Thursday, 16 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪੜ੍ਹਾਈ ਤੇ ਅਕਲ ਦਾ ਹੈ ਨਹੁੰ-ਮਾਸ ਦਾ ਰਿਸ਼ਤਾ- ਸਪੀਕਰ ਕੁਲਤਾਰ ਸਿੰਘ ਸੰਧਵਾਂ

ਕਿਹਾ ਅਕਲ ਨਾਲ ਵਸੀਲੇ ਪੈਦਾ ਹੋ ਸਕਦੇ ਹਨ ਪਰ ਵਸੀਲਿਆਂ ਨਾਲ ਅਕਲ ਪੈਦਾ ਨਹੀਂ ਹੋ ਸਕਦੀ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon

Web Admin

Web Admin

5 Dariya News

ਫ਼ਰੀਦਕੋਟ , 02 Feb 2024

ਪੜ੍ਹਾਈ ਤੇ ਅਕਲ ਦਾ ਨਹੁੰ-ਮਾਸ ਦਾ ਰਿਸ਼ਤਾ ਹੈ। ਪੜ੍ਹਾਈ ਕਰਨ ਨਾਲ ਅਕਲ ਆ ਜਾਂਦੀ ਹੈ ਅਤੇ ਅਕਲ ਨਾਲ ਵਸੀਲੇ ਪੈਦਾ ਕੀਤੇ ਜਾਂਦੇ ਹਨ ਪਰ ਵਸੀਲਿਆਂ ਨਾਲ ਅਕਲ ਪੈਂਦਾ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਹਾਜ਼ਰੀ ਵਿੱਚ ਕੋਟਕਪੂਰਾ ਰੋਡ ਤੇ ਸਥਿਤ ਸੱਭਿਆਚਾਰਕ ਕੇਂਦਰ ਵਿੱਚ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਇਸ ਲਾਇਬ੍ਰੇਰੀ ਦੀ ਉਸਾਰੀ ਕੀਤੀ ਗਈ ਹੈ ਜਿਸ ਵਿੱਚ 35 ਹਜ਼ਾਰ ਦੇ ਕਰੀਬ ਕਿਤਾਬਾਂ ਹਨ ਅਤੇ 20 ਕੰਪਿਊਟਰ ਜੋ ਕਿ ਜਲਦ ਹੀ ਫਰੀ ਇੰਟਰਨੈਂਟ ਦੀ ਸਹੂਲਤ ਨਾਲ ਲੈਸ ਹੋਣਗੇ। ਇਸ ਸਮੇਂ 4 ਹਜ਼ਾਰ ਦੇ ਕਰੀਬ ਲਾਇਬ੍ਰੇਰੀ ਦੇ ਮੈਂਬਰ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਵੀ ਉਚੇਚੇ ਤੌਰ ਤੇ ਹਾਜ਼ਰ ਸਨ।

ਸਪੀਕਰ ਸੰਧਵਾਂ ਨੇ ਨੌਜਵਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਪੜ੍ਹਾਈ ਸ਼ੇਰਨੀ ਦਾ ਦੁੱਧ ਪੀਣ ਦੇ ਬਰਾਬਰ ਹੈ ਜੋ ਜਿਨ੍ਹਾਂ ਪੀਂਦਾ ਹੈ ਉਨਾਂ ਹੀ ਦਹਾੜਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਡਾ.ਭੀਮ ਰਾਓ ਅੰਬੇਡਕਰ ਤੋਂ ਪ੍ਰੇਰਨਾ ਲੈਣ ਲਈ ਕਿਹਾ, ਜਿਨ੍ਹਾਂ ਨੇ 32 ਡਿਗਰੀਆਂ ਹਾਸਲ ਕੀਤੀਆਂ ਸਨ। ਅੱਜ ਤੋਂ 110 ਸਾਲ ਪਹਿਲਾਂ ਉਨ੍ਹਾਂ ਨੇ ਕੋਲੰਬੀਆ ਅਤੇ ਲੰਡਨ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ ਸੀ ਤੇ ਆਪਣੇ ਸਮੇਂ ਦੇ ਭਾਰਤ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਵਿਅਕਤੀ ਸਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਤਹਿਤ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸੂਬੇ ਭਰ ਵਿਚ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਲਾਇਬ੍ਰੇਰੀ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਆਯੋਜਿਤ ਕੀਤੇ ਜਾਂਦੇ ਇਮਤਿਹਾਨ ਜਿਵੇਂ ਕਿ ਯੂ.ਪੀ.ਐਸ.ਸੀ(ਆਈ.ਏ.ਐਸ, ਆਈ.ਪੀ.ਐਸ,ਪੀ.ਸੀ.ਐਸ) ਦੇ ਲਈ ਵੀ ਇਸ ਲਾਇਬਰੇਰੀ ਵਿੱਚ ਤਿਆਰੀ ਕਰਵਾਈ ਜਾਵੇਗੀ। ਇਸ ਸਬੰਧੀ ਅਧਿਆਪਕ ਵੀ ਨਿਯੁਕਤ ਕੀਤੇ ਜਾਣਗੇ ਅਤੇ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਨੌਜਵਾਨਾਂ ਤੇ ਬੱਚਿਆਂ ਨੂੰ ਕਿਹਾ ਕਿ ਪੜ੍ਹਾਈ ਕਰਨ ਵੇਲੇ ਉਨ੍ਹਾਂ ਦਾ ਕਮਰਾ ਹਮੇਸ਼ਾ ਅਲੱਗ ਹੋਣਾ ਚਾਹੀਦਾ ਹੈ ਜੇਕਰ ਕਮਰਾ ਅਲੱਗ ਨਾ ਵੀ ਹੋਵੇ ਤਾਂ ਘਰ ਵਿੱਚ ਇੱਕ ਅਲੱਗ ਮੇਜ਼ ਤੇ ਕੁਰਸੀ ਲਗਾਉਣੀ ਚਾਹੀਦੀ ਹੈ ਜਿਸ ਤੇ ਲੋੜ ਦਾ ਸਾਜ਼ੋ ਸਮਾਨ ਕਾਪੀਆਂ, ਕਿਤਾਬਾਂ ਰੱਖੀਆਂ ਹੋਣ। ਸ. ਸੇਖੋਂ ਨੇ ਕਿਹਾ ਕਿ ਸਾਡਾ ਮੰਤਵ ਬੱਚਿਆਂ ਤੇ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਣਾ ਹੈ ਤਾਂ ਕਿ ਉਹ ਚੰਗੇ ਇਨਸਾਨ ਬਣ ਸਕਣ ਜੋ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਹੀ ਸੇਧ ਦੇਣ ਲਈ ਲਾਇਬਰੇਰੀਆਂ ਦੀ ਅਹਿਮ ਲੋੜ ਹੈ।

ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਕਿਤਾਬਾਂ ਦਾ ਉਹ ਬੇਸ਼ਕੀਮਤੀ ਖਜ਼ਾਨਾ ਹਨ ਜਿਸ ਵਿਚੋਂ ਪੜ੍ਹੀਆਂ ਚੰਗੀਆਂ ਕਿਤਾਬਾਂ ਮਨੁੱਖ ਦਾ ਜੀਵਨ ਬਦਲ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਵਿਚ ਕੋਈ ਵੀ ਪੜਾਈ ਕਰਨ ਵਾਲਾ ਬੱਚਾ ਪੜ੍ਹਾਈ ਦੀਆਂ ਕਿਤਾਬਾਂ ਲੈ ਸਕਦਾ ਹੈ ਅਤੇ ਉੱਥੇ ਬੈਠਕੇ ਪੜ੍ਹ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਸ੍ਰੀ ਰਾਜ਼ੇਸ਼ ਕੁਮਾਰ, ਡਿਪਟੀ ਡੀ.ਈ.ਓ. ਸ੍ਰੀ ਪ੍ਰਦੀਪ ਦਿਉੜਾ, ਕੰਵਰਜੀਤ ਸਿੰਘ ਓਪ ਜ਼ਿਲ੍ਹਾ ਭਾਸ਼ਾ ਅਫ਼ਸਰ, ਅਮਨਦੀਪ ਸਿੰਘ ਸੰਧੂ ਅਤੇ ਮਨਿੰਦਰ ਸਿੰਘ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD