Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਰੂਪਨਗਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਕਰਵਾਈ ਮਿੰਨੀ ਮੈਰਾਥਨ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਰੂਪਨਗਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

DC Ropar, Preeti Yadav, Dr. Preeti Yadav, Deputy Commissioner Ropar, Rupnagar, Ropar, Anti Drug Mission

Web Admin

Web Admin

5 Dariya News

ਰੂਪਨਗਰ , 05 Feb 2024

Last updated on: Feb 05, 2024, 00:00 IST

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਰੂਪਨਗਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਪੱਧਰ ਉੱਤੇ ਠੋਸ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਨੂੰ ਹੋਰ ਹੁੰਗਾਰਾ ਦੇਣ ਦੇਣ ਦੇ ਮੰਤਵ ਨਾਲ ਸੋਮਵਾਰ ਨੂੰ ਕਰਵਾਈ ਮਿੰਨੀ ਮੈਰਾਥਨ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਮਿੰਨੀ ਮੈਰਾਥਨ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਂਕ ਵਿਖੇ ਹੁੰਦੀ ਹੋਈ ਵਾਪਿਸ ਨਹਿਰੂ ਸਟੇਡੀਅਮ ਵਿਖੇ ਆ ਕੇ ਸਮਾਪਤ ਹੋਈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਆਸਾਨ ਨਹੀਂ ਹੈ, ਨਸ਼ਿਆਂ ਦੀ ਸਪਲਾਈ ਉਤੇ ਕਾਬੂ ਕਰਨ ਨਾਲ ਵੀ ਇਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ, ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਮੈਦਾਨ ਚ ਉਤਰਨਾ ਪਵੇਗਾ ਜਿਸ ਲਈ ਗੁਮਰਾਹ ਹੋਏ ਨਸ਼ਾ ਪੀੜਤਾਂ ਨੂੰ ਇਲਾਜ ਕਰਵਾਉਣ ਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਿਆਂ ਦੀ ਦਲਦਲ ਵਿਚ ਫਸ ਜਾਂਦਾ ਹੈ ਉਸਨੂੰ ਨਿਕਲਣ ਲਈ ਦਵਾਈਆਂ ਤੋਂ ਵੱਧ ਆਪਣਿਆਂ ਦੇ ਸਾਥ ਦੀ ਲੋੜ ਹੁੰਦੀ ਹੈ, ਉਸ ਦੀ ਮਾਨਸਿਕ ਅਵਸਥਾ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਕਾਉਂਸਲਿੰਗ ਕਰਵਾਉਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਖੇਡਾਂ, ਕਸਰਤ, ਯੋਗ ਤੇ ਅਧਿਆਤਮ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਐਸਐਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜੋ ਨਸ਼ਿਆਂ ਖ਼ਿਲਾਫ਼ ਪੂਰੇ ਪੰਜਾਬ ਅੰਦਰ ਮੁਹਿੰਮ ਚਲਾਈ ਗਈ ਹੈ, ਉਸਦਾ ਇਕ ਪੱਖ ਇਹ ਵੀ ਹੈ ਕਿ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਜਿਸਦਾ ਕਿ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸੇ ਤਹਿਤ ਰੂਪਨਗਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ 5 ਕਿਲੋਮੀਟਰ ਦੀ ਇਕ ਮਿੰਨੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌੜ ਵਿਚ ਜਿੱਥੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਤੇ ਰੂਪਨਗਰ ਪੁਲਿਸ ਕਰਮੀਆਂ ਨੇ ਹਿੱਸਾ ਲਿਆ ਹੈ ਉੱਥੇ ਹੀ ਇਸ ਦੌੜ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਸਿੱਖਿਆ ਵਿਭਾਗ, ਖੇਡ ਵਿਭਾਗ, ਯੁਵਕ ਸੇਵਾਵਾਂ ਵਿਭਾਗ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਰੂਪਨਗਰ ਰਨਰਜ਼ ਐਂਡ ਸਾਈਕਲਿੰਗ ਐਸੋਸੀਏਸ਼ਨ, ਰਣਜੀਤ ਐਵਨਿਊ ਐਸੋਸੀਏਸ਼ਨ, ਰੋਟਰੀ ਕਲੱਬ, ਨੈਣਾ ਦੇਵੀ ਜੀਵਨ ਜਯੋਤੀ ਕਲੱਬ, ਹਰਬਲ ਲਾਈਫ, ਵੱਖ-ਵੱਖ ਯੂਥ ਕਲੱਬ ਦਸਮੇਸ਼ ਯੁਵਕ ਸੇਵਾਵਾਂ ਕਲੱਬ ਗਰੀਨ ਐਵਨਿਊ, ਦਸ਼ਮੇਸ਼ ਕਲੱਬ ਅਕਬਰਪੁਰ, ਸ਼ਿਵ ਸ਼ਕਤੀ ਪ੍ਰਭਾਤ ਸਮਿਤੀ ਰੋਪੜ ਅਤੇ ਪ੍ਰਕਾਸ਼ ਮੈਮੋਰੀਅਲ ਸਕੂਲ ਦੇ ਵਿਦਿਆਰਥੀ, ਲਾਈਫ ਲਾਈਨ ਬਲੱਡ ਡੋਨਰ ਸੁਸਾਇਟੀ ਅਤੇ ਇਲਾਕਾ ਵਾਸੀਆਂ ਨੇ ਇਸ ਦੌੜ ਵਿੱਚ ਹਿੱਸਾ ਲਿਆ।

ਇਸ ਮੈਰਾਥਨ ਵਿੱਚ ਲੜਕਿਆਂ ਵਿੱਚੋਂ ਪਹਿਲਾ ਸਥਾਨ ਅਜੈ ਕੁਮਾਰ, ਦੂਜਾ ਸਥਾਨ ਮੋਨੂੰ ਸਾਹਨੀ ਅਤੇ ਤੀਜਾ ਸਥਾਨ ਮਨਜੀਤ ਸਿੰਘ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚੋਂ ਪਹਿਲਾ ਸਥਾਨ ਨੰਗਲ ਤੋਂ ਦੀਯਾ ਰਾਣਾ ਨੇ ਹਾਸਲ ਕੀਤਾ। ਇਸ ਮੌਕੇ ਸਟੇਜ ਦਾ ਸੰਚਾਲਨ ਸ. ਇਕਬਾਲ ਸਿੰਘ ਗੁੰਨੋਮਾਜਰਾ ਵੱਲੋਂ ਕੀਤਾ ਗਿਆ। ਮੈਰਾਥਨ ਸ਼ੁਰੂ ਹੋਣ ਤੋਂ ਪਹਿਲਾ ਭਾਗ ਲੈਣ ਵਾਲਿਆਂ ਨੂੰ ਟੀ ਸ਼ਰਟਾਂ ਅਤੇ ਮੁਕੰਮਲ ਹੋਣ ਤੋਂ ਬਾਅਦ ਰਿਫਰਸ਼ਮੇਂਟ ਦਾ ਵੀ ਪ੍ਰਬੰਧ ਵੀ ਕੀਤਾ ਗਿਆ।

ਇਸ ਮੌਕੇ ਐਸ.ਪੀ. ਰਾਜਪਾਲ ਸਿੰਘ ਹੁੰਦਲ, ਐਸ.ਪੀ. ਰੁਪਿੰਦਰ ਕੌਰ ਸਰਾਂ, ਡੀ ਪੀ ਆਰ ਓ ਕਰਨ ਮਹਿਤਾ, ਡੀ.ਐਸ.ਪੀ. (ਆਰ) ਰੁਪਿੰਦਰਦੀਪ ਕੌਰ ਸੋਹੀ, ਡੀ.ਐਸ.ਪੀ. ਮਨਬੀਰ ਸਿੰਘ ਬਾਜਵਾ, ਡੀ.ਐਸ.ਪੀ. ਗੁਰਮੀਤ ਸਿੰਘ, ਡੀ.ਐਸ.ਪੀ. ਮੋਰਿੰਡਾ ਮਨਜੀਤ ਸਿੰਘ, ਡੀ.ਐਸ.ਪੀ. ਨਰਿੰਦਰ ਚੌਧਰੀ, ਐਸ.ਐਚ.ਓ. ਹਰਸ਼ ਮੋਹਨ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Dr. Preeti Yadav , Deputy Commissioner Ropar , Rupnagar , Ropar , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD