Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ

Balkar Singh, AAP, Aam Aadmi Party, Aam Aadmi Party Punjab, AAP Punjab, Shery Kalsi

Web Admin

Web Admin

5 Dariya News

ਚੰਡੀਗੜ੍ਹ , 05 Feb 2024

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ ਮੀਟਿੰਗ ਕਰਦਿਆਂ ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ।

ਅੱਜ ਇਥੇ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਸਵੱਛ ਭਾਰਤ ਅਤੇ ਅਮਰੁੱਤ ਮਿਸ਼ਨ ਅਧੀਨ ਆਉਂਦੇ ਕੰਮਾਂ ਲਈ ਜਾਰੀ ਫੰਡਾਂ, ਕੰਮਾਂ ਦੀ ਮੌਜੂਦਾ ਸਥਿਤੀ, ਖ਼ਰਚ ਕੀਤੇ ਫੰਡਾਂ ਅਤੇ ਬਕਾਇਆ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਲੈਣ ਉਪਰੰਤ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਬਹੁ-ਪੱਖੀ ਅਤੇ ਯੋਜਨਾਬੱਧ ਵਿਕਾਸ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। 

ਇਸ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਵੱਲੋਂ ਇਕੱਲੀ-ਇਕੱਲੀ ਸਕੀਮ ਵਿੱਚ ਕਵਰ ਹੋਣ ਵਾਲੇ ਕੰਮਾਂ ਦੀ ਪ੍ਰਗਤੀ ਅਤੇ ਬਕਾਇਆ ਫੰਡਾਂ ਬਾਰੇ ਮੁਕੰਮਲ ਜਾਣਕਾਰੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਸਾਂਝੀ ਕੀਤੀ ਗਈ। ਕੈਬਨਿਟ ਮੰਤਰੀ ਨੇ ਸੀਨੀਅਰ ਅਤੇ  ਖੇਤਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਬਾਰੇ ਸਾਰੀ ਜਾਣਕਾਰੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਤਾਂ ਜੋ ਆਮ ਜਨਤਾ ਦੀ ਸਹੂਲਤ/ਜ਼ਰੂਰਤ ਮੁਤਾਬਿਕ ਵਿਕਾਸ ਕਾਰਜ ਕਰਵਾਏ ਜਾ ਸਕਣ।

ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਜਿਹਨਾਂ ਪ੍ਰਾਜੈਕਟਾਂ ਦੀ ਡੀਪੀਆਰ ਸਟੇਟ ਪੱਧਰੀ ਟੈਕਨੀਕਲ ਕਮੇਟੀ ਤੋਂ ਮੰਜ਼ੂਰ ਹੋ ਚੁੱਕੀ ਹੈ, ਉਹਨਾਂ ਕੰਮਾਂ ਦਾ ਟੈਂਡਰ ਪ੍ਰਕਾਸ਼ਿਤ ਕਰਵਾਕੇ ਜਲਦੀ ਕੰਮ ਸ਼ੁਰੂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਹੋਣ ਵਾਲੀ ਕਿਸੇ ਵੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। 

ਇਸ ਲਈ ਜੇਕਰ ਕਿਸੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਨੂੰ ਨਵੇਂ ਵਿਕਾਸ ਕਾਰਜਾਂ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ਼ ਤਿਆਰ ਕਰਕੇ ਭੇਜੀ ਜਾਵੇ। ਉਨ੍ਹਾਂ ਨੇ ਇਸ ਗੱਲ ਵੱਲ ਵੀ ਅਧਿਕਾਰੀਆਂ ਨੂੰ ਵਿਸ਼ੇਸ਼ ਧਿਆਨ ਦੇਣ ਲਈ ਆਖਿਆ ਕਿ ਬਕਾਇਆ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਨਿਰਧਾਰਿਤ ਸਮਾਂ ਸੀਮਾਂ ਵਿੱਚ ਖ਼ਰਚ ਕਰਨਾ ਯਕੀਨੀ ਬਣਾਇਆ ਜਾਵੇ।

 ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਰਾਸਤੀ ਰਹਿੰਦ-ਖੂਹੰਦ ਨੂੰ ਵਿਗਿਆਨਕ ਢੰਗ ਨਾਲ ਨਿਪਟਾਇਆ ਜਾਵੇ। ਇਸ ਤੋਂ ਇਲਾਵਾ ਸੁੱਕਾ ਅਤੇ ਗਿੱਲਾ ਕੁੜੇ ਦੀ ਡੋਰ ਟੂ ਡੋਰ ਇਕੱਠਾ ਕਰਕੇ ਸਰੋਤ ਵਾਲੀ ਜਗ੍ਹਾਂ ਤੋ ਹੀ ਵੱਖ-ਵੱਖ ਕਰਕੇ ਐਮ.ਆਰ.ਐਫ ਪਲਾਂਟ ਅਤੇ ਕੰਮਪੋਸਟ ਪਿੱਟਸ ਵਿਖੇ ਪ੍ਰੋਸੈਸਿੰਗ ਲਈ ਭੇਜਿਆ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸਦੀ ਰੀਸਾਈਕਲਿੰਗ ਉਪਰੰਤ ਇਸ ਦੀ ਖਾਦ ਬਣਾ ਕੇ ਇਸਨੂੰ ਵਰਤੋਂ ਵਿੱਚ ਲਿਆਂਦਾ ਜਾ ਸਕੇ।  

ਉਨ੍ਹਾਂ ਕਿਹਾ ਕਿ ਆਪਣੇ ਖੇਤਰ ਵਿੱਚ ਸੀਵਰੇਜ ਆਦਿ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਵੱਲ ਜੋਰ ਦਿੰਦਿਆਂ ਅਧਿਕਾਰੀਆਂ ਨੂੰ ਚਿੱਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅੱਕਤੀ ਭ੍ਰਿਸਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਸੁਰਤ ਵਿੱਚ ਬਖ਼ਸਿਆ ਨਹੀਂ ਜਾਵੇਗਾ।

ਇਸ ਮੌਕੇ ਮੀਟਿੰਗ ਵਿੱਚ ਵਿਧਾਇਕਾਂ/ਹਲਕਾ ਇੰਚਾਰਜਾਂ ਵਿੱਚ ਅਮਨਸ਼ੇਰ ਸਿੰਘ, ਰਮਨ ਬਹਿਲ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ਗੁਰਦੀਪ ਸਿੰਘ ਰੰਧਾਵਾਂ, ਭਿਪੂੱਤੀ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ, ਪਠਾਨਕੋਟ ਤੇ ਬਟਾਲਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਦਾਸਪੁਰ ਤੇ ਪਠਾਨਕੋਟ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤਾਂ, ਗੁਰਦਾਸਪੁਰ, ਧਾਰੀਵਾਰ, ਦੀਨਾਨਗਰ, ਡੇਰਾ ਬਾਬਾ ਨਾਨਕ, ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਸੁਜਾਨਪੁਰ ਅਤੇ ਨਰੋਟ ਜੈਮਲ ਸਿੰਘ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Shery Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD