Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ

ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਨਾਲ ਕੀਤੀ ਗੱਲਬਾਤ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Feb 2024

ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਸਿਵਲ ਹਸਪਤਾਲ, ਫ਼ਤਹਿਗੜ੍ਹ ਸਾਹਿਬ ਦੀ ਚੈਕਿੰਗ ਕੀਤੀ ਗਈ ,ਜਿੱਥੇ ਉਹਨਾਂ ਦੇ ਵੱਲੋਂ ਮਰੀਜ਼ਾਂ ਦਾ ਹਾਲ-ਚਾਲ ਪੁੱਛ ਕੇ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਿਆ ਗਿਆ। ਉਹਨਾਂ ਨੇ ਉਚੇਚੇ ਤੌਰ ਉੱਤੇ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਦੀ ਬਿਹਤਰੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਨਵੀਆਂ ਸਕੀਮਾਂ ਲਾਂਚ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਬਹੁਤ ਜਲਦ ਨਵੇਂ ਡਾਕਟਰਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ, ਜਿਸ ਨਾਲ ਸਿਹਤ ਖੇਤਰ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ। ਉਹਨਾਂ ਨੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ। 

ਇਸ ਦੌਰਾਨ ਉਹਨਾਂ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਤੇ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ ਕਿਹਾ ਪੰਜਾਬ ਦੇ ਲੋਕ ਇਹਨਾਂ ਸਕੀਮਾਂ ਤੋਂ ਬਹੁਤ ਖੁਸ਼ ਹਨ। ਉਥੇ ਹੀ ਉਹਨਾਂ ਨੇ ਫਰਿਸ਼ਤੇ ਸਕੀਮ ਬਾਰੇ ਦੱਸਿਆ ਕਿ ਜੋ ਵੀ ਵਿਅਕਤੀ ਹਾਦਸੇ ਦੇ ਪੀੜਤ ਨੂੰ ਹਸਪਤਾਲ ਲੈ ਕੇ ਆਵੇਗਾ ਉਸ ਨੂੰ ਫਰਿਸ਼ਤਾ ਸਮਝਿਆ ਜਾਵੇਗਾ। ਉਸ ਤੋਂ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। 

ਅੱਜ ਸਿਵਲ ਹਸਪਤਾਲ ਵਿਖੇ ਕਿ ਇਕ ਹਾਦਸੇ ਦੇ ਜਖਮੀ ਨੂੰ ਲੈ ਕੇ ਪੁੱਜੇ ਵਿਅਕਤੀ ਦੀ ਸਿਹਤ ਮੰਤਰੀ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਸਿਰ ਦੀ ਸਰਜਰੀ ਹੁੰਦੀ ਹੈ ਜੇਕਰ ਉਹ ਸਰਕਾਰੀ ਹਸਪਤਾਲ ਦੇ ਵਿੱਚ ਆਪਰੇਸ਼ਨ ਕਰਾਉਂਦਾ ਹੈ ਤਾਂ ਉਸ ਦਾ ਅਪਰੇਸ਼ਨ ਮੁਫ਼ਤ ਕੀਤਾ ਜਾਵੇਗਾ।

ਸਿਹਤ ਮੰਤਰੀ  ਕਿਹਾ ਕਿ ਜੇ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 'ਤੇ ਵੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਸਿਹਤ ਮੰਤਰੀ ਵੱਲੋਂ ਹਸਪਤਾਲ ਵਿਖੇ ਨਵੀਂ ਬਣ ਰਹੀ ਇਮਾਰਤ ਦਾ ਜਾਇਜ਼ਾ ਲਿਆ ਗਿਆ ਤੇ ਉਸ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਨਵੀਂ ਇਮਾਰਤ ਵਿੱਚ ਹੀ ਆਈ ਸੀ ਯੂ ਵੀ ਸਥਾਪਤ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਬਸੀ ਪਠਾਣਾ ਸ.ਰੁਪਿੰਦਰ ਸਿੰਘ ਹੈਪੀ, ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ. ਹਿਤਿੰਦਰ ਕੌਰ, ਸਹਾਇਕ ਡਾਇਰੈਕਟਰ ਡਾ. ਜਸਕਿਰਨਦੀਪ ਕੌਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰੀਤਾ, ਡਾ. ਸੁਖਜੀਤ ਕੌਰ, ਸਟੇਟ ਕੁਆਰਡੀਨੇਟਰ ਰਜਨੀ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਮਹਾਵੀਰ ਸਿੰਘ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD