Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ 80.08 ਲੱਖ ਦੀ ਲਾਗਤ ਵਾਲਾ ਅਤਿ ਆਧੁਨਿਕ ਓ.ਪੀ.ਡੀ ਬਲਾਕ ਕੀਤਾ ਸੁਨਾਮ ਵਾਸੀਆਂ ਨੂੰ ਸਮਰਪਿਤ

ਬਲੱਡ ਬੈਂਕ ਦਾ ਰੱਖਿਆ ਨੀਂਹ ਪੱਥਰ, 4 ਮਹੀਨਿਆਂ ’ਚ ਹੋਵੇਗਾ ਮੁਕੰਮਲ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 05 Feb 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ 80.08 ਲੱਖ ਰੁਪਏ ਦੀ ਲਾਗਤ ਵਾਲਾ ਨਵਾਂ ਅਤਿ ਆਧੁਨਿਕ ਓ.ਪੀ.ਡੀ. ਬਲਾਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਕਰੀਬ 42.20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲੱਡ ਬੈਂਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਵੋਤਮ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਪੱਖੋਂ ਹਲਕਾ ਸੁਨਾਮ ਵਿਖੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਹ ਦੋਵੇਂ ਪ੍ਰੋਜੈਕਟ ਹੀ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਣ ਵਿੱਚ ਸਹਾਈ ਸਾਬਤ ਹੋਣਗੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਇਸ ਪਵਿੱਤਰ ਧਰਤੀ ਦੀ ਸੇਵਾ ਕਰਦੇ ਹੋਏ ਪਿਛਲੇ ਪੌਣੇ ਦੋ ਸਾਲਾਂ ਤੋਂ ਹਲਕਾ ਸੁਨਾਮ ਨੂੰ ਦਿਨ ਰਾਤ ਇੱਕ ਕਰਕੇ ‘ਮਾਡਲ ਹਲਕਾ’ ਬਣਾਉਣ ਲਈ ਸਰਗਰਮ ਹਨ। 

ਉਨ੍ਹਾਂ ਖੁਸ਼ੀ ਪ੍ਰਗਟਾਉਂਦਿਆਂ ਕਿ ਸੁਨਾਮ ਦੇ ਇਸ ਹਸਪਤਾਲ ਵਿੱਚ ਓਪੀਡੀ ਬਣਾਉਣ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀ ਅਤੇ ਹੁਣ ਇਸ ਬਲਾਕ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਇੱਕੋ ਛੱਤ ਹੇਠਾਂ ਸੇਵਾਵਾਂ ਪ੍ਰਦਾਨ ਕਰਨਗੇ ਜਿਸ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਬਲੱਡ ਬੈਂਕ ਦਾ ਨੀਂਹ ਪੱਥਰ ਰੱਖਣ ਮਗਰੋਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਅਹਿਮ ਲੋੜ ਵੱਲ ਉੱਕਾ ਹੀ ਧਿਆਨ ਦਿੱਤਾ ਜਿਸ ਕਾਰਨ ਸੜਕ ਦੁਰਘਟਨਾਵਾਂ ਜਾਂ ਅਜਿਹੀਆਂ ਹੀ ਹੋਰ ਐਮਰਜੈਂਸੀ ਸਥਿਤੀਆਂ ਸਮੇਂ ਮਰੀਜਾਂ ਨੂੰ ਖੂਨ ਦੀ ਕਮੀ ਨਾਲ ਜੂਝਣਾ ਪੈਂਦਾ ਸੀ ਪਰ ਆਉਣ ਵਾਲੇ 4 ਮਹੀਨਿਆਂ ਦੇ ਅੰਦਰ ਅੰਦਰ ਇਸ ਬਲੱਡ ਬੈਂਕ ਨੂੰ ਮੁਕੰਮਲ ਕਰਵਾ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। 

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ  ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰਾਂ ਵੱਲ ਖਾਸ ਘਿਆਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਜਿਥੇ ਲੋੜ ਅਨੁਸਾਰ ਨਵੀਂਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਨੂੰ ਹਰ ਪੱਖੋਂ ਵਿਕਸਤ ਕਰਦੇ ਹੋਏ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਬਿਹਤਰ  ਸਿਹਤ ਸੁਵਿਧਾਵਾਂ ਆਮ ਨਾਗਰਿਕਾਂ ਤੱਕ ਪਹੁੰਚਾਉਣ ਦੀ ਦਿਸ਼ਾ ਵਿੱਚ ਬਿਹਰਤੀਨ ਕਦਮ ਪੁੱਟੇ ਜਾ ਰਹੇ ਹਨ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਐਸ.ਐਮ.ਓ ਡਾ. ਸੰਜੇ ਕਾਮਰਾ, ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਆਗੂ ਜਤਿੰਦਰ ਜੈਨ, ਓਐਸਡੀ ਅੰਮ੍ਰਿਤ ਸਿੰਘ ਸਿੱਧੂ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਸਾਹਿਬ ਸਿੰਘ, ਐਮ.ਸੀ ਗੁਰਤੇਗ ਸਿੰਘ ਨਿੱਕਾ, ਸੁਨੀਲ ਆਸ਼ੂ ਐਮ.ਸੀ, ਚਮਕੌਰ ਹਾਂਡਾ, ਅਮਰੀਕ ਧਾਲੀਵਾਲ, ਰਵੀ ਕਮਲ ਗੋਇਲ, ਨਰਿੰਦਰ ਠੇਕੇਦਾਰ, ਮਨਪ੍ਰੀਤ ਬਾਂਸਲ, ਨਿਰਮਲਾ ਦੇਵੀ, ਕੁਲਵੀਰ ਭੰਗੂ, ਅਸ਼ੀਸ਼ ਜੈਨ, ਨਰੇਸ਼ ਸ਼ਰਮਾ, ਬਿੱਟੂ ਤਲਵਾੜ, ਸੁਭਾਸ਼ ਤਨੇਜਾ, ਸੰਨੀ ਖਟਕ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD