Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸਰਕਾਰੀ ਸਕੂਲ ਸ਼ੰਰਰਪੁਰਾ ਅਤੇ ਗੌਂਸਪੁਰਾ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦਾ ਦੌਰਾ ਕੀਤਾ

ਤਕਨੀਕੀ ਕੋਰਸਾਂ ਬਾਰੇ ਜਾਣਕਾਰੀ ਲਈ

Education, Government Polytechnic College Batala, Batala

Web Admin

Web Admin

5 Dariya News

ਬਟਾਲਾ , 03 Feb 2024

Last updated on: Feb 03, 2024, 00:00 IST

ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਸ਼ੰਕਰਪੁਰਾ ਦੇ ਪ੍ਰਿਸੀਪਲ ਪਰਮਿੰਦਰ ਕੌਰ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਗੌੰਸਪੁਰਾ ਦੇ ਹੈਡਮਿਸਟ੍ਰੈਸ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਦੋਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪਹੁੰਚ ਕੇ ਤਕਨੀਕੀ ਸਿੱਖਿਆ ਅਧੀਨ ਚੱਲ ਰਹੇ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਲਈ। ਕਾਲਜ ਦੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਨੇ ਪਹੁੰਚੇ ਵਿਦਿਆਰਥੀਆਂ ਅਤੇ ਨਾਲ ਆਏ ਅਧਿਆਪਕ ਪੰਕਜ ਬੇਦੀ, ਪਰਮਿੰਦਰਜੀਤ ਸਿੰਘ, ਰਮਨੀਤ ਕੌਰ, ਕੁਲਬੀਰ ਕੌਰ, ਮੀਨੂ ਸ਼ਰਮਾ, ਲਖਵਿੰਦਰ ਕੌਰ ਅਤੇ ਮੈਡਮ ਰਜ਼ਿਆ ਦਾ ਨਿੱਘਾ ਸੁਆਗਤ ਕਰਦਿਆਂ ਕਿਹਾ ਕਿ ਸਕੂਲ਼ੀ ਪੜ੍ਹਾਈ ਤੋਂ ਬਾਅਦ ਤਕਨੀਕੀ ਸਿੱਖਿਆ ਵਿਦਿਆਰਥੀਆਂ ਲਈ ਇੱਕ ਬਹੁਤ ਹੀ ਚੰਗਾ ਵਿਕਲਪ ਹੈ। 

ਉਨ੍ਹਾਂ ਕਿਹਾ ਕਿ ਕਾਲਜ ਦਾ ਸਮੂਹ ਸਟਾਫ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਹਮੇਸ਼ਾਂ ਤਿਆਰ ਹੈ। ਕਾਲਜ ਦੇ ਸਪੋਰਟਸ ਅਫਸਰ ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਰਕਾਰੀ ਪੋਲੀਟੈਕਨੀਕਲ ਕਾਲਜ ਬਟਾਲਾ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ ਅਤੇ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਅਤੇ ਹੋਰ ਗਤਿਵਿਧੀਆਂ ਵੱਲ ਵੀ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ।

ਇਸ ਮੌਕੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਆਉਣ ਵਾਲਾ ਭਵਿੱਖ ਅੱਜ ਦੀ ਉਹਨਾਂ ਦੀ ਕੀਤੀ ਗਈ ਚੋਣ ’ਤੇ ਨਿਰਭਰ ਕਰਦਾ ਹੈ ਅਤੇ ਇਸ ਲਈ ਆਪਣੀ ਸਕੂਲੀ ਪੜ੍ਹਾਈ ਤੋਂ ਬਾਅਦ ਉਹਨਾਂ ਨੂੰ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਕਾਲਜ ਦੇ ਜਿਆਦਾਤਰ ਵਿਦਿਆਰਥੀਆਂ ਨੂੰ ਕੋਰਸ ਦੇ ਆਖਰੀ ਸਾਲ ਦੌਰਾਨ ਹੀ ਆਨ-ਕੈਂਪਸ ਅਤੇ ਆਫ-ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਦਵਾਈਆਂ ਗਈਆਂ ਹਨ।

ਉਨਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਕਰ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਮੈਡਮ ਰੇਖਾ ਨੇ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮ ਬਾਰੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60% ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70% ਟਿਊਸ਼ਨ ਫੀਸ ਮੁਆਫ ਹੋਏਗੀ। 

ਇਸੇ ਤਰਾਂ 70% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80%, 80% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90% ਅਤੇ 90% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ। 

ਇਸ ਤੋਂ ਇਲਾਵਾ ਲੈਕਚਰਾਰ ਸਹਿਬ ਸਿੰਘ, ਰੰਜੂ ਸਲਹੋਤਰਾ ਅਤੇ ਸਚਿਨ ਅਠਵਾਲ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਲੈਬਾਂ ਅਤੇ ਵਰਕਸ਼ਾਪ ਦਾ ਦੌਰਾ ਕਰਵਾਇਆ ਅਤੇ ਕੋਰਸਾਂ ਦੌਰਾਨ ਕਰਵਾਏ ਜਾਣ ਵਾਲੇ ਪ੍ਰੈਕਟੀਕਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

 

Tags: Education , Government Polytechnic College Batala , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD