Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

18.81 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਪੁਲ ਲੋਕਾਂ ਲਈ ਹੋਵੇਗਾ ਸਹਾਈ ਸਿੱਧ- ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਰੀਦਕੋਟ , 02 Feb 2024

ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਤਲਵੰਡੀ ਰੋਡ ਅਤੇ ਕੋਟਕਪੂਰਾ ਰੋਡ ਤੇ ਪੈਂਦੀਆਂ ਨਹਿਰਾਂ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਤੇ ਨਵੇਂ ਬਣਨ ਵਾਲੇ ਪੁਲ ਦੇ ਕੰਮ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਪੁਲ ਦੀ ਉਸਾਰੀ 18.81 ਕਰੋੜ ਦੀ ਲਾਗਤ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਪੁਲ ਦੀ ਉਸਾਰੀ ਦਾ ਕੰਮ ਨਹੀਂ ਹੋ ਰਿਹਾ ਸੀ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਕਰਕੇ ਜਲਦ ਨੇਪਰੇ ਚੜਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿੱਥੇ ਸਮੇਂ ਦੇ ਵਿੱਚ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਨਾਲ ਲੋਕਾਂ ਦਾ ਸਮਾਂ ਅਤੇ ਆਰਥਿਕ ਬੋਝ ਘਟੇਗਾ ਉਥੇ ਨਾਲ ਹੀ ਖੱਜਲ ਖੁਆਰੀ ਵੀ ਕਾਫੀ ਹੱਦ ਤੱਕ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਇਕ ਮੰਤਵ ਲੋਕਾਂ ਦੀ ਪ੍ਰੇਸ਼ਾਨੀ ਨੂੰ ਘੱਟ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਖ ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਲਗਾਤਾਰ ਜਾਰੀ ਵੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੀ ਨੁਹਾਰ ਨੂੰ ਬਦਲਣ ਲਈ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿੱਜੀ ਦਿਲਚਸਪੀ ਲਈ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਪੁਲ 18 ਫੁੱਟ ਦਾ ਸੀ ਅਤੇ ਹੋਣ ਸਾਢੇ 7 ਮੀਟਰ - ਸਾਢੇ 7 ਮੀਟਰ ਦੀਆਂ ਦੋ ਲੇਨਾਂ( ਡਬਲ ਲੇਨ) ਹੋਣਗੀਆਂ। ਜਿਸ ਨਾਲ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਸ. ਸੇਖੋਂ ਨੇ ਕਿਹਾ ਕਿ ਸੜਕਾਂ ਸੂਬੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ। ਕਿਉ ਜੋ ਇਨ੍ਹਾਂ ਸੜਕਾਂ ਤੇ ਜਿਥੇ ਆਮ ਲੋਕ ਪ੍ਰਾਈਵੇਟ ਗੱਡੀਆਂ ਚਲਾ ਕੇ ਨਿੱਜੀ ਕੰਮ ਕਰਦੇ ਹਨ ਉਥੇ ਨਾਲ ਹੀ ਵਪਾਰਕ ਤੌਰ ਤੇ ਸਮਾਨ ਦੀ ਢੋਆ- ਢੋਆਈ ਕਰਨ ਵਾਲੀਆਂ ਗੱਡੀਆਂ ਵੀ ਚੱਲਦੀਆਂ ਹਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD