Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਦਿਵਿਆਂਗ ਵੋਟਰ ਸਕਸ਼ਮ ਐਪ ਰਾਹੀਂ ਮਿਲਣ ਵਾਲੀ ਸਹੂਲਤਾਂ ਦੀ ਲੈ ਸਕਦੇ ਹਨ ਜਾਣਕਾਰੀ

Punjab Admin, Amandeep Kaur, Additional Deputy Commissioner Amritsar,  Amritsar

Web Admin

Web Admin

5 Dariya News

ਅੰਮ੍ਰਿਤਸਰ , 02 Feb 2024

Last updated on: Feb 02, 2024, 00:00 IST

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ ਵਿੱਚ ਦਿਵਯਾਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਮੁਨੀਟਰਿੰਗ ਕਮੇਟੀ ਫ਼ਾਰ ਅਸੈਸੀਬਲ ਇਲੈਕਸ਼ਨ ਦੀ ਮੀਟਿੰਗ  ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।  ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੋਡਲ ਅਫ਼ਸਰ (ਸਵੀਪ)-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਲੋਕਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ,ਇਸੇ ਲੜੀ ਵਜੋਂ ਕਮਿਸ਼ਨ ਵਲੋਂ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਸਕਸ਼ਮ ਐਪ ਲਾਂਚ ਕੀਤੀ ਗਈ ਹੈ,ਜਿਸ ਵਿੱਚ ਰਜਿਸਟਰ ਕਰਕੇ ਦਿਵਿਆਂਗ ਵੋਟਰ ਉਹਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਵਿਸ਼ਥਾਰ ਪੂਰਵਕ ਜਾਣਕਾਰੀ ਲੈ ਸਕਦਾ ਹੈ।

ੳਹਨਾਂ ਕਿਹਾ ਕਿ ਇਸ ਐਪ ਨੂੰ ਹਰ ਦਿਵਿਆਂਗ ਵੋਟਰ ਨੂੰ ਡਾਊਨਲੋਡ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਪ੍ਰਸਾਸ਼ਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਹਰ ਵਿਧਾਨਸਭਾ ਹਲਕੇ ਵਿੱਚ ਦਿਵਿਆਂਗ ਵੋਟਰਾਂ ਦੀ ਰਜਿਸਟਰੇਸ਼ਨ ਲਈ ਲਗਾਤਾਰ ਕੋਸ਼ਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਉਹਨਾਂ ਕਿਹਾ ਕਿ ਚੋਣਾਂ ਵਾਲੇ ਦਿਨ ਦਿਵਿਆਂਗ ਵੋਟਰਾਂ ਨੂੰ ਪੋਲਿੰਗ ਬੂਥ ਤੱਕ ਪਹੁੰਚਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਅਤੇ ਸਾਰੇ ਪੋਲਿੰਗ ਬੂਥ ਗਰਾਉਂਡ ਫ਼ਲੋਰ ਤੇ ਬਣਾਏ ਜਾਣਗੇ।ਉਹਨਾਂ ਕਿਹਾ ਕਿ ਇਹਨਾਂ ਸਹੂਲਤਾਂ ਦੀ ਪ੍ਰਚਾਰ ਮਾਧਿਅਮਾਂ ਰਾਹੀਂ ਜ਼ਿਆਦਾ ਤੋਂ ਜ਼ਿਆਦਾ ਪਬਲੀਸਿਟੀ ਕੀਤੀ ਜਾਵੇਗੀ ਤਾਂ ਜੋ ਦਿਵਿਆਂਗ ਵੋਟਰਾਂ ਮਿਲਣ ਵਾਲੀਆਂ ਇਹਨਾਂ ਸਹੂਲਤਾਂ ਬਾਰੇ ਪਤਾ ਲੱਗ ਸਕੇ।

ਉਹਨਾਂ ਕਿਹਾ ਕਿ ਇਸ ਵਾਰ ਬੂਥ ਪੱਧਰ ਤੇ ਐਨ.ਸੀ.ਸੀ.,ਐਨ.ਐਸ.ਐਸ.,ਸਕਾਊਟ ਅਤੇ ਹੋਰ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰ.ਇੰਦਰਜੀਤ ਸਿੰਘ, ਜਿਲ੍ਹਾ ਸਮਾਜਿਕ ਭਲਾਈ ਅਫ਼ਸਰ ਸ.ਅਸੀਸ ਇੰਦਰ ਸਿੰਘ,ਸਿਵਲ ਸੋਸਾਇਟੀ ਮੈਂਬਰ ਸ.ਹਰਸਿਮਰਨ ਸਿੰਘ,ਕਮਲਜੀਤ ਕੌਰ ਗਿੱਲ,ਚੋਣ ਕਾਨੂੰਗੋ ਸੌਰਭ ਖੋਸਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Punjab Admin , Amandeep Kaur , Additional Deputy Commissioner Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD