Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਜਨਾਲਾ ਵਾਸੀਆਂ ਮਿਲਿਆ ਵੱਡਾ ਤੋਹਫਾ

ਅਜਨਾਲਾ ਖੇਤਰ ਵਿੱਚ 35 ਕਰੋੜ ਦੀ ਲਾਗਤ ਨਾਲ ਬਣੇਗਾ 220 ਕੇ:ਵੀ ਗਰਿਡ –ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 02 Feb 2024

Last updated on: Feb 02, 2024, 00:00 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ ਜਿਸ ਅਧੀਨ 66 ਕੇ:ਵੀ: ਗਰਿਡ ਨੂੰ  220 ਕੇ:ਵੀ ਗਰਿਡ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਜਿਸ ’ਤੇ ਲੱਗਭੱਗ 35 ਕਰੋੜ ਰੁਪਏ ਖਰਚ ਆਉਣਗੇ ਅਤੇ ਇਸ ਦੇ ਨਾਲ ਹੀ ਅਜਨਾਲਾ ਹਲਕੇ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਪੋਲਾਂ ਦੀ ਲੰਬਾਈ 11 ਮੀਟਰ ਕੀਤੀ ਜਾਵੇਗੀ।

ਇਸ ਸਬੰਧੀ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੰਨ 1968 ਤੋਂ  ਬਣੇ 66 ਕੇ:ਵੀ ਗਰਿਡ ਨੂੰ 220 ਕੇ:ਵੀ ਗਰਿਡ ਬਣਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਤੋਂ 55 ਸਾਲ ਪਹਿਲਾਂ ਬਣਿਆ ਇਹ ਗਰਿਡ  ਆਬਾਦੀ ਅਨੁਸਾਰ ਲੋਕਾਂ ਨੂੰ ਬਿਜਲੀ ਦੀ ਸਪਲਾਈ ਪ੍ਰਦਾਨ ਕਰਦਾ ਸੀ ਪ੍ਰੰਤੂ ਐਨਾ ਲੰਬਾ ਸਮਾਂ ਬੀਤਣ ਉਪਰੰਤ ਕਈ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਰਾਜ ਕੀਤਾ ਪ੍ਰੰਤੂ ਇਸ ਗਰਿਡ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਨਿਰੰਤਰ ਬਿਜਲੀ ਦੀ ਸਪਲਾਈ ਦਾ ਵਾਅਦਾ ਕੀਤਾ ਸੀ ਜਿਸ ਨੂੰ ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਪੂਰਾ ਕਰਦੇ ਹੋਏ 35 ਕਰੋੜ ਰੁਪਏ ਦੀ ਲਾਗਤ ਨਾਲ 220 ਕੇ:ਵੀ ਗਰਿਡ ਕਰਨ ਦੀ ਮਨਜੂਰੀ ਦਿੱਤੀ ਹੈ।

ਸ੍ਰ ਧਾਲੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਚੱਕ ਡੋਗਰਾ, ਗੱਗੋਮਾਹਲ, ਰਮਦਾਸ ਅਤੇ ਡਿਆਲ ਭੜੰਗ ਦੇ 66 ਕੇ:ਵੀ ਗਰਿਡ ਫਤਿਹਗੜ੍ਹ ਚੂੜੀਆਂ ਤੋਂ ਬਿਜਲੀ ਨਾਲ ਚੱਲਦੇ ਸਨ ਜੋ ਕਿ ਹੁਣ ਅਜਨਾਲਾ ਤੋਂ ਬਿਜਲੀ ਪ੍ਰਾਪਤ ਕਰਕੇ 115 ਪਿੰਡਾਂ ਬਿਜਲੀ ਦੀ ਸਹੂਲਤ ਦਾ ਲਾਭ ਪ੍ਰਦਾਨ ਕਰਨਗੇ ਜਿਸ ਨਾਲ ਬਿਜਲੀ ਦੇ ਲੋਡ ਵਿੱਚ ਕਟੌਤੀ ਹੋਵੇਗੀ ਅਤੇ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ 300 ਯੂਨਿਟ ਬਿਜਲੀ ਬਿੱਲ ਜੀਰੋ ਦੀ ਸਹੂਲਤ ਪ੍ਰਦਾਨ ਕੀਤੀ ਹੋਈ ਹੈ ਜਿਸ ਵੱਡੀ ਪੱਧਰ ਤੇ ਲੋਕ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਵੀ ਨਿਰੰਤਰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਕੈਬਨਿਟ ਧਾਲੀਵਾਲ ਨੇ ਕਿਹਾ ਕਿ 25 ਕਰੋੜ ਰੁਪਏ ਦੀ ਲਾਗਤ ਨਾਲ ਅਜਨਾਲਾ ਵਿੰਚ 11 ਮੀਟਰ ਦੀ ਲੰਬੇ ਪੋਲ ਅਤੇ ਕੇਬਲ ਦੀ ਤਾਰ ਵੀ ਪਾਈ ਜਾਵੇਗੀ ਜਿਸ ਨਾਲ ਟੈ੍ਰਫਿਕ ਸਮੱਸਿਆ ਵੀ ਹੱਲ ਹੋਵੇਗੀ। ਉਨ੍ਹਾਂ ਦੱਸਿਆ ਕਿ ਬਿਜਲੀ ਦੇ ਪੋਲ ਨੀਵੇਂ ਹੋਣ ਕਾਰਨ ਅਕਸਰ ਹੀ ਵੱਡੀਆਂ ਗੱਡੀਆਂ ਤਾਰਾਂ ਨਾਲ ਟਕਰਾ ਜਾਂਦੀਆਂ ਸਨ ਜਿਸ ਕਰਕੇ ਕੋਈ ਨਾ ਕੋਈ ਹਾਦਸਾ ਹੋਣ ਦਾ ਖਤਰਾ ਬਣਿਆ ਰਹਿੰਦਾ ਸੀ। ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਅਜਨਾਲਾ ਹਲਕੇ ਦੇ ਸਕੂਲਾਂ ਲਈ 27 ਕਰੋੜ 95 ਲੱਖ ਰੁਪਏ ਜਾਰੀ ਕੀਤੇ ਸਨ ਜਿਸ ਵਿੱਚੋਂ ਸਕੂਲਾਂ ਦੀ ਮੁਰੰਮਤ ਆਦਿ ਲਈ 7 ਕਰੋੜ 18 ਲੱਖ ਰੁਪਏ ਦੀ ਪਹਿਲੀ ਕਿਸ਼ਤ ਪ੍ਰਾਪਤ  ਹੋ ਗਈ ਜਿਸ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ।  

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਸੜਕ ਸੁਰੱਖਿਆ ਫੋਰਸ ਬਣਾਈ ਹੈ ਜੋ ਹਾਈਵੇ ਤੇ ਹੁੰਦੇ ਸੜਕੀ ਹਾਦਸਿਆਂ ਨੁੰ ਰੋਕੇਗੀ ਅਤੇ ਹਾਦਸਾ ਵਾਪਰਨ ਦੀ ਸੂਰਤ ਵਿੱਚ ਜਖਮੀਆਂ ਨੂੰ ਹਸਪਤਾਲ ਪਹੁੰਚਾਏਗੀ।  

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD