Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਡਾ.ਐਸ.ਪੀ.ਸਿੰਘ ਓਬਰਾਏ ਦੀ ਬਦੌਲਤ ਹੁਣ 6 ਪਾਕਿਸਤਾਨੀ ਨੌਜਵਾਨਾਂ ਨੂੰ ਮਿਲਿਆ ਜੀਵਨ ਦਾਨ

ਮੈਂ ਲਹੂ ਦਾ ਰੰਗ ਲਾਲ ਵੇਖਦਾ ਹਾਂ ਨਾ ਕਿ ਜਾਤ,ਧਰਮ,ਰੰਗ ਜਾਂ ਨਸਲ : ਡਾ.ਓਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 03 Feb 2024

ਧਰਮਾਂ,ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ 'ਸਰਬੱਤ ਦਾ ਭਲਾ' ਸੰਕਲਪ 'ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਨੇ ਹੁਣ ਜਲੰਧਰ ਸ਼ਹਿਰ ਨਾਲ ਸਬੰਧਿਤ ਇੱਕ ਨੌਜਵਾਨ ਦੇ ਕਤਲ ਕੇਸ ਵਿੱਚ ਸਜ਼ਾ ਯਾਫ਼ਤਾ 6 ਪਾਕਿਸਤਾਨੀ ਨੌਜਵਾਨਾਂ ਨੂੰ ਬਚਾਅ ਕੇ ਇੱਕ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਮਾਂਤਰੀ ਪੱਧਰ 'ਤੇ ਆਪਣੇ ਮਿਸਾਲੀ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ 22 ਮਈ 2019 ਨੂੰ ਜਲੰਧਰ ਸ਼ਹਿਰ ਦੀ ਬਸਤੀ ਬਾਵਾ ਖੇਲ ਨਾਲ ਸਬੰਧਿਤ ਕੁਲਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਸ਼ਾਰਜਾਹ (ਦੁਬਈ) ਵਿੱਚ ਕਤਲ ਹੋ ਗਿਆ ਸੀ ਅਤੇ ਇਸ ਕਤਲ ਤਹਿਤ ਪਾਕਿਸਤਾਨ ਦੇ 6 ਨੌਜਵਾਨ ਜਿਨ੍ਹਾਂ 'ਚ ਅਲੀ ਹੁਸਨ, ਮੁਹੰਮਦ ਸ਼ਾਕੀਰ, ਅਫ਼ਤਾਬ ਗੁਲਾਮ, ਮੁਹੰਮਦ ਕਾਮਰਨ, ਮੁਹੰਮਦ ਓਮੀਰ ਵਾਹਿਦ, ਸਈਦ ਹਸਨ ਸ਼ਾਹ ਸ਼ਾਮਲ ਸਨ, ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਲ ਉਕਤ ਪਾਕਿਸਤਾਨੀ ਨੌਜਵਾਨਾਂ ਦੇ ਪਰਿਵਾਰਾਂ ਨੇ ਸੰਪਰਕ ਕਰਕੇ ਕਤਲ ਹੋਏ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਖਾੜੀ ਮੁਲਕਾਂ ਦੇ ਕਾਨੂੰਨ ਮੁਤਾਬਿਕ ਬਲੱਡ ਮਨੀ ਲੈ ਕੇ ਉਨ੍ਹਾਂ ਦੇ ਬੱਚਿਆਂ ਦੀ ਜਾਨ ਬਖਸ਼ਾਉਣ ਲਈ ਬੇਨਤੀ ਕੀਤੀ ਸੀ। 

ਉਨ੍ਹਾਂ ਦੱਸਿਆ ਕਿ ਜਦ ਕੁਲਦੀਪ ਦੇ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਤਾਂ ਪਤਾ ਲੱਗਾ ਕਿ ਕੁਲਦੀਪ ਦੀ ਪਤਨੀ ਕਿਰਨਦੀਪ ਕੌਰ ਆਪਣੇ ਬੇਟੇ ਸਮੇਤ ਸਹੁਰੇ ਪਰਿਵਾਰ ਨੂੰ ਛੱਡ ਕੇ ਆਪਣੇ ਪੇਕੇ ਪਿੰਡ ਚਲੇ ਗਈ ਹੈ ਅਤੇ ਹੁਣ ਉਨ੍ਹਾਂ ਦਾ ਆਪਸੀ ਕੋਈ ਸਬੰਧ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਦੋਵਾਂ ਪਰਿਵਾਰਾਂ ਨੂੰ ਬਹੁਤ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦਾ ਮਨ ਹੋਣ ਦੇ ਬਾਵਜੂਦ ਵੀ ਉਹ ਆਪਸੀ ਮਤਭੇਦਾਂ ਕਾਰਨ ਇਸ ਸਬੰਧੀ ਕੋਈ ਵੀ ਫੈਸਲਾ ਨਹੀਂ ਲੈ ਸਕੇ।    

ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਕੁਝ ਕੇਸਾਂ ਲਈ ਬੇਸ਼ੱਕ ਕਤਲ ਹੋਏ ਵਿਅਕਤੀ ਦਾ ਪਰਿਵਾਰ ਸਹਿਮਤ ਨਾ ਹੋਵੇ ਪਰ ਜੇਕਰ ਬਣਦੇ ਪੈਸੇ ਕੋਰਟ ਵਿੱਚ ਜਮ੍ਹਾਂ ਕਰਵਾ ਦਿੱਤੇ ਜਾਣ ਤਾਂ ਦੋਸ਼ੀ ਪਾਏ ਜਾਣ ਵਾਲੇ ਦੀ ਸਜ਼ਾ  ਮੁਆਫ਼ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੇਸਾਂ ਵਿੱਚ ਕੋਰਟ ਵਿੱਚ ਜਮ੍ਹਾਂ ਕਰਵਾਇਆ ਗਿਆ ਪੈਸਾ ਪੀੜਤ ਪਰਿਵਾਰ ਜਦੋਂ ਮਰਜ਼ੀ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿਚ ਵੀ ਉਕਤ 6 ਪਾਕਿਸਤਾਨੀ ਨੌਜਵਾਨਾਂ ਨੂੰ ਬਚਾਉਣ ਲਈ ਉਨ੍ਹਾਂ ਆਪਣੇ ਵਕੀਲਾਂ ਰਾਹੀਂ ਉਕਤ ਕੇਸ ਲੜ ਕੇ ਬਲੱਡ ਮਨੀ ਦੇ ਬਣਦੇ 2 ਲੱਖ 10 ਹਜ਼ਾਰ ਦਰਾਮ ( ਕਰੀਬ 48 ਲੱਖ ਭਾਰਤੀ ਰੁਪਏ ) ਅਦਾਲਤ ਵਿੱਚ ਜਮ੍ਹਾਂ ਕਰਵਾ ਦਿੱਤੇ ਗਏ ਹਨ। 

ਜਿਸ ਉਪਰੰਤ ਅਦਾਲਤ ਨੇ ਸਾਰੇ 6 ਪਾਕਿਸਤਾਨੀ ਨੌਜਵਾਨਾਂ ਦੀ ਸਜ਼ਾ ਮੁਆਫ਼ ਕਰਕੇ ਜੇਲ੍ਹ ਵਿਭਾਗ ਨੂੰ ਰਿਹਾਈ ਦੇ ਕਾਗਜ਼ਾਤ ਭੇਜ ਦਿੱਤੇ ਹਨ ਅਤੇ ਕੁਝ ਹੀ ਦਿਨਾਂ 'ਚ ਇਹ ਨੌਜਵਾਨ ਸਹੀ ਸਲਾਮਤ ਆਪਣੇ ਘਰਾਂ ਨੂੰ ਪਰਤ ਜਾਣਗੇ। ਉਨਾਂ ਦੱਸਿਆ ਕਿ ਬੇਸ਼ੱਕ ਸਾਰਾ ਕੇਸ ਉਨ੍ਹਾਂ ਵੱਲੋਂ ਲੜਿਆ ਗਿਆ ਹੈ ਪਰ ਕੋਰਟ ਵਿੱਚ ਜਮ੍ਹਾਂ ਹੋਈ ਸਾਰੀ ਰਕਮ ਸਜ਼ਾ ਯਾਫਤਾ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਮੁਤਾਬਿਕ ਪਾਕਿਸਤਾਨੀ ਨਾਗਰਿਕ ਸ਼ਬੀਰ ਅਹਿਮਦ ਮਨਜ਼ੂਰ ਜੋ ਉਕਤ ਨੌਜਵਾਨਾਂ ਵਿੱਚੋਂ ਅਲੀ ਹੁਸਨ ਦਾ ਪਿਤਾ ਹੈ, ਨੇ ਵੀ ਇਸ ਕੇਸ ਨੂੰ ਸਿਰੇ ਚੜ੍ਹਾਉਣ ਲਈ ਅਣਥੱਕ ਮਿਹਨਤ ਕੀਤੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਅੱਜ ਵੀ ਸਬੰਧਿਤ ਪੀੜਤ ਪਰਿਵਾਰ ਦੀ ਆਪਸੀ ਸਹਿਮਤੀ ਹੋ ਜਾਂਦੀ ਹੈ ਤਾਂ ਉਹ ਕੋਰਟ 'ਚ ਜਮ੍ਹਾਂ ਹੋਈ ਰਕਮ ਦਵਾਉਣ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਸੰਬੰਧਿਤ ਪਰਿਵਾਰ ਇਹ ਪੈਸਾ ਲੈਣ ਲਈ ਸਹਿਮਤ ਹੋ ਜਾਂਦਾ ਹੈ ਤਾਂ ਸ਼ਰੀਅਤ ਕਾਨੂੰਨ ਮੁਤਾਬਿਕ ਕੋਰਟ ਵਿੱਚ ਜਮ੍ਹਾਂ ਹੋਈ ਰਕਮ ਮਿ੍ਤਕ ਕੁਲਦੀਪ ਦੇ ਪਿਤਾ ਰਜਿੰਦਰ ਸਿੰਘ, ਮਾਤਾ ਜਸਵਿੰਦਰ ਕੌਰ,ਪਤਨੀ ਕਿਰਨਦੀਪ ਕੌਰ, ਸਪੁੱਤਰ ਪ੍ਰਭਦੀਪ ਸਿੰਘ ਅਤੇ ਭਰਾ ਲਖਵੀਰ ਸਿੰਘ ਵਿੱਚ ਬਰਾਬਰ-ਬਰਾਬਰ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਅਜਿਹੇ 6-7 ਪਰਿਵਾਰਾਂ,ਜਿਨ੍ਹਾਂ ਦੀ ਫ਼ੈਸਲੇ ਉਪਰੰਤ ਆਪਸੀ ਸਹਿਮਤੀ ਹੋ ਗਈ ਸੀ, ਨੂੰ ਕੋਰਟ 'ਚ ਜਮਾਂ ਹੋਣ ਵਾਲੀ ਬਲੱਡ ਮਨੀ ਦਵਾ ਚੁੱਕੇ ਹਨ।

ਡਾ.ਓਬਰਾਏ ਨੇ ਇੱਕ ਵਾਰ ਮੁੜ ਸਪੱਸ਼ਟ ਕੀਤਾ ਕਿ ਉਹ ਸਭ ਤੋਂ ਪਹਿਲਾਂ ਲਹੂ ਦਾ ਰੰਗ ਲਾਲ ਵੇਖਦੇ ਹਨ ਨਾ ਕਿ ਕੋਈ ਜਾਤ,ਧਰਮ,ਰੰਗ ਜਾਂ ਨਸਲ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਹ ਮਿਥ ਕੇ ਕਤਲ ਕਰਨ ਵਾਲੇ ਦੋਸ਼ੀਆਂ, ਨਸ਼ਿਆਂ ਦਾ ਕੰਮ ਕਰਨ ਵਾਲੇ ਅਤੇ ਬਲਾਤਕਾਰੀਆਂ ਦੀ ਮਦਦ ਨਹੀਂ ਕਰਦੇ। ਜ਼ਿਕਰਯੋਗ ਹੈ ਕਿ ਡਾ.ਐੱਸ. ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 135 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲ ਚੁੱਕੀ ਹੈ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD