Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

Vigilance Bureau, Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 05 Feb 2024

Last updated on: Feb 05, 2024, 00:00 IST

ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ, 19 ਦਸੰਬਰ, 2023 ਨੂੰ, ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਪੁਲਿਸ ਨੂੰ ਇਸ ਬਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। 

ਇਸ ਦੌਰਾਨ, ਵਿਜੀਲੈਂਸ ਨੇ ਆਪਣੇ ਪਟਿਆਲਾ ਰੇਂਜ ਥਾਣੇ ਵਿੱਚ ਦੋ ਕੇਸ ਪਹਿਲਾਂ ਹੀ ਦਰਜ ਕੀਤੇ ਹੋਏ ਹਨ ਜਿੰਨਾਂ ਦੀ ਅਗਲੇਰੀ ਜਾਂਚ ਸਰਗਰਮੀ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਡੀਕਲ ਖੇਤਰ ਵਿੱਚ ਬਤੌਰ ਸਮਾਜ ਸੇਵਕ ਕੰਮ ਕਰਨ ਦੇ ਫਰਜ਼ੀ ਸਰਟੀਫੀਕੇਟ ਪੇਸ਼ ਕਰਨ ਵਾਲੇ ਦੋਸ਼ੀ  ਉਮੀਦਵਾਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 120-ਬੀ, 420, 468 ਅਤੇ 471 ਤਹਿਤ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। 

ਵਿਜੀਲੈਂਸ ਨੇ 15 ਦਸੰਬਰ, 2023 ਨੂੰ ਰਾਜ ਸਰਕਾਰ ਨੂੰ ਅਜਿਹੇ ਮੈਡੀਕਲ ਅਫਸਰਾਂ ਖਿਲਾਫ ਪੁਲੀਸ ਵਿਭਾਗ ਰਾਹੀਂ ਕੇਸ ਦਰਜ ਕਰਾਉਣ ਲਈ ਕਿਹਾ ਸੀ। ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ, ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ 14 ਦਸੰਬਰ, 2023 ਨੂੰ ਪ੍ਰਾਪਤ ਹੋਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਵਿਜੀਲੈਂਸ ਬਿਊਰੋ ਨੇ ਉਕਤ ਭਰਤੀ ਘੁਟਾਲੇ ਨਾਲ ਸਬੰਧਤ ਦੋ ਕੇਸ ਦਰਜ ਕੀਤੇ ਹਨ। ਇਸ ਸਬੰਧ ਵਿੱਚ ਐਮ.ਓਜ਼ ਦੀ ਚੋਣ ਪ੍ਰਕਿਰਿਆ ਦੌਰਾਨ ਸਾਜ਼ਿਸ਼ ਰਚਣ ਅਤੇ ਪੇਸ਼ਵਰਾਨਾ ਬੇਨਿਯਮੀਆਂ ਕਰਨ ਵਾਲੇ ਪੀਪੀਐਸਸੀ ਦੇ ਤੱਤਕਾਲੀ ਮੈਂਬਰਾਂ ਦੇ ਖਿਲਾਫ ਐਫਆਈਆਰ ਨੰਬਰ 45 ਮਿਤੀ 18 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(2) ਅਤੇ ਆਈਪੀਸੀ ਦੀਆਂ ਧਾਰਾਵਾਂ 409 ਅਤੇ 120 ਬੀ ਦੇ ਤਹਿਤ ਦਰਜ ਕੀਤੀ ਗਈ ਹੈ।

ਇਸ ਤੋਂ ਇਲਾਵਾ, ਇੱਕ ਹੋਰ ਐਫਆਈਆਰ ਨੰਬਰ 46 ਮਿਤੀ 18 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿਖੇ ਪੀਪੀਐਸਸੀ ਦੇ ਤਤਕਾਲੀ ਮੈਂਬਰ ਡਾ. ਸਤਵੰਤ ਸਿੰਘ ਮੋਹੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਅਤੇ 13(2)  ਤਹਿਤ ਵੀ ਦਰਜ ਕੀਤੀ ਗਈ ਹੈ। ਬੁਲਾਰੇ ਨੇ ਖੁਲਾਸਾ ਕੀਤਾ ਕਿ ਸੀਨੀਅਰ ਸੁਪਰਡੈਂਟ ਆਫ ਪੁਲਿਸ, ਵਿਜੀਲੈਂਸ ਬਿਊਰੋ, ਰੇਂਜ ਪਟਿਆਲਾ ਦੀ ਨਿਗਰਾਨੀ ਵਾਲੀ ਐਸ.ਆਈ.ਟੀ, ਦੋਵਾਂ ਮਾਮਲਿਆਂ ਦੀ ਸਰਗਰਮੀ ਨਾਲ ਅਗਲੇਰੀ ਜਾਂਚ ਕਰ ਰਹੀ ਹੈ। 

ਐਫਆਈਆਰ ਨੰਬਰ 45/2023 ਵਿੱਚ ਡਾ: ਸਤਵੰਤ ਸਿੰਘ ਮੋਹੀ ਨੂੰ 19 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੁਆਰਾ ਗ੍ਰਿਫਤਾਰ ਕਰ ਲਿਆ  ਸੀ। ਇਸ ਕੇਸ ਦੇ ਤਿੰਨ ਹੋਰ ਦੋਸ਼ੀਆਂ ਡੀ.ਐਸ. ਮਾਹਲ, ਰਵਿੰਦਰ ਕੌਰ ਅਤੇ ਅਨਿਲ ਸਰੀਨ ਨੂੰ ਹਾਈਕੋਰਟ ਨੇ ਗ੍ਰਿਫਤਾਰੀ ਤੋਂ ਅੰਤਰਿਮ ਸੁਰੱਖਿਆ ਦਿੰਦਿਆਂ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਸਿੱਟੇ ਵਜੋਂ ਉਕਤ ਸਾਰੇ ਮੁਲਜ਼ਮ ਸ਼ਾਮਲ ਤਫ਼ਤੀਸ਼ ਹੋ ਚੁੱਕੇ ਹਨ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD