸਿਹਤ ਵਿਭਾਗ ਮਾਨਸਾ ਵੱਲੋਂ ਨਵਜਾਤ ਬੱਚਿਆਂ ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਹੋਰ ਸਖ਼ਤ ਮਿਹਨਤ ਕਰਦੇ ਰਹਿਣਗੇ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਨੇ  ਦੱਸਿਆ ਕਿ ਸਿਹਤ ਵਿਭਾਗ ਮਾਨਸਾ ਅਧੀਨ ਜਿਲ੍ਹੇ ਵਿੱਚ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ 300 ਬੱਚਿਆਂ ਦੀਆਂ 30 ਬਿਮਾਰੀਆਂ ਦਾ ਮੁਫਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲਗਨ ਅਤੇ ਮਿਹਨਤ ਨਾਲ ਇਹ ਸਿਹਤ ਸਹੂਲਤ ਲੋੜਵੰਦਾਂ ਤੱਕ ਪਹੁੰਚਦੀ ਕੀਤੀ ਜਾਵੇਗੀ। ਕੋਆਰਡੀਨੇਟਰ ਤੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ, ਮਨਦੀਪ ਕੁਮਾਰ, ਸਮੂਹ ਸਿੱਖਿਆ ਤੇ ਸੂਚਨਾ ਅਫਸਰ ਵਿਜੈ ਕੁਮਾਰ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਰਸ਼ਨ ਸਿੰਘ ਮੌਜੂਦ ਸਨ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD