Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

 

ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਦੂਜੇ ਦਿਨ ਵੀ ਵੱਖ ਵੱਖ ਥਾਂਵਾਂ ਤੇ ਪੁੱਜਣ ਤੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ

ਪੰਜਾਬ ਦੇ ਸ਼ਾਨਦਾਰ ਅਮੀਰ ਵਿਰਸੇ ਅਤੇ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਨਿਵੇਕਲੀ ਪਹਿਲ-ਵਿਧਾਇਕ ਸੰਧੂ

Jasbir Singh Sandhu, AAP, Aam Aadmi Party, Aam Aadmi Party Punjab, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 01 Feb 2024

Last updated on: Feb 01, 2024, 00:00 IST

ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਂਕੀਆਂ ਦਾ ਅੱਜ ਵੱਖ ਵੱਖ ਸਥਾਨਾਂ ਤੇ ਪਹੁੰਚਣ ਤੇ ਜਿਲ੍ਹਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।  ਇੰਡੀਆ ਗੇਟ ਵਿਖੇ ਝਾਕੀਆਂ ਦੇ ਪੁੱਜਣ ਤੇ ਸਵਾਗਤ ਕਰਦਿਆਂ ਵਿਧਾਇਕ ਹਲਕਾ ਪੱਛਮੀ ਡਾ: ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਸ਼ਾਨਦਾਰ ਅਮੀਰ ਵਿਰਸੇ ਅਤੇ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਨਿਵੇਕਲੀ ਪਹਿਲ ਮੀਲ ਪੱਥਰ ਸਾਬਤ ਹੋਵੇਗੀ ਅਤੇ ਸੂਬਾ ਵਾਸੀਆਂ ਨੂੰ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਮਿਲੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਇਨ੍ਹਾਂ ਨੂੰ ਦੇਖਣ ਲਈ ਆਉਣ ਤਾਂ ਜੋ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਬਾਰੇ ਉਨ੍ਹਾਂ ਦੇ ਗਿਆਨ ਵਿੱਚ ਹੋਰ ਵਾਧਾ ਹੋ ਸਕੇ।

ਇਸ ਤੋਂ ਪਹਿਲਾਂ ਇਹ ਝਾਕੀ ਅਜਨਾਲਾ ਵਿਖੇ ਪੁਜਣ ਤੇ ਸ੍ਰ ਖੁਸਪਾਲ ਸਿੰਘ ਧਾਲੀਵਾਲ ਨੇ ਇਸ ਦਾ ਸਵਾਗਤ ਕੀਤਾ।  ਇਸ ਮੌਕੇ ਜਿੱਥੇ ਵੱਡੀ ਗਿਣਤੀ ਲੋਕ ਖਾਸਕਰ ਮਹਿਲਾਵਾਂ ਅਤੇ ਬੱਚੇ ਪੰਜਾਬ ਦੀ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦੇਖਣ ਲਈ ਪਹੁੰਚੇ ਹੋਏ ਸਨ।   ਇਸ ਉਪਰੰਤ ਇਹ ਝਾਕੀ ਭਲਾ ਪਿੰਡ, ਕੁੱਕੜਾਂ ਵਾਲਾ, ਦਾਣਾ ਮੰਡੀ ਰਾਜਾਸਾਂਸੀ ਤੋਂ ਹੁੰਦੀ ਹੋਈ ਇੰਡੀਆ ਗੇਟ ਵਿਖੇ ਪੁੱਜੀ। ਇਸ ਝਾਕੀ ਨੂੰ ਰਸਤੇ ਵਿੱਚ ਵੱਡੀ ਗਿਣਤੀ ਵਿੱਚ ਵੇਖਣ ਲਈ ਲੋਕ ਪੁੱਜੇ ਹੋਏ ਸਨ। 

ਜਿਕਰਯੋਗ ਹੈ ਕਿ  ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਪੂਰੇ ਸੂਬੇ ਤੇ ਵਿੱਚ ਨਿਕਲ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਦੇ ਆਜ਼ਾਦੀ ਇਤਿਹਾਸ, ਨਾਰੀ ਸ਼ਕਤੀ ਅਤੇ ਸੱਭਿਆਚਾਰ ਬਾਰੇ ਵੱਡੀ ਜਾਣਕਾਰੀ ਭਰਪੂਰ 16 ਫੁੱਟ ਉੱਚੀ, 14 ਫੁੱਟ ਚੌੜੀ, 30 ਫੁੱਟ ਲੰਬੀ ਇਹ ਝਾਕੀਆਂ ਜਿਲ੍ਹੇ ਦੇ ਪ੍ਰਮੁੱਖ ਸਥਾਨਾਂ ਤੋਂ ਗੁਜਰਣਗੀਆਂ। ਇਨ੍ਹਾਂ ਝਾਕੀਆਂ ਵਿੱਚ ਜ਼ਲਿ੍ਹਆਂ ਵਾਲੇ ਬਾਗ ਦੀ ਘਟਨਾ ਦੇ ਚਿਤਰਣ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਚਿੱਤਰ ਸ਼ਾਮਲ ਹਨ।

ਇਸੇ ਤਰ੍ਹਾਂ ਦੂਜੀ ਝਾਕੀ ਰਾਹੀਂ ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦੇਣ ਲਈ ਮਹਾਨ ਸਿੱਖ ਮਹਿਲਾ ਮਾਈ ਭਾਗੋ ਜੀ ਦੀ ਇਕ ਵਿਸ਼ਾਲ ਪ੍ਰਤਿਮਾ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੀਪੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦੀਆਂ ਤਸਵੀਰਾਂ ਦਰਸਾਈਆਂ ਗਈਆਂ ਹਨ। ਜਦਕਿ ਤੀਜੀ ਝਾਕੀ ਜ਼ਰੀਏ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।

 ਇਸ ਮੌਕੇ ਪਨਗਰੇਨ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਬੀ:ਡੀ:ਓ ਸ੍ਰ ਸੁਰਜੀਤ ਸਿੰਘ ਬਾਜਵਾ, ਸ੍ਰ ਗੁਰਜੰਟ ਸਿੰਘ ਸੋਹੀ, ਪ੍ਰਧਾਨ ਨਗਰ ਪੰਚਾਇਤ ਜਸਪਾਲ ਸਿੰਘ ਢਿਲੋਂ, ਰਮੇਸ਼ ਮਹਾਜਨ, ਬੱਬੂ ਮਹਾਜਨ, ਸ੍ਰ ਰਛਪਾਲ ਸਿੰਘ ਸਰਪੰਚ, ਮਨਜਿੰਦਰ ਸਿੰਘ, ਸ੍ਰ ਹਰਦੇਵ ਸਿੰਘ, ਸ੍ਰ ਸਤਿੰਦਰਬੀਰ ਸਿੰਘ, ਬੀ:ਡੀ:ਪੀ:ਓ ਬਿਕਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਝਾਕੀਆਂ ਨੂ ਵੇਖਣ ਲਈ ਲੋਕ ਪੁੱਜੇ ਹੋਏ ਸਨ। 

 

Tags: Jasbir Singh Sandhu , AAP , Aam Aadmi Party , Aam Aadmi Party Punjab , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD