Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚਮਰੋੜ ਪੱਤਣ (ਪਠਾਨਕੋਟ) , 03 Feb 2024

ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ 'ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਇਸ ਥਾਂ 'ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ, ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ਼ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਦਾ ਟਰਾਇਲ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਵਾਟਰ ਐਡਵੈਂਚਰ ਸਪੋਰਟਸ ਨੀਤੀ ਪਹਿਲਾਂ ਹੀ ਨੋਟੀਫਾਈ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਸਾਰੀਆਂ ਗਤੀਵਿਧੀਆਂ ਵਪਾਰਕ ਤੌਰ 'ਤੇ ਸ਼ੁਰੂ ਹੋਣਗੀਆਂ, ਜਿਸ ਨਾਲ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਕੁਦਰਤੀ ਸੋਮਿਆਂ ਦੀ ਭਰਪੂਰ ਬਖਸ਼ਿਸ਼ ਹੋਣ ਕਰਕੇ ਇਹ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਨਾਲ ਇਥੋਂ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਹੋਵੇਗਾ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀਆਂ ਅਣਵਰਤੀਆਂ ਸੰਭਾਵਨਾਵਾਂ ਨੂੰ ਹੁਣ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਕੁਦਰਤੀ ਸੋਮਿਆਂ ਨਾਲ ਲਬਰੇਜ ਇਸ ਸੁੰਦਰ ਸਥਾਨ ਵੱਲ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD