Tuesday, 14 May 2024

 

 

ਖ਼ਾਸ ਖਬਰਾਂ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ

 

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ

Crime News Punjab, Punjab Police, Police, Crime News

Web Admin

Web Admin

5 Dariya News

ਚੰਡੀਗੜ੍ਹ , 03 Feb 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ  ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ  ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ , ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਅਤੇ   ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ  ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ , ਜਬਰਨ ਵਸੂਲੀ , ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ, ਦੋਸ਼ੀ ਛੋਟਾ ਮਨੀ  ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ -ਸਾਰੇ ਸ਼ੂਟਰ ਅਤੇ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ  ’ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਅ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ। ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD