Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਬਲੈਕ ਸਪਾਟਸ ਜਲਦ ਠੀਕ ਕੀਤੇ ਜਾਣ, ਏ ਡੀ ਸੀ ਵਿਰਾਜ ਨੇ ਐਨ.ਐਚ.ਏ.ਆਈ ਅਧਿਕਾਰੀਆਂ ਨੂੰ ਕਿਹਾ

Punjab Admin, Viraj S Tidke, Additional Deputy Commissioner General, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Feb 2024

Last updated on: Feb 02, 2024, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਸ਼ੁੱਕਰਵਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਸਬੰਧਤ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ਸੈਕਸ਼ਨ ਦੇ ਡੇਰਾਬੱਸੀ ਖੇਤਰ ਦੇ ਬਲੈਕ ਸਪਾਟਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਕਿਹਾ। 

 ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਸੁਚਾਰੂ ਆਵਾਜਾਈ ਲਈ ਹਾਈਵੇਅ ਨੂੰ ਸੁਰੱਖਿਅਤ ਬਣਾਉਣਾ ਸਾਡਾ ਮੁੱਖ ਫਰਜ਼ ਹੈ। ਉਨ੍ਹਾਂ ਕਿਹਾ ਕਿ ਕਰਾਸਿੰਗ ਲਾਈਟਾਂ/ਬਲਿੰਕਰ ਲਗਾਏ ਜਾਣ ਅਤੇ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੇ ਨਾਲ-ਨਾਲ ਮੋੜਾਂ ਨੂੰ ਚੌੜਾ ਕੀਤਾ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ ਉੱਥੇ ਰੰਬਲਿੰਗ ਸਟ੍ਰਿਪ ਲਗਾਏ ਜਾਣ। 

 ਜ਼ੀਰਕਪੁਰ ਦੇ ਮੈਕ ਡੀ ਚੌਕ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਰਸਾਤੀ ਪਾਣੀ ਦੇ ਖੜ੍ਹਨ ਦੇ ਮੁੱਦੇ 'ਤੇ ਚਿੰਤਾ ਜ਼ਾਹਰ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਐਨ ਐਚ ਏ ਆਈ ਅਧਿਕਾਰੀਆਂ ਨੂੰ ਇਸ ਮੁੱਦੇ ਨੂੰ ਜਲਦ ਹੱਲ ਕਰਨ ਲਈ ਕਿਹਾ। ਜ਼ੀਰਕਪੁਰ ਫਲਾਈਓਵਰ ਦੇ ਹੇਠਾਂ ਸਾਫ-ਸਫਾਈ ਅਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੀ ਕਿਹਾ ਗਿਆ। ਐਸ ਡੀ ਐਮ ਖਰੜ ਗੁਰਮੰਦਰ ਸਿੰਘ ਨੇ ਲਾਂਡਰਾ ਰੋਡ ਅਤੇ ਕੁਰਾਲੀ ਰੋਡ ’ਤੇ ਬਰਸਾਤੀ ਪਾਣੀ ਦੇ ਨਿਕਾਸ ਅਤੇ ਸਲੈਬਾਂ ਪਾਉਣ ਅਤੇ ਫਲਾਈ ਓਵਰ ਦਾ ਬਰਸਾਤੀ ਪਾਣੀ ਐਸ ਡੀ ਐਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਸਮੱਸਿਆ ਦੇ ਮੁੱਦੇ ਉਠਾਏ।

  ਏ.ਡੀ.ਸੀ. ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਮਾਂਬੱਧ ਤਰੀਕੇ ਨਾਲ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ। ਏ.ਡੀ.ਸੀ. ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਾਈਨ ਬੋਰਡਾਂ 'ਤੇ ਪੰਜਾਬੀ ਨੂੰ ਪਹਿਲੀ ਭਾਸ਼ਾ ਵਜੋਂ ਪ੍ਰਦਰਸ਼ਿਤ ਕਰਨ ਅਤੇ ਸ਼ਬਦ-ਜੋੜਾਂ ਦੀ ਸੁਧਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਐਨ ਐਚ ਏ ਆਈ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਪਹਿਲ ਦੇ ਆਧਾਰ 'ਤੇ ਅਜਿਹਾ ਕਰਨ। ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਜ਼ਮੀਨ ਅਧਿਗ੍ਰਹਿਣ ਅਤੇ ਮੁਆਵਜ਼ੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

 

Tags: Punjab Admin , Viraj S Tidke , Additional Deputy Commissioner General , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD