Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਇਕ ਛੀਨਾ ਦੀ ਅਗਵਾਈ 'ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

ਸੰਗਤਾਂ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਹੋਣਗੀਆਂ ਨਤਮਸਤਕ, ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 04 Feb 2024

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ। ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ 6ਵਾਂ ਜੱਥਾ ਸ਼੍ਰੀ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। 

ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਧੰਨਵਾਦ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸਾਲਾਸਰ ਧਾਮ ਸਣੇ ਖ਼ਾਟੁਸ਼ਾਮ ਦੇ ਦਰਸ਼ਨ ਕਰਵਾਏਗੀ। ਇਸ ਵਿੱਚ ਸ਼ਰਧਾਲੂ ਮੁਫ਼ਤ ਵਿੱਚ ਇਹ ਯਾਤਰਾ ਕਰ ਸਕਣਗੇ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। 

ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ। ਵਿਧਾਇਕ ਛੀਨਾ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਮੌਕੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ  ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD