Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ

ਕਿਹਾ! ਇਹ ਮੁਹਿੰਮ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਿਮਰ ਸ਼ਰਧਾਂਜਲੀ ਹੈ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Ashok Parashar Pappi, Kulwant Singh Sidhu, Buddha Dariya, DC Patiala, Deputy Commissioner Patiala, Sakshi Sawhney, Patiala, World Wetlands Day

Web Admin

Web Admin

5 Dariya News

ਲੁਧਿਆਣਾ , 02 Feb 2024

Last updated on: Feb 02, 2024, 00:00 IST

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਸ਼ਵ ਵੈਟਲੈਂਡਜ਼ ਦਿਵਸ ਦੀ ਪ{ਰਵ ਸੰਧਿਆ 'ਤੇ ਇਤਿਹਾਸਕ ਗੁਰਦੁਆਰਾ ਗਊ ਘਾਟ ਦੇ ਪਿਛਲੇ ਪਾਸੇ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਦਾ ਆਗਾਜ਼ ਕੀਤਾ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਸ਼ੁੱਧ ਹਵਾ, ਪਾਣੀ ਅਤੇ ਧਰਤੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਅੱਗੇ ਆਉਣ ਅਤੇ ਬੂਟੇ ਲਗਾਉਣ ਅਤੇ ਇਸ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਬੂਟੇ ਲਗਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਵਾ, ਪਾਣੀ ਅਤੇ ਮਿੱਟੀ ਦੇ ਪ੍ਰਦੂਸ਼ਣ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਦਰੱਖਤ ਪ੍ਰਦੂਸ਼ਕਾਂ ਨੂੰ ਘਟਾ ਕੇ ਸਾਡੇ ਵਾਤਾਵਰਨ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਬੁੱਢਾ ਦਰਿਆ ਦੇ ਸਮੁੱਚੇ ਹਿੱਸੇ ਨੂੰ ਪੜਾਅਵਾਰ ਕਵਰ ਕੀਤਾ ਜਾਵੇਗਾ।

ਸੰਤ ਸੀਚੇਵਾਲ ਨੇ ਕਿਹਾ ਕਿ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਬਹੁਤ ਜ਼ਰੂਰੀ ਹੈ ਕਿਉਂਕਿ ਰੁੱਖ ਹੀ ਆਕਸੀਜਨ ਦਾ ਸਰੋਤ ਹਨ, ਜੋ ਧਰਤੀ 'ਤੇ ਮਨੁੱਖੀ ਜੀਵਨ ਦਾ ਆਧਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੁੱਢਾ ਦਰਿਆ ਦੇ ਪੁਨਰ-ਸੁਰਜੀਤੀ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਕੁਦਰਤ ਅਤੇ ਵਾਤਾਵਰਨ ਦੇ ਬਹੁਤ ਨੇੜੇ ਸਨ ਅਤੇ ਇਹ ਮੁਹਿੰਮ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਦੇਣ ਵਾਲੇ ਮਹਾਨ ਗੁਰੂ ਨੂੰ ਸ਼ਰਧਾਂਜਲੀ ਹੈ।

ਵਿਧਾਇਕ ਅਸ਼ੋਕ ਪਰਾਸ਼ਰ, ਕੁਲਵੰਤ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਅਜਿਹੇ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਗਰੀਨ ਅੰਬੈਸਡਰ ਬਣਨ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਵੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਬੂਟੇ ਲਗਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਪ੍ਰਦੂਸ਼ਣ ਨੂੰ ਰੋਕਣ ਦਾ ਪ੍ਰਣ ਲੈਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਨਮੋਲ ਸਿੰਘ ਧਾਲੀਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Ashok Parashar Pappi , Kulwant Singh Sidhu , Buddha Dariya , DC Patiala , Deputy Commissioner Patiala , Sakshi Sawhney , Patiala , World Wetlands Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD