Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ਵਿਖੇ ਹੋਵੇਗੀ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀ ਹੋਣਗੇ ਸ਼ਾਮਲ

DC Amritsar, Amritsar, Ghanshyam Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 02 Feb 2024

Last updated on: Feb 02, 2024, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ ਆਰ ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲਿ੍ਹਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਖੇ ਹੋਵੇਗੀ। ਇਸ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚੋਂ ਵੀ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਇਸ ਮਿਲਣੀ ਵਿੱਚ ਸ਼ਾਮਲ ਹੋ ਰਹੇ ਹਨ।

ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ ਨੇ ਉਕਤ ਜ਼ਿਲਿ੍ਹਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 3 ਫਰਵਰੀ ਨੂੰ ਪਠਾਨਕੋਟ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇੇ ਅਤੇ ਜੇਕਰ ਕੋਈ ਚਾਹੇ ਤਾਂ ਈ ਸਰਵਿਸਜ਼ ਡਾਟ ਪੰਜਾਬ ਡਾਟ ਜੀ ਓ ਵੀ ਡਾਟ ਇੰਨ ’ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ। 

ਉਨਾਂ ਦੱਸਿਆ ਕਿ ਕਿ ਜੇਕਰ ਅੰਮ੍ਰਿਤਸਰ ਨਾਲ ਸਬੰਧਤ ਕੋਈ ਐਨ.ਆਰ.ਆਈ. ਇਸ ਮਿਲਣੀ ਵਿੱਚ ਸ਼ਾਮਲ ਹੋਣ ਲਈ ਰਜਿਸਟਰਡ ਹੋਣ ਦਾ ਚਾਹਵਾਨ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਸੰਪਰਕ ਕਰ ਸਕਦਾ ਹੈ। ਵੀਡਿਓ ਕਾਨਫਰੰਸ ਦੌਰਾਨ ਆਈ.ਏ.ਐਸ. ਸ੍ਰੀ ਵਿਵੇਕ ਮੋਦੀ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਸ੍ਰੀ ਨਿਕਾਸ ਕੁਮਾਰ, ਰੀਜਨਲ ਟਰਾਂਸਪੋਰਟ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Amritsar , Amritsar , Ghanshyam Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD