Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਡੈਮੋਨਸਟ੍ਰੇਸ਼ਨ ਫਾਰਮ-ਕਮ-ਟ੍ਰੇਨਿੰਗ ਸੈਂਟਰ ਈਨਾ ਖੇੜਾ ਵਿਖੇ ਮਨਾਇਆ ਗਿਆ ਰਾਜ ਪੱਧਰੀ ਮਤੱਸਿਆ ਸੰਪਦਾ ਜਾਗਰੁਕਤਾ ਅਭਿਆਨ

ਪੰਜਾਬ ਸਰਕਾਰ ਨੇ ਮੱਛੀ ਪਾਲਣ ਖੇਤਰ ਨੂੰ ਨਵੀਆਂ ਉਚਾਈਆਂ ਤੇ ਲੈ ਕੇ ਜਾਣ ਦਾ ਚੁੱਕਿਆ ਬੀੜਾ- ਸ. ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Dr. Baljit Kaur

Web Admin

Web Admin

5 Dariya News

ਈਨਾ ਖੇੜਾ ਸ੍ਰੀ ਮੁਕਤਸਰ ਸਾਹਿਬ , 02 Feb 2024

ਮੱਛੀ ਪਾਲਣ ਵਿਭਾਗ ਪੰਜਾਬ ਦੇ ਵਿਭਾਗੀ ਡੈਮੋਨਸਟ੍ਰੇਸ਼ਨ ਫਾਰਮ-ਕਮ-ਟ੍ਰੇਨਿੰਗ ਸੈਂਟਰ (ਡੀ.ਐਫ.ਟੀ. ਸੀ.) ਵੱਲੋਂ ਪਿੰਡ ਈਨਾ ਖੇੜਾ ਵਿਖੇ  ਰਾਜ ਪੱਧਰੀ ਮਤੱਸਿਆ ਸੰਪਦਾ ਜਾਗਰੁਕਤਾ ਅਭਿਆਨ ਬੜੀ ਧੂਮਧਾਮ ਨਾਲ ਮਨਾਇਆ ਗਿਆ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪੰਜਾਬ, ਖੇਤੀਬਾੜੀ, ਫਾਰਮਰਜ ਫੈਲਫੇਅਰ, ਫੂਡ ਪ੍ਰੋਸੈਸਿੰਗ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਅਤੇ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ, ਸਮਾਜਿਕ ਨਿਆ ਅਤੇ ਘੱਟ ਗਿਣਤੀ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

  ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪੰਜਾਬ ਸਰਕਾਰ, ਖੇਤੀਬਾੜੀ, ਫਾਰਮਰਜ ਫੈਲਫੇਅਰ, ਫੂਡ ਪ੍ਰੋਸੈਸਿੰਗ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਾਵਾਈ ਹੇਠ ਮੱਛੀ ਪਾਲਣ ਕਿੱਤੇ ਨੂੰ ਨਵੀਆਂ ਉਚਾਈਆਂ ਤੇ ਲੈ ਕੇ ਜਾਣ ਦਾ ਬੀੜਾ ਚੁੱਕਿਆ ਹੈ। ਪੰਜਾਬ ਸਰਕਾਰ ਮੱਛੀ ਪਾਲਣ ਲਈ ਖੁਲਦਿਲੀ ਨਾਲ 40 ਤੋਂ 60% ਸਬਸਿਡੀ ਦੇ ਰਹੀ ਹੈ। 

ਮੱਛੀ ਪਾਲਣ ਕਿੱਤਾ ਖੇਤੀਬਾੜੀ ਵਿਭਿੰਨਤਾ ਅਤੇ ਵਾਤਾਵਰਨ ਵਿੱਚ ਤਬਦੀਲੀ ਨਾਲ ਨਜਿਠਣ ਲਈ ਇਕ ਆਦਰਸ਼ ਰੋਲ ਨਿਭਾ ਰਿਹਾ ਹੈ। ਭਵਿੱਖ ਵਿੱਚ ਘੱਟ ਪਾਣੀ ਵਿੱਚੋ ਵੱਧ ਮੱਛੀ ਕੱਢਣ ਲਈ ਨਵੀਆਂ ਤਕਨੀਕਾਂ ਜਿਵੇ ਕਿ ਬਾਇਓਫਲਾਕ, ਆਰ.ਏ.ਐਸ.(ਰੀਸਰਕੂਲੇਟਰੀ ਐਕੁਆਕਲਚਰ ਸਿਸਟਮ) ਤਕਨੀਕਾਂ ਬਹੁਤ ਹੀ ਕਾਰਗਰ ਸਿੱਧ ਹੋਣ ਵਾਲੀਆ ਹਨ। ਉਨ੍ਹਾਂ ਮੱਛੀ ਅਤੇ ਝੀਗੇ ਦੀ ਖਪਤ ਵਧਾਉਣ ਲਈ ਇਸ ਦੀ ਵੈਲਯੂ ਐਡੀਸ਼ਨ ਅਤੇ ਪੰਜਾਬ ਦੇ ਲੋਕਾਂ ਨੂੰ ਮੱਛੀ ਅਤੇ ਝੀਗੇਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨ ਲਈ ਵੀ ਅਪੀਲ ਕੀਤੀ।

ਉਨ੍ਹਾਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਝੀਗਾਂ ਅਤੇ ਮੱਛੀ ਪਾਲਣ ਅਪਣਾਉਣ ਦੀ ਅਪੀਲ ਕੀਤੀ ਕਿ ਉਹ ਬਾਹਰਲੇ ਮੁਲਕਾਂ ਨੂੰ ਨਾ ਜਾਣ। ਜੇਕਰ ਉਹ ਇਹ ਕੰਮ ਤਨਦੇਹੀ ਨਾਲ ਕਰਨ ਤਾਂ ਇਸ ਤੋਂ ਬਹੁਤ ਹੀ ਚੰਗੀ ਆਮਦਨ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਸਕਰਾਰ ਕਿਸ਼ਾਨਾਂ ਦੇ ਮੋਢੇ ਨਾਲ ਮੋਢਾ ਜ਼ੋੜ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੇ ਫਾਇਦੇ ਲਈ ਹਰ ਦਿਨ ਨਵੀਂ ਵਿਉਂਤਬੰਦੀ ਬਣਾ ਰਹੀ ਹੈ ਤਾਂ ਜ਼ੋ ਕਿਸਾਨਾਂ ਦੇ ਜੀਵਨ ਨੂੰ ਖੁਸ਼ਹਾਲ ਕੀਤਾ ਜਾ ਸਕੇ। 

ਉਹਨਾਂ ਕਿਹਾ ਕਿ ਚਣੌਤੀ ਕਬੂਲ ਕਰਨ ਵਾਲੇ ਕਿਸਾਨ ਮੱਛੀ ਪਾਲਣ ਦੇ ਕਿਤੇ ਨੂੰ ਬਹੁਤ ਉਪਰ ਤੱਕ ਲਿਜਾ ਸਕਦੇ ਹਨ। ਜਿਸ ਤੋਂ ਕਿਸਾਨ ਬਹੁਤ ਚੰਗੀ ਆਮਦਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਮਿਹਨਤੀ ਕਿਸਾਨ ਬੰਜਰ ਪਈਆਂ ਜਮੀਨ ਵਿਚ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਕੇ ਚੰਗੀ ਆਮਦਨ ਪ੍ਰਾਪਤ ਕਰ ਰਹੇ ਹਨ। 

ਉਹਨਾਂ ਮੱਛੀ ਪਾਲਣ ਵਿਭਾਗ ਦੇ ਇਸ ਉਪਰਾਲੇੇ ਦੀ ਸ਼ਲਾਘਾ ਕਰਦਿਆਂ ਆਖਿਆ ਅਜਿਹੇ ਸਮਾਗਮਾਂ ਵਿਚ ਕਿਸਾਨਾਂ ਨੂੰ ਮੱਛੀ ਪਾਲਣ ਕਿੱਤੇ ਸਬੰਧੀ ਬਹੁਤ ਜਾਣਕਾਰੀ ਮਿਲਦੀ ਹੈ ਜਿਸ ਨਾਲ ਇਹ ਕਿੱਤਾ ਹੋਰ ਵੀ ਪ੍ਰਫੂਲਿਤ ਹੋ ਰਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਜੀਤ ਕੌਰ ਨੇ ਪ੍ਰੋਗਰਾਮ ਵਿਚ ਮੱਛੀ ਪਾਲਣ ਅਤੇ ਝੀਗਾਂ ਪਾਲਣ ਨਾਲ ਜੁੜੀਆਂ ਫਰਮਾਂ ਵੱਲੋਂ ਲਗਾਈਆਂ ਪ੍ਰਦਰਸ਼ਨੀ ਸਟਾਲਾਂ ਦਾ ਦੌਰਾ ਕਰਕੇ ਜਾਇਜਾ ਵੀ ਲਿਆ।

ਇਸ ਪ੍ਰੋਗਰਾਮ ਦੋਰਾਨ ਡਾਇਰੈਕਟਰ ਜ਼ਸਵੀਰ ਸਿੰਘ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਮੰਤਵ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਲਾਗੂ ਕੀਤੀ ਗਈ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾਂ ਸਕੀਮ (ਸ਼ਝਝਛਢ) ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਮੱਛੀ ਪਾਲਣ ਧੰਦੇ ਨਾਲ ਜ਼ੋੜ ਕੇ ਉਹਨਾਂ ਨੂੰ ਰੋਜਗਾਰ ਦੇ ਕੇ ਆਰਥਿਕ ਵਿਕਾਸ ਕਰਨਾ ਹੈ। ਇਸ ਸਕੀਮ ਅਧੀਨ ਮੱਛੀ ਪਾਲਣ/ਝੀਗਾਂ ਪਾਲਣ, ਮੱਛੀ ਦੀ ਢੋਆ ਢੁਆਈ, ਮੰਡੀਕਰਨ, ਪ੍ਰੋਸੈਸਿੰਗ, ਕੋਲਡ ਸਟੋਰੇਜ਼ ਆਦਿ ਕੰਪੋਨੈਟਾਂ ਰਾਹੀਂ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਆਰਥਿਕ ਸਥਿਤੀ ਬੇਹਤਰ ਕਰਨ ਦੇ ਉਪਰਾਲੇ ਵੱਜੋਂ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਉਹਨਾ ਕਿਹਾ ਕਿ ਵਿਭਾਗ ਵੱਲੋਂ ਮੱਛੀ ਪਾਲਣ ਤੇ ਝੀਂਗਾ ਪਾਲਣ ਕਿੱਤੇ ਵਾਸਤੇ ਕਿਸਾਨ ਕਰੈਡਿਟ ਕਾਰਡ (ਾਂਙਙ) ਦੀ ਸਹੂਲਤ ਵੀ ਪ੍ਰਦਾਨਕੀਤੀ ਜਾਂਦੀ ਹੈ ਇਸ ਸਹੂਲਤ ਨਾਲ ਕਿਸਾਨਾਂ ਨੂੰ ਮੱਛੀ ਪਾਲਣ/ ਝੀਂਗਾਂ ਪਾਲਣ ਦਾ ਕਿੱਤਾ ਕਰਨ ਲਈ ਘੱਟ ਦਰ ਤੇ ਵਿਆਜ ਦਿੱਤਾ ਜਾਂਦਾ ਹੈ। ਕਰਜ਼ ਦਾ ਸਮੇਂ ਤੇ ਭੁਗਤਾਨ ਕਰਨ 2.00 ਲੱਖ ਰੁਪਏ ਕੇਵਲ 4% ਵਿਆਜ ਲਗਦਾ ਹੈ।   ਇਸ ਪ੍ਰੋਗਰਾਮ ਵਿੱਚ ਸ੍ਰੀ ਕੇਵਲ ਕ੍ਰਿਸਨ ਗੋਇਲ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਪਤਵੰਤੇ ਸੱਜਣਾਂ ਅਤੇ ਕਿਸਾਨਾਂ ਨੂੰ ਜੀ ਆਇਆ ਕਿਹਾ।

ਸਮਾਗਮ ਦੋਰਾਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਈਨਾਖੇੜਾ ਦੇ ਵਿਦਿਆਰਥੀਆਂ ਨੇ ਸਬਦ ਗਾਇਨ ਕਰਕੇ ਪ੍ਰੋਗਰਾਮ ਦੀ ਸੂਰੁਆਤ ਕੀਤੀ ਅਤੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਪ੍ਰੋਗਰਾਮ ਵਿੱਚ ਅਗਾਂਹਵਧੂ ਮੱਛੀ ਪਾਲਕਾਂ ਨੂੰ ਸ੍ਰੀ ਸਰੂਪ ਸਿੰਘ ਪ੍ਰਧਾਨ ਝੀਗਾਂ ਫਾਰਮਰ ਫਾਰਮਰ ਐਸੋਸੀਏਸ਼ਨ, ਪੰਜਾਬ ਅਤੇ ਸ੍ਰੀ ਕੁਲਵੰਤ ਸਿੰਘ ਜਿਲ੍ਹਾ ਫਾਜਿਲਕਾ ਅਗਾਂਹਵਧੂ ਮੱਛੀ ਕਿਸਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਸਰਕਾਰ ਤੋਂ ਝੀਗੇ ਦੇ ਮੰਡੀਕਰਨ  ਅਤੇ ਬਿਜਲੀ ਦੇ ਬਿੱਲਾਂ ਤੋਂ ਨਿਜਾਤ ਦਿਵਾਉਣ ਦੀ ਮੰਗ ਕੀਤੀ ਅਤੇ ਹੋਰ ਬੇਹਤਰ ਵਿਵਸਥਾ ਕਰਨ ਲਈ ਸਰਕਾਰ ਤੋਂ ਅਪੀਲ ਕੀਤੀ।

ਪ੍ਰੋਗਰਾਮ ਦੇ ਅਖੀਰ ਵਿੱਚ ਸ੍ਰੀਮਤੀ ਸਤਿੰਦਰ ਕੌਰ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਹੈਡ ਕੁਆਰਟਰ ਵੱਲੋਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਤੇ ਸ਼ਿਰਕਤ ਕਰਨ ਵਾਲੇ ਕਿਸਾਨਾਂ, ਪ੍ਰਾਈਵੇਟ ਫਰਮਾਂ, ਅਫਸਰਾਂ ਅਤੇ ਸਮੂਹ ਪੰਡਾਲ ਵਿੱਚ ਸ਼ਾਮਲ ਸਮੂਹ ਵਿਅਕਤੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਰਨਲ)  ਡਾ ਨਯਨ, ਏ.ਡੀ.ਸੀ (ਵਿਕਾਸ) ਸੁਰਿੰਦਰ ਸਿੰਘ, ਡੀ.ਐਸ.ਪੀ ਮਲੋਟ ਅਵਤਾਰ ਸਿੰਘ ਰਾਜਪਾਲ, ਜਿਲ੍ਹਾ ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ, ਜਿਲ੍ਹਾ ਪਸ਼ੂ ਪਾਲਣ ਡਿਪਟੀ ਡਾਰਿਕੈਟਰ ਗੁਰਦਿੱਤ ਸਿੰਘ, ਜਗਦੇਵ ਸਿੰਘ ਬਾਮ ਹਲਕਾ ਇੰਚਾਰਜ ਫਿਰੋਜਪੁਰ, ਅਰਸ਼ਦੀਪ ਸਿੰਘ ਪੀਏ, ਸੁੱਖਾ ਗੁਰੂਸਰ, ਮੋਹਣ ਸਿੰਘ ਕੱਟਿਆਂਵਾਲੀ, ਗੁਰਜੀਤ ਸਿੰਘ ਆਲਮਵਾਲਾ, ਕਸ਼ਮੀਰ ਸਿੰਘ ਮਾਨ ਸਹਿਣਾਖੇੜਾ ਬਲਾਕ ਪ੍ਰਧਾਨ ਲੰਬੀ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਪਰਵਿੰਦਰ ਸਿੰਘ ਲਵਲੀ ਸੰਧੂ ਬਲਾਕ ਪ੍ਰਧਾਨ, ਟੋਜੀ ਲੰਬੀ ਅਤੇ ਪਤਵੰਤੇ ਸੱਜਣ ਹਾਜਰ ਸਨ ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Dr. Baljit Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD