Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਭਾਜਪਾ ਦੀ ਤਾਨਾਸ਼ਾਹੀ ਨੂੰ ਦੇਖ ਕੇ ਅੱਜ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਤੜਪ ਰਹੀਆਂ ਹੋਣਗਿਆਂ : ਭਗਵੰਤ ਮਾਨ

ਭਾਜਪਾ ਚਾਹੁੰਦੀ ਹੈ ਕਿ ਦੇਸ਼ ਵਿੱਚ ਚੋਣਾਂ ਨਾ ਹੋਣ, ਜੇਕਰ ਨਰਿੰਦਰ ਮੋਦੀ 2024 ਵਿੱਚ ਮੁੜ ਸੱਤਾ ਵਿੱਚ ਆਏ ਤਾਂ ਉਹ ਭਾਰਤ ਵਿੱਚ ਰੂਸ ਦਾ ਕਾਨੂੰਨ ਲਾਗੂ ਕਰਨਗੇ, ਉਸ ਤੋਂ ਬਾਅਦ ਚੋਣਾਂ ਨਹੀਂ ਹੋਣਗੀਆਂ - ਮਾਨ

Arvind Kejriwal, Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 02 Feb 2024

ਚੰਡੀਗੜ੍ਹ ਮੇਅਰ ਚੋਣਾਂ 'ਚ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ 'ਚ ਭਾਜਪਾ ਹੈੱਡਕੁਆਰਟਰ ਨੇੜੇ ਵੱਡਾ ਪ੍ਰਦਰਸ਼ਨ ਕੀਤਾ।  ਧਰਨੇ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਮੂਲੀਅਤ ਕੀਤੀ।  ਉਨ੍ਹਾਂ ਨਾਲ ਪੰਜਾਬ ਅਤੇ ਦਿੱਲੀ ਦੇ ਕਈ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਵੀ ਮੌਜੂਦ ਸਨ।

ਧਰਨੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵਤ ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 30 ਜਨਵਰੀ ਨੂੰ ਪੂਰੇ ਦੇਸ਼ ਨੇ ਦੇਖਿਆ ਕਿ ਕਿਸ ਤਰ੍ਹਾਂ ਭਾਜਪਾ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੇ ਕੈਮਰਿਆਂ ਦੇ ਸਾਹਮਣੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੇ ਬੈਲਟ ਪੇਪਰਾਂ ਨਾਲ ਜਾਣਬੁੱਝ ਕੇ ਛੇੜਛਾੜ ਕੀਤੀ।  ਪਰ ਉੱਥੇ ਭਾਜਪਾ ਤੋਂ ਇਕ ਗਲਤੀ ਹੋ ਗਈ।  ਕੰਮ ਉਸ ਦੀ ਯੋਜਨਾ ਅਨੁਸਾਰ ਨਹੀਂ ਹੋਇਆ, ਨਹੀਂ ਤਾਂ ਉਹ ਵੀਡੀਓ ਰਿਕਾਰਡਿੰਗ ਬੰਦ ਕਰਵਾ ਦਿੰਦੇ।  ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਸ ਨੇ ਅਜਿਹਾ ਕੀਤਾ ਹੈ।  ਉਹ ਹਰ ਛੋਟੀ-ਵੱਡੀ ਚੋਣ ਵਿੱਚ ਇਸ ਤਰ੍ਹਾਂ ਦੀ ਧਾਂਦਲੀ ਕਰਦੇ ਹਨ ਪਰ ਕੈਮਰਿਆਂ ਕਾਰਨ ਉਹ ਚੰਡੀਗੜ੍ਹ ਵਿੱਚ ਪਹਿਲੀ ਵਾਰ ਅਜਿਹਾ ਕਰਦੇ ਫੜੇ ਗਏ ਹਨ।

ਮਾਨ ਨੇ ਕਿਹਾ ਕਿ ਭਾਜਪਾ ਨੂੰ ਚੋਣਾਂ ਚੋਂ ਸਮੱਸਿਆ ਹੈ।  ਭਾਜਪਾ ਆਗੂ ਚਾਹੁੰਦੇ ਹਨ ਕਿ ਦੇਸ਼ ਵਿੱਚ ਚੋਣਾਂ ਨਾ ਹੋਣ। ਜੇਕਰ ਉਨ੍ਹਾਂ ਦਾ ਬਸ ਚੱਲਿਆ ਤਾਂ ਉਹ ਦੇਸ਼ ਦੀ ਚੋਣ ਪ੍ਰਕਿਰਿਆ ਨੂੰ ਤਬਾਹ ਕਰ ਦੇਣਗੇ।  ਉਨ੍ਹਾਂ ਕਿਹਾ ਕਿ ਜੇਕਰ ਨਰਿੰਦਰ ਮੋਦੀ 2024 ਵਿੱਚ ਮੁੜ ਸੱਤਾ ਵਿੱਚ ਆਉਂਦੇ ਹਨ ਤਾਂ ਉਹ ਭਾਰਤ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਨੂੰਨ ਨੂੰ ਲਾਗੂ ਕਰਨਗੇ।  ਇਸ ਤੋਂ ਬਾਅਦ ਦੇਸ਼ ਵਿੱਚ ਚੋਣਾਂ ਨਹੀਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨਾਂ ਨੇ ਚੰਡੀਗੜ੍ਹ ਵਿੱਚ ਕੀਤਾ, ਉਸੇ ਤਰ੍ਹਾਂ ਉਹ ਲੋਕ ਸਭਾ ਅਤੇ ਰਾਜ ਸਭਾ ਵਿੱਚ ਬਿੱਲ ਪਾਸ ਕਰਵਾਉਂਦੇ ਹਨ।  ਉਹ ਸੰਸਦ 'ਚ ਬਿੱਲਾਂ 'ਤੇ ਚਰਚਾ ਕਰਨ ਤੋਂ ਕਤਰਾਉਂਦੇ ਹਨ।  ਉਹ ਬਿਨਾਂ ਕਿਸੇ ਚਰਚਾ ਜਾਂ ਸਲਾਹ-ਮਸ਼ਵਰੇ ਦੇ ਸਾਰੇ ਬਿੱਲਾਂ ਨੂੰ ਪਾਰਲੀਮੈਂਟ ਵਿੱਚ ਪਾਸ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ।ਮਾਨ ਨੇ ਕਿਹਾ ਕਿ ਮੈਂ ਸੂਰਬੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਹਾਂ।  ਪੰਜਾਬ ਨੇ ਦੇਸ਼ ਲਈ ਸਭ ਤੋਂ ਵੱਡੀਆਂ ਲੜਾਈਆਂ ਲੜੀਆਂ ਹਨ।  ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ।  

ਅੱਜ ਵੀ ਬਹੁਤੇ ਪੰਜਾਬ ਬਾਰਡਰ 'ਤੇ ਖੜ੍ਹੇ ਹਨ।  ਦੁਸ਼ਮਣ ਦੀਆਂ ਗੋਲੀਆਂ ਦਾ ਸਭ ਤੋਂ ਪਹਿਲਾਂ ਸਾਹਮਣਾ ਪੰਜਾਬੀਆਂ ਨੇ ਕੀਤਾ ਹੈ।  ਪਰ ਅੱਜ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਭਾਜਪਾ ਦੀ ਤਾਨਾਸ਼ਾਹੀ ਅਤੇ ਧੱਕੇਸ਼ਾਹੀ ਨੂੰ ਦੇਖ ਕੇ ਤਰਸ ਰਹੀਆਂ ਹੋਣਗਿਆਂ। ਇਹ ਲੋਕ ਆਪਣੀ ਕੁਰਬਾਨੀ ਵਿਅਰਥ ਕਰਨ ਵਿੱਚ ਲੱਗੇ ਹੋਏ ਹਨ। ਪਰ ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ।  ਅਸੀਂ ਦੇਸ਼ ਦੇ ਲੋਕਤੰਤਰ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਪੂਰੀ ਤਾਕਤ ਨਾਲ ਲੜਾਂਗੇ।

ਉਨ੍ਹਾਂ ਕਿਹਾ ਕਿ ਅਸੀਂ ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਗਏ ਹਾਂ।  ਜਲਦੀ ਹੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਰੱਦ ਹੋ ਜਾਵੇਗੀ ਅਤੇ ਅਸੀਂ ਆਪਣਾ ਮੇਅਰ ਬਣਾਵਾਂਗੇ।ਭਾਜਪਾ ਦੇ ਪਾਪ ਦਾ ਘੜਾ ਹੁਣ ਭਰ ਗਿਆ ਹੈ, ਹੁਣ ਰੱੱਬ ਉਸ ਨੂੰ ਸਾਫ ਕਰਨ ਲਈ ਆਪਣਾ ਝਾੜੂ ਲਗਾਵੇਗਾ - ਕੇਜਰੀਵਾਲ

 ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਛੋਟੇ ਮੇਅਰ ਦੀ ਚੋਣ ਵਿਚ ਵੋਟਾਂ ਚੋਰੀ ਕਰਦੇ ਰੰਗੇ ਹੱਥੀ ਫੜੀ ਗਈ - ਕੇਜਰੀਵਾਲ

'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਇਕ ਛੋਟੇ ਜਿਹੇ ਮੇਅਰ ਦੀ ਚੋਣ 'ਚ ਵੋਟਾਂ ਚੋਰੀ ਕਰਦੇ ਹੋਏ ਰੰਗੇ ਹੱਥੀ ਫੜੀ ਗਈ ਹੈ।  ਇਹ ਚੋਣ ਦਰਸਾਉਂਦੀ ਹੈ ਕਿ ਉਨ੍ਹਾਂ ਦੇ ਪਾਪ ਦਾ ਘੜਾ ਭਰ ਗਿਆ ਹੈ। ਉਨ੍ਹਾਂ ਨੇ ਗੀਤਾ ਦੀ ਇਕ ਸ਼ਲੋਕ ਸੁਣਾਇਆ ਅਤੇ ਕਿਹਾ ਕਿ ਜਦੋਂ ਪਾਪ ਦਾ ਘੜਾ ਭਰ ਜਾਂਦਾ ਹੈ ਤਾਂ ਉਪਰ ਵਾਲਾ ਆਪਣੇ ਝਾੜੂ ਨੂੰ ਸਾਫ਼ ਕਰਨ ਲਈ ਵਰਤਦਾ ਹੈ।

ਉਨ੍ਹਾਂ ਕਿਹਾ ਕਿ ਅਕਸਰ ਦੋਸ਼ ਲਾਏ ਜਾਂਦੇ ਹਨ ਕਿ ਭਾਜਪਾ ਧਾਂਦਲੀ ਕਰਕੇ ਚੋਣਾਂ ਜਿੱਤਦੀ ਹੈ ਪਰ ਅੱਜ ਤੱਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ।  ਪਰ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਉਨ੍ਹਾਂ ਨੇ ਖੁਦ ਇਹ ਸਾਬਤ ਕਰ ਦਿੱਤਾ।  ਇਸ ਤੋਂ ਪਤਾ ਲੱਗਦਾ ਹੈ ਕਿ ਹੁਣ ਭਾਜਪਾ ਦੇ ਪਾਪਾਂ ਦਾ ਘੜਾ ਭਰ ਗਿਆ ਹੈ।

 

Tags: Arvind Kejriwal , Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD