Thursday, 16 May 2024

 

 

ਖ਼ਾਸ ਖਬਰਾਂ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ

 

ਸਹਾਇਕ ਧੰਦੇ ਅਪਣਾ ਕੇ ਕੀਤਾ ਜਾ ਸਕਦਾ ਹੈ ਆਪਣੀ ਆਮਦਨ ਵਿੱਚ ਵਾਧਾ : ਗੁਰਮੀਤ ਸਿੰਘ ਖੁੱਡੀਆਂ

ਇਸ ਸਾਲ ਡੇਅਰੀ ਦਾ ਕਿੱਤਾ ਸ਼ੁਰੂ ਕਰਨ ਵਾਲੇ 9000 ਚਾਹਵਾਨਾਂ ਨੂੰ ਦਿੱਤੀ ਜਾਵੇਗੀ ਸਿਖਲਾਈ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Feb 2024

ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਲਾਈਵਸਟੋਕ ਮਿਸ਼ਨ ਅਧੀਨ ਜਿ਼ਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ , ਇਸ ਸੈਮੀਨਾਰ ਦੀ ਪ੍ਰਧਾਨਗੀ ਸ.ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਡੇਅਰੀ ਵਿਕਾਸ  ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਕੀਤੀ।ਇਸ ਮੌਕੇ ਤੇ ਸ: ਗੁੁਰਮੀਤ ਸਿੰਘ ਖੂੱਡੀਆਂ ਨੇ  ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਰਵਾਇਤੀ ਫਸਲਾਂ ਤੋਂ ਹਟ ਕੇ ਆਪਣੀ ਆਮਦਨ ਵਧਾਉਣ ਲਈ ਛੋਟੇ-ਛੋਟੇ ਸਹਾਇਕ ਧੰਦਿਆਂ ਨੂੰ ਜਰੂਰ ਅਪਨਾਉਣਾ ਚਾਹੀਦਾ ਹੈ ਤਾਂ ਜੋ ਆਪਣੀ ਰੋਜਾਨਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਦੁੱਧਾਰੂ ਪਸ਼ੂਆਂ ਜਿਵੇਂ ਗਾਵਾਂ ਮੱਝਾਂ ਦੇ ਨਾਲ-ਨਾਲ ਬੱਕਰੀ ਪਾਲਣਾ, ਪੋਲਟਰੀ ਫਾਰਮ,ਸੂਰ ਪਾਲਣ, ਮੱਛੀ ਪਾਲਣ ਅਤੇ ਡੇਅਰੀ ਫਾਰਮ ਦੇ ਧੰਦਿਆਂ ਨੂੰ ਜਰੂਰ ਅਪਨਾਉਣ।ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ  ਪਸ਼ੂਆਂ ਵਿੱਚ ਲੰਪੀ ਸਕਿਨ ਦੀ ਬਿਮਾਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਇਸ ਤੋਂ ਇਲਾਵਾ ਪਸ਼ੂਆਂ ਵਿੱਚ ਮਲੰਪ ਦੇ ਖਾਤਮੇ ਲਈ ਸਰਕਾਰ ਵਲੋਂ ਮੁਫਤ ਗੋਲੀਆਂ ਵੀ ਪਸ਼ੂ ਪਾਲਕਾਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ।

ਉਹਨਾਂ ਅੱਗੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਪਸੂਆਂ ਦੇ ਥਲੇ ਵਿਛਾਉਣ ਨਾਲ ਪਸ਼ੂਆਂ ਨੂੰ ਠੰਡ ਲੱਗਣ ਤੋਂ ਬਚਾਇਆ ਜਾ ਸਕਦਾ ਹੈ ਅਤੇ  ਵਰਤੋਂ ਕੀਤੀ ਗਈ ਇਸ ਪਰਾਲੀ ਨੂੰ ਖੇਤਾਂ ਵਿੱਚ ਖਾਦ ਦੇ ਤੌਰ ਤੇ ਵਰਤਿਆਂ ਜਾ ਸਕਦਾ ਹੈ।ਇਸ ਮੌਕੇ ਤੇ ਉਹਨਾਂ ਦੱਸਿਆ ਕਿ ਡੇਅਰੀ ਵਿਭਾਗ ਵਲੋਂ 7 ਹਜ਼ਾਰ ਚਾਹਵਾਨਾਂ ਨੂੰ ਡੇਅਰੀ ਦਾ ਕਿੱਤਾ ਅਪਣਾਉਣ ਲਈ ਟਰੇਨਿੰਗ ਦਿੱਤੀ ਗਈ ਹੈ ਅਤੇ ਆਉਣ ਵਾਲੇ ਵਿੱਤੀ ਵਰੇ੍ਹ ਦੌਰਾਨ ਤਕਰੀਬਨ 9 ਹਜ਼ਾਰ ਚਾਹਵਾਨਾਂ ਨੂੰ ਡੇਅਰੀ ਦੀ ਸਿਖਲਾਈ ਦੀ ਦਿੱਤੀ ਜਾਵੇਗੀ ਤਾਂ ਜੋ ਦੁੱਧ ਦੇ ਉਤਪਾਦਨ ਵਿੱਚ ਵਾਧਾ ਕੀਤਾ ਜਾਵੇ ਅਤੇ ਪੰਜਾਬ ਦੇ ਯੁਵਕਾਂ ਨੂੰ ਡੇਅਰੀ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਨੇ ਦੱਸਿਆ ਕਿ ਇਸ ਤਰ੍ਹਾਂ ਦੇ  ਸੈਮੀਨਾਰ ਪੰਜਾਬ ਦੇ ਹਰ ਜਿਲ੍ਹੇ ਵਿੱਚ ਕੀਤੇ ਜਾਣਗੇ ਤਾ ਜੋ ਬੇਰੋਜਗਾਰ ਨੌਜਵਾਨਾ ਨੂੰ ਡੇਅਰੀ ਦਾ ਕਿੱਤਾ ਕਰਨ ਲਈ ਪ੍ਰੋਹਿਤਸਾਹੀ ਕੀਤਾ ਜਾ ਸਕੇ।ਇਸ ਤੋਂ ਇਲਾਵਾ 37 ਬਲਾਕ ਪੱਧਰ ਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਜਾਵੇਗਾ।ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼੍ਰੀ ਕੁੁਲਦੀਪ ਸਿੰਘ ਜੱਸੋਵਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ  ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ ਡੇਅਰੀ ਅਤੇ ਖੇਤੀਬਾੜੀ ਦਾ ਕਿੱਤੇ ਵਿੱਚ ਵਧੀਆਂ ਕੰਮ ਕਰਨ ਵਾਲੇ ਕਿਸਾਨਾਂ, ਡੇਅਰੀ ਪਾਲਕਾਂ  ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ  ਜੁੁਆਇਟ ਡਾਇਰੈਕਟਰ (ਡੇਅਰੀ ) ਕਸ਼ਮੀਰ ਸਿੰਘ, ਡਿਪਟੀ ਡਾਇਰੈਕਟਰ ਰਣਦੀਪ ਹਾਂਡਾ ਅਤੇ ਨਿਰਵੈਰ ਸਿੰਘ, ਸ.ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ.ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਅਤੇ ਪੱਤਵੰਤੇ ਵਿਅਕਤੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD