Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਖੇ ਘਰ ਦੇ ਬਾਹਰ ਕੀਤੀ ਫਾਇਰਿੰਗ ਜਦਕਿ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਫਰਾਰ ਵਿੱਚ ਕੀਤੀ ਮਦਦ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News

Web Admin

Web Admin

5 Dariya News

ਚੰਡੀਗੜ੍ਹ , 04 Feb 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਨੇ ਗੋਰਖਪੁਰ ਪੁਲਿਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ 'ਤੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਵਪਾਰੀ ਦੇ ਘਰ ਗੋਲੀਆਂ ਚਲਾਈਆਂ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾ ਕੇ ਆਪਣੇ ਘਰ ਲੈ ਗਿਆ। ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਤਿੰਨੇ ਦੋਸ਼ੀ 27 ਜਨਵਰੀ ਨੂੰ ਬਿਹਾਰ ਭੱਜ ਗਏ ਅਤੇ ਗੋਲਡੀ ਬਰਾੜ ਵੱਲੋਂ ਬਿਹਾਰ ਦੇ ਪਿੰਡ ਛਿਤੌਲੀ ਵਿਖੇ ਦੱਸੇ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ। 

ਉਨ੍ਹਾਂ ਅੱਗੇ ਦੱਸਿਆ ਕਿ 4 ਫਰਵਰੀ ਦੀ ਸਵੇਰ ਨੂੰ, ਉਨ੍ਹਾਂ ਨੇ ਕਿਸੇ ਨਵੀਂ ਜਗ੍ਹਾ 'ਤੇ ਜਾਣ ਲਈ ਛੁਪਣਗਾਹ ਨੂੰ ਛੱਡ ਦਿੱਤਾ।ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸਲਾ ਅਤੇ ਗੋਲੀਸਿੱਕਾ ਬਰਾਮਦ ਹੋਣ ਦੀ ਉਮੀਦ ਹੈ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD