Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਸਬੰਧੀ ਬੈਠਕ ਕੀਤੀ ਗਈ

ਡਿਪਟੀ ਕਮਿਸ਼ਨਰ ਵੱਲੋਂ ਘਰ ਘਰ ਜਾ ਕੇ ਵੋਟਰ ਰੇਜਿਸਟ੍ਰੇਸ਼ਨ ਕਰਵਾਉਣ ਦੇ ਨਿਰਦੇਸ਼

DC Barnala, Deputy Commissioner Barnala, Jitendra Jorwal, Barnala

Web Admin

Web Admin

5 Dariya News

ਬਰਨਾਲਾ , 04 Feb 2024

ਡਿਪਟੀ ਕਮਿਸ਼ਨਰ, ਬਰਨਾਲਾ ਸ਼੍ਰੀ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਦੀ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਬੈਠਕ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦਿਸ਼ਾ ਨਿਰਦੇਸ਼ ਦਿੱਤੇ ਕਿ ਵੋਟਰ ਸੂਚੀ ਨੂੰ ਸਾਫ ਸੁਥਰਾ ਅਤੇ ਵੱਧ ਤੋਂ ਵੱਧ ਯੋਗ ਰਜਿਸਟਰੇਸ਼ਨ ਕਰਵਾਉਣ ਉੱਤੇ ਨਿਰੰਤਰ ਕੰਮ ਕੀਤਾ ਜਾਵੇ। 

ਉਨ੍ਹਾਂ ਜ਼ਿਲ੍ਹਾ ਬਰਨਾਲਾ ਸਮੂਹ ਤਹਿਸੀਲਦਾਰ (ਮਾਲ ਵਿਭਾਗ), ਨਾਇਬ ਤਹਿਸੀਲਦਾਰ, ਕਾਨੂੰਗੋ (ਮਾਲ ਵਿਭਾਗ) ਅਤੇ ਸਮੂਹ ਪਟਵਾਰੀਆਂ ਨੂੰ ਵਿਸ਼ੇਸ਼ ਕੈਂਪ ਲਗਾਉਣ ਅਤੇ ਘਰ-ਹਰ ਜਾ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਵਿੱਢਣ ਲਈ ਕਿਹਾ ।ਸ਼੍ਰੀ ਜੋਰਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਦੀ ਵੋਟਰ ਸੂਚੀ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਵੱਧ ਤੋਂ ਵੱਧ ਵੋਟਰ ਰਜਿਸਟਰੇਸ਼ਨ ਲਈ ਮੁਨਾਦੀ ਕਰਵਾਈ ਜਾਵੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ ਸਤਵੰਤ ਸਿੰਘ ਨੇ ਇਸ ਕੰਮ ਨੂੰ ਵੱਲੋਂ ਸਮੂਹ ਸਬੰਧਤਾਂ ਨੂੰ ਸਮੇਂ ਸਰ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਸਾਫ ਸੁਥਰਾ ਅਤੇ ਕਮਿਸ਼ਨਰ, ਚੋਣਾਂ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਹਦਾਇਤਾਂ ਅਨੁਸਾਰ ਕੇਸਾਧਾਰੀ ਵੋਟ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਤਹਿਸੀਲਦਾਰ, ਚੋਣ ਤਹਿਸੀਲਦਾਰ ਅਤੇ ਹੋਰ ਅਮਲਾ ਵੀ ਮੌਜੂਦ ਸੀ।

 

Tags: DC Barnala , Deputy Commissioner Barnala , Jitendra Jorwal , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD