Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ’ਚ ਨਵੇਂ ਭਰਤੀ ਹੋਏ 21 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਮੁੱਖ ਮੰਤਰੀ ਦੀ ਅਗਵਾਈ ’ਚ ਸਿਰਫ ਦੋ ਸਾਲ ਦੇ ਕਾਰਜਕਾਲ ’ਚ ਪੰਜਾਬ ਅੰਦਰ 42 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ ਸਰਕਾਰੀ ਨੌਕਰੀਆਂ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 01 Feb 2024

Last updated on: Feb 01, 2024, 00:00 IST

ਹੁਸ਼ਿਆਰਪੁਰ ਸਹਿਕਾਰੀ ਕੇਂਦਰੀ ਬੈਂਕ ਵੱਲੋਂ ਬੈਂਕ ਦੇ ਮੁੱਖ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵੇਂ ਭਰਤੀ ਹੋਏ 21 ਕਲਰਕ-ਕਮ-ਡਾਟਾ ਐਂਟਰੀ ਆਪ੍ਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। 

ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ। ਕੈਬਨਿਟ ਮੰਤਰੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਸੂਬਾ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਬਿਨਾਂ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਦੇ ਪੱਕੀਆਂ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਹੁਣ ਤੱਕ ਕਰੀਬ 2 ਸਾਲ ਦੇ ਕਾਰਜਕਾਲ ਅੰਦਰ 42000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 12 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਸਕੇਲ ਵਧਾਇਆ ਗਿਆ ਹੈ। 

ਇਸ ਦੌਰਾਨ ਚੇਅਰਮੈਨ ਵਿਕਰਮ ਸ਼ਰਮਾ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿਚੋਂ ਹੁਸ਼ਿਆਰਪੁਰ ਸਹਿਕਾਰੀ ਬੈਂਕ ਪਹਿਲੇ ਨੰਬਰ ’ਤੇ ਹੈ। ਉਨ੍ਹਾਂ ਦੱਸਿਆ ਕਿ ਬੈਂਕ ਆਪਣੇ ਗਾਹਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

ਇਸ ਮੌਕੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਡਾਇਰੈਕਟਰ ਪਰਮਿੰਦਰ ਸਿੰਘ ਪੰਨੂ, ਮੇਅਰ ਸੁਰਿੰਦਰ ਕੁਮਾਰ, ਏ.ਆਈ.ਜੀ ਨਰੇਸ਼ ਡੋਗਰਾ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਜਤਿੰਦਰ ਸ਼ਰਮਾ, ਸਤਵੰਤ ਸਿੰਘ ਸਿਆਣ, ਅਸ਼ਵਨੀ ਸੈਣੀ, ਮਨਪ੍ਰੀਤ ਸੈਣੀ, ਅਰਜੁਨ ਸ਼ਰਮਾ, ਕਾਰਜਕਾਰੀ ਡਾਇਰੈਕਟਰ ਅਮਰਜੀਤ ਸਿੰਘ ਪੁਰਖੋਵਾਲ, ਲਖਨਵੀਰ ਸਿੰਘ, ਡਾਇਰੈਕਟਰ ਦਵਿੰਦਰ ਕੁਮਾਰ, ਰਣਬੀਰ ਸਿੰਘ, ਬੈਂਕ ਦੇ ਜ਼ਿਲ੍ਹਾ ਮੈਨੇਜਰ ਲਖਬੀਰ ਸਿੰਘ, ਕਰਮਚਾਰੀ ਸੰਗਠਨ ਦੇ ਪ੍ਰਧਾਨ ਬੇਅੰਤ ਸਿੰਘ, ਰਿਕਵਰੀ ਅਧਿਕਾਰੀ ਕਰਮਵੀਰ ਸਿੰਘ ਭੱਲਾ, ਸੀਨੀਅਰ ਮੈਨੇਜਰ ਨਰੇਸ਼ ਕੁਮਾਰ ਪਾਲ ਤੋਂ ਇਲਾਵਾ ਹੋਰ ਬੈਂਕ ਕਰਮਚਾਰੀ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD