Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ

Punjab Admin, Dr. Harjinder Singh Bedi, ADC Rural Development Patiala, Patiala

Web Admin

Web Admin

5 Dariya News

ਪਟਿਆਲਾ , 05 Feb 2024

Last updated on: Feb 05, 2024, 00:00 IST

2020 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸੁਪਤਨੀ ਤਰਨਜੀਤ ਕੌਰ ਬੇਦੀ ਵੀ ਉਨ੍ਹਾਂ ਦੇ ਨਾਲ ਸਨ।

ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਕ ਜ਼ਿਲ੍ਹੇ ਦੇ ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਯਕੀਨੀ ਬਣਾਉਣਗੇ।ਏ.ਡੀ.ਸੀ. ਬੇਦੀ ਨੇ ਹੋਰ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਸਮੇਤ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੇ ਨਵੇਂ ਪ੍ਰਾਜੈਕਟਾਂ, ਜਿਵੇਂ ਕਿ ਪੇਂਡੂ ਲਾਇਬ੍ਰੇਰੀਆਂ, ਖੇਡ ਮੈਦਾਨ ਤੇ ਛੱਪੜਾਂ ਦਾ ਨਵੀਨੀਕਰਨ ਸਮੇਤ ਹੋਰ ਅਹਿਮ ਕਾਰਜਾਂ ਨੂੰ ਨੇਪਰੇ ਚੜਾਉਣਾਂ ਉਨ੍ਹਾਂ ਦੀ ਤਰਜੀਹ ਹੋਵੇਗੀ।

ਆਪਣੇ ਦਫ਼ਤਰ ਦੇ ਸਟਾਫ਼ ਨਾਲ ਮੀਟਿੰਗ ਕਰਦਿਆਂ ਏ.ਡੀ.ਸੀ. (ਆਰ.ਡੀ.) ਨੇ ਹਦਾਇਤ ਕੀਤੀ ਕਿ ਕੰਮ ਸਮਾਂਬੱਧ ਕਰਨੇ ਯਕੀਨੀ ਬਣਾਏ ਜਾਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਤੇ ਸਰਕਾਰੀ ਡਿਊਟੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਨਿਭਾਈ ਜਾਵੇ। ਉਨ੍ਹਾਂ ਨੇ 6 ਫਰਵਰੀ ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਸਬੰਧੀ ਪਿੰਡਾਂ ਵਿੱਚ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੀ ਜਾਇਜ਼ਾ ਲਿਆ।

ਐਮ.ਬੀ.ਬੀ.ਐਸ. ਦੀ ਵਿੱਦਿਅਕ ਯੋਗਤਾ ਹਾਸਲ ਡਾ. ਹਰਜਿੰਦਰ ਸਿੰਘ ਬੇਦੀ ਇਸ ਤੋਂ ਪਹਿਲਾਂ ਐਸ.ਡੀ.ਐਮ. ਲੁਧਿਆਣਾ ਵੈਸਟ ਵਜੋਂ ਸੇਵਾ ਨਿਭਾ ਰਹੇ ਸਨ, ਜਦਕਿ ਉਹ ਪਠਾਨਕੋਟ ਅਤੇ ਡੇਰਾ ਬਾਬਾ ਨਾਨਕ ਵਿਖੇ ਵੀ ਬਤੌਰ ਐਸ.ਡੀ.ਐਮ. ਸੇਵਾ ਨਿਭਾ ਚੁੱਕੇ ਹਨ।

 

Tags: Punjab Admin , Dr. Harjinder Singh Bedi , ADC Rural Development Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD