Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ ਮੋਹਾਲੀ ਵੱਲੋਂ ਵਾਰਤਕ ਪੁਸਤਕ ‘ਏਹ ਕੇਹੀ ਰੁੱਤ ਆਈ’ ’ਤੇ ਵਿਚਾਰ ਚਰਚਾ ਕਾਰਵਾਈ ਗਈ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Feb 2024

Last updated on: Feb 02, 2024, 00:00 IST

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਅਤੇ ਸਾਹਿਤ ਦੇ ਪ੍ਰਸਾਰ ਅਤੇ ਪ੍ਰਚਾਰ ਹਿੱਤ ਅਰੰਭੀਆਂ ਗਤੀਵਿਧੀਆਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਅੱਜ ਸ਼੍ਰੀਮਤੀ ਪ੍ਰਭਜੋਤ ਕੌਰ ਢਿੱਲੋਂ ਦੀ ਲਿਖੀ ਵਾਰਤਕ ਪੁਸਤਕ ‘ਏਹ ਕੇਹੀ ਰੁੱਤ ਆਈ’ ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਕਰਵਾਈ ਗਈ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਜੀ.ਕੇ. ਸਿੰਘ ਧਾਲੀਵਾਲ ਆਈ.ਏ.ਐੱਸ (ਸੇਵਾਮੁਕਤ) ਸਨ।

ਸਮਾਗਮ ਦੀ ਪ੍ਰਧਾਨਗੀ ਡਾ. ਦੀਪਕ ਮਨਮੋਹਨ ਸਿੰਘ ਵੱਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀ ਗੁਰਦਰਸ਼ਨ ਸਿੰਘ ਬਾਹੀਆ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਿਹਾ ਕਿ ਇਹ ਪੁਸਤਕ ਸਾਡੇ ਆਲ਼ੇ-ਦੁਆਲ਼ੇ ਫ਼ੈਲੀਆਂ ਹੋਈਆਂ ਸਮਾਜਿਕ ਬੁਰਾਈਆਂ ਦੇ ਦਰਦ ਦੀ ਚੀਸ ਨੂੰ ਅਨੁਭਵ ਕਰਨ ਦਾ ਅਹਿਸਾਸ ਕਰਵਾਉਂਦੀ ਹੈ।

ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਪੁਸਤਕ ‘ਏਹ ਕੇਹੀ ਰੁੱਤ ਆਈ’ ਨੂੰ ਲੋਕ ਅਰਪਣ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਦੀਪਕ ਮਨਮੋਹਨ ਸਿੰਘ ਵੱਲੋਂ ‘ਏਹ ਕੇਹੀ ਰੁੱਤ ਆਈ’ ਦੀ ਲੇਖਿਕਾ ਨੂੰ ਵਧਾਈ ਦਿੰਦਿਆਂ ਆਖਿਆ ਕਿ ਪੁਸਤਕ ਸੰਖੇਪ ਜਾਣਕਾਰੀ ਅਤੇ ਸਾਦਗੀ ਭਰਪੂਰ ਬਿਰਤਾਂਤ ਪੱਖੋਂ ਪਾਠਕ ਨੂੰ ਆਪਣੇ ਨਾਲ ਜੋੜੀ ਰੱਖਦੀ ਹੈ। ਸ਼੍ਰੀ ਜੇ.ਕੇ.ਸਿੰਘ ਵੱਲੋਂ ਪੁਸਤਕ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਮਾਜਿਕ ਨਿਘਾਰਾਂ ’ਤੇ ਉਂਗਲ ਧਰਦੀ ਲੋਕਾਈ ਨੂੰ ਚੇਤੰਨ ਕਰਨ ਦਾ ਰਸਤਾ ਦਿਖਾਉਂਦੀ ਹੈ। ਸ਼੍ਰੀ ਗੁਰਦਰਸ਼ਨ ਸਿੰਘ ਬਾਹੀਆ ਨੇ ਆਖਿਆ ਕਿ ਪੁਸਤਕ ਵਿੱਚ ਜਾਣਕਾਰੀ, ਸੇਧ ਅਤੇ ਮਨੋਰੰਜਨ ਪੱਖੋਂ ਪਾਠਕ ਦੀ ਸੁਹਜ-ਬੋਧ ਦੀ ਤ੍ਰਿਪਤੀ ਕਰਦੀ ਹੈ।

ਪਰਚਾ ਲੇਖਕ ਪ੍ਰੋ. ਗੁਰਜੋਧ ਕੌਰ ਵੱਲੋਂ ਕਿਹਾ ਗਿਆ ਕਿ ਇਹ ਪੁਸਤਕ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਵੱਲ ਉਲਾਂਘ ਪੁੱਟਦੀ ਇਸ ਤੋਂ ਬਾਹਰ ਨਿਕਲਣ ਦਾ ਰਸਤਾ ਵੀ ਦਿਖਾਉਂਦੀ ਹੈ। ਪੁਸਤਕ ਦੀ ਲੇਖਿਕਾ ਪ੍ਰਭਜੋਤ ਕੌਰ ਢਿੱਲੋਂ ਵੱਲੋਂ ਕਿਹਾ ਗਿਆ ਕਿ ਜ਼ਿੰਦਗੀ ’ਚ ਹੱਡੀ-ਹੰਢਾਈਆਂ ਤਕਲੀਫ਼ਾਂ ਨੇ ਉਹਨਾਂ ਨੂੰ ਲਿਖਣ ਦੇ ਰਾਹ ਪਾਇਆ। ਸਮਾਜ ਅੰਦਰ ਅੱਖੀਂ ਵਾਪਰਦਾ ਜੋ ਵੀ ਵੇਖਿਆ ਹੈ ਉਹ ਸਭ ਮੇਰੀ ਲਿਖਤਾਂ ਦੇ ਹਿੱਸੇ ਆਇਆ ਹੈ ਅਤੇ ਮੈਂ ਇਸ ਪੁਸਤਕ ਵਿੱਚ ਆਪਣੇ ਲਿਖਣ ਦਾ ਧਰਮ ਪੁਗਾਇਆ ਹੈ।

ਮਨਮੋਹਨ ਸਿੰਘ ਦਾਊਂ ਨੇ ਕਿਹਾ ਕਿ ਪੁਸਤਕ ਵਿਚਲੇ ਇਹ ਨਿਬੰਧ ਸਮਾਜਕ ਮਸਲਿਆਂ ਦੀ ਫ਼ਿਕਰਮੰਦੀ ਕਰਦੇ ਹਨ। ਬਲਕਾਰ ਸਿੰਘ ਸਿੱਧੂ ਵੱਲੋਂ ਕਿਹਾ ਕਿ ਪੁਸਤਕ ਦੀ ਭਾਸ਼ਾ ਸੌਖੀ ਅਤੇ ਸਮਝਣਯੋਗ ਹੋਣ ਕਰਕੇ ਇਸ ਦਾ ਰੋਚਕਤਾ ਵਾਲਾ ਪੱਖ ਹਮੇਸ਼ਾ ਭਾਰੂ ਰਹਿੰਦਾ ਹੈ। ਸੁਰਿੰਦਰ ਗਿੱਲ ਵੱਲੋਂ ਪੁਸਤਕ ਬਾਰੇ ਲੇਖਿਕਾ ਨੂੰ ਮੁਬਾਰਕਬਾਦ ਦਿੱਤੀ ਗਈ। ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਕਾਰਜ ਸ਼ੈਲੀ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ।

ਇਸ ਵਿਚਾਰ ਚਰਚਾ ਵਿੱਚ ਸੰਜੀਵਨ ਸਿੰਘ, ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਡਾ. ਜਸਪਾਲ ਜੱਸੀ, ਸੁਧਾ ਜੈਨ ਸੁਦੀਪ, ਜਗਤਾਰ ਭੁੱਲਰ, ਗੁਰਪ੍ਰੀਤ ਸਿੰਘ ਨਿਆਮੀਆਂ, ਭੁਪਿੰਦਰ ਸਿੰਘ ਮਲਿਕ, ਕਰਨਲ ਅਮਰਜੀਤ ਸਿੰਘ, ਲੈਫਟੀਨੈਂਟ ਕਰਨਲ ਬਚਿੱਤਰ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਮਨਜੀਤ ਪਾਲ ਸਿੰਘ, ਰਵਿੰਦਰ ਸਿੰਘ, ਆਰ.ਐੱਸ.ਜਿੰਦਲ, ਗੁਰਚਰਨ ਸਿੰਘ, ਕੰਵਰ ਜਤਿੰਦਰ ਸਿੰਘ ਬੇਦੀ, ਭੁਪਿੰਦਰ ਸਿੰਘ ਭਾਗੋਮਾਜਰਾ,ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਨੂੰ ਸਮੂਹ ਪ੍ਰਧਾਨਗੀ ਮੰਡਲ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਸਮਾਗਮ ਵਿੱਚ ਪਹੁੰਚੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਮੈਡਮ ਦਿਲਪ੍ਰੀਤ ਚਹਿਲ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD