Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਟਰੈਫਿਕ ਐਜੂਕੇਸ਼ਨ ਸੈੱਲ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਟਰਾਂਸਪੋਰਟ ਡਰਾਈਵਰਾਂ ਨਾਲ ਟਰੈਫਿਕ ਨਿਯਮਾ ਸਬੰਧੀ ਲਗਾਇਆ ਸੈਮੀਨਾਰ

Punjab Admin, Daljit Singh, Incharge Traffic Education Cell Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 05 Feb 2024

ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਟਰਾਂਸਪੋਰਟ ਡਰਾਈਵਰਾਂ ਨਾਲ ਟਰੈਫਿਕ ਨਿਯਮਾ ਸਬੰਧੀ ਇਕ ਸੈਮੀਨਾਰ ਆਯੋਜਿਤ ਕੀਤਾ। 

ਜਿਸ ਵਿਚ ਉਹਨਾਂ ਨੂੰ ਟਰੈਫਿਕ ਦੌਰਾਨ ਹੋਣ ਵਾਲੇ ਹਾਦਸਿਆਂ ਤੋ ਜਾਗਰੂਕ ਕੀਤਾ ਤਾਂ ਜੋ ਸੜਕ ਤੇ ਹੋਣ ਵਾਲੇ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ, ਉਹਨਾਂ ਨੂੰ ਦੱਸਿਆ ਕਿ ਆਪਣੇ ਵਹੀਕਲਾ ਨੂੰ ਘਟ ਰਫ਼ਤਾਰ ਵਿਚ ਚਲਾਓ, ਜਿਵੇਂ ਕੇ ਉਹਨਾਂ ਨੂੰ ਡਿਜੀਲੋਕਰ ਬਾਰੇ ਦੱਸਿਆ, ਡਿਊਟੀ ਤੇ ਆਉਣ ਅਤੇ ਜਾਣ ਸਮੇ ਹਮੇਸ਼ਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਆਪਣੇ ਵਹੀਕਲ ਦੇ ਸਾਰੇ ਕਾਗਜ਼ ਪੂਰੇ ਰੱਖਣ, ਹਮੇਸ਼ਾ ਚਾਰ ਪਹੀਆ ਵਾਹਨ ਚਲਾਉਂਦੇ ਸਮੇ ਖ਼ਾਸ ਤੌਰ ਤੇ ਸੀਟ ਬੈਲਟ ਲਗਾ ਕੇ ਰੱਖਣਾ, ਮੋਬਾਈਲ ਫ਼ੋਨ ਦੀ ਵਰਤੋ ਨਾ ਕਰਨਾ, ਰੋਂਗ ਸਾਈਡ ਨਹੀ ਚੱਲਣਾ ਅਤੇ ਸਵਾਰੀਆ ਅਤੇ ਭਾਰ ਢੋਣ ਵਾਲੀਆ ਗੱਡੀਆ ਤੇ ਉਹਨਾ ਦੀ ਸਮਰੱਥਾ ਦੇ ਅਨੁਸਾਰ ਸਵਾਰੀਆ ਅਤੇ ਭਾਰ ਢੋਣ੍ਹ। 

ਇਸ ਮੌਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਟਰਾਂਸਪੋਰਟ ਦੇ ਇੰਚਾਰਜ ਸ: ਨਿਰਮਲ ਸਿੰਘ, ਸ: ਕਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋ ਇਲਾਵਾ ਫੋਰ ਐੱਸ ਕਾਲਜ ਆਫ ਕਾਮਰਸ ਐਂਡ ਅਲਾਈਡ ਸਟੱਡੀ ਕਸ਼ਮੀਰ ਐਵਿਨਿਊ ਅੰਮ੍ਰਿਤਸਰ ਵਿਖੇ ਬੱਚਿਆ ਨਾਲ ਟਰੈਫਿਕ ਸੈਮੀਨਾਰ ਕੀਤਾ ਅਤੇ ਬੱਚਿਆ ਨੂੰ ਟਰੈਫਿਕ ਨਿਯਮਾ ਪ੍ਰਤੀ ਜਾਗਰੂਕ ਕੀਤਾ। ਬੱਚਿਆ ਨੂੰ 18 ਸਾਲ ਤੋ ਘਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ। ਉਹਨਾਂ ਨੂੰ 2 ਪਹੀਆ ਵਾਹਨ ਚਲਾਉਣ ਸਮੇ ਹੈਲਮੇਟ ਦੀ ਵਰਤੋ ਕਰਨ ਲਈ ਦੱਸਿਆ ਗਿਆ, ਫਸਟ ਏਡ ਕਿੱਟ ਬਾਰੇ ਦੱਸਿਆ। ਉਹਨਾਂ ਨੂੰ ਕਿਸੇ ਵੀ ਤਰਾ ਦਾ ਨਸ਼ਾ ਕਰਕੇ ਕੋਈ ਵੀ ਵਹੀਕਲ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ ਅਤੇ ਉਹਨਾਂ ਨੂੰ ਨਸ਼ਿਆ ਅਤੇ ਮੋਰਲ ਵੈਲਯੂ ਬਾਰੇ ਦੱਸਿਆ ਗਿਆ। 

ਇਸ ਮੌਕੇ ਪ੍ਰਿੰਸੀਪਲ ਮੈਡਮ ਸਵਿਤਾ ਖੰਨਾ ਹਾਜ਼ਰ ਸਨ ਯਾਦ ਰਹੇ ਕੇ ਟਰੈਫਿਕ ਐਜੂਕੇਸ਼ਨ ਸੈੱਲ ਅੰਮ੍ਰਿਤਸਰ ਬੀਤੇ ਸਮੇ ਤੋ ਟਰੈਫਿਕ ਨਿਯਮਾ ਸਬੰਧੀ ਵੱਖੋ ਵੱਖ ਜਗਾਵਾ ਤੇ ਸੈਮੀਨਾਰ ਲੱਗਾ ਕੇ ਲੋਕਾ ਨੂੰ ਜਾਗਰੂਕ ਕਰ ਰਹੇ ਹਨ। ਜਨਤਾ ਵੀ ਇਸ ਕੰਮ ਦੀ ਸਲਾਘਾ ਕਰ ਰਹੀ ਹੈ ਕੇ ਇਹੋ ਜਿਹੇ ਸੈਮੀਨਾਰ ਲੱਗਣੇ ਚਾਹੀਦੇ ਹਨ ਜਿਸਦੇ ਨਾਲ ਆਮ ਪਬਲਿਕ ਜਾਗਰੂਕ ਹੁੰਦੀ ਹੈ ਅਤੇ ਸੜਕ ਹਾਦਸੇ ਘਟ ਹੁੰਦੇ ਹਨ।

 

Tags: Punjab Admin , Daljit Singh , Incharge Traffic Education Cell Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD