Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ

 

ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਸੂਬਾ ਪੱਧਰੀ ਡੀ-ਵਾਰਮਿੰਗ ਦਿਵਸ ਦੀ ਸੁਰੂਆਤ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਕੀਤੀ

ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Feb 2024

ਪੇਟ ਦੇ ਕੀੜੇ ਬੱਚਿਆਂ ਵਿਚ ਕੁਪੋਸ਼ਨ ਅਤੇ ਅਨੀਮੀਆਂ ਹੋਣ ਦਾ ਵੱਡਾ ਕਾਰਨ ਹਨ, 40 ਫੀਸਦੀ ਬੱਚਿਆਂ ਵਿਚ ਪੇਟ ਦੇ ਕੀੜਿਆਂ ਦੀ ਸੱਮਿਸਆਂ ਹੈ, ਜਿਸ ਨੂੰ ਖਤਮ ਕਰਨ ਲਈ ਡੀ—ਵਰਮਿੰਗ ਦਿਵਸ ਮਨਾਇਆਂ ਜਾਂਦਾ ਹੈ, ਇਹ ਪ੍ਰਗਟਾਵਾ ਰਾਸ਼ਟਰੀ ਡੀ—ਵਾਰਮਿੰਗ ਦਿਵਸ ਸਬੰਧੀ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਸੂਬਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁਹੰਚੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਵੀਰ ਸਿੰਘ ਨੇ ਕੀਤਾ। ਇਹ ਪ੍ਰੋਗਰਾਮ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ (ਕੰਨਿਆਂ) ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ, ਵਿਖੇ ਕਰਵਾਇਆ ਗਿਆ, ਸਮਾਗਰਮ ਦੀ ਸੁਰੂਆਤ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਕੇ ਕੀਤੀ।

ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਸਮਾਗਰਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਲਈ ਸਾਡੇ ਭਵਿੱਖ ਲਈ ਬੱਚਿਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਬੱਚਿਆਂ ਦੇ ਭਵਿੱਖ ਲਈ ਸਰਕਾਰ ਵੱਲੋਂ ਆਰ.ਬੀ.ਐਸ.ਕੇ. ਪ੍ਰੋਗਰਾਮ ਤਹਿਤ ਸਕੂਲ ਵਿਚ ਪੜਦੇ ਬੱਚਿਆਂ ਦਾ ਨਿਯਮਤ ਹੈਲਥ ਚੈਕਅੱਪ, ਬੀਮਾਰੀਆਂ ਤੋਂ ਪੀੜਤ ਬੱਚਿਆਂ ਦਾ ਮੁਫਤ ਇਲਾਜ਼, ਘੱਟ ਨਜ਼ਰ ਵਾਲੇ ਵਿਦਿਆਰਥੀਆਂ ਨੂੰ ਫ੍ਰੀ ਐਨਕਾਂ ਤੇ ਆਰ.ਕੇ. ਐਸ. ਕੇ. ਪ੍ਰੋਗਰਾਮ ਤਹਿਤ ਕਿਸ਼ੋਰ ਕਿਸ਼ੋਰੀਆਂ ਨੂੰ ਵੱਧ ਰਹੀ ਉਮਰ ਨਾਲ ਆਉਂਦੀਆਂ ਮੁਸ਼ਕਲਾਂ ਹੱਲ ਕਰਨ ਲਈ ਕਾਂਊਸਲਿੰਗ ਤੇ ਮੈਡੀਸਨ ਰਾਹੀ ਹੱਲ ਕੀਤੀਆਂ ਜਾਂਦੀਆਂ ਹਨ ਤੇ ਹੋਰ ਸਹੂਲਤਾਂ ਉਪਲੱਬਧ ਕਰਵਾਇਆ ਜਾ ਰਹੀਆਂ ਹਨ।

ਉਨ੍ਹਾਂ ਨੇ ਬੱਚਿਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿਚ ਭਾਗ ਲੈਣ ਲਈ ਉਤਸ਼ਹਿਤ ਕੀਤਾ ਅਤੇ ਖੁਦ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚੋਂ ਹੀ 100 ਫੀਸਦੀ ਦਵਾਈਆਂ ਮਰੀਜ਼ਾ ਨੂੰ ਮੁਫਤ ਉਪਲੱਬਧ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੜਕੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਹਾਈਵੇਜ਼ ਤੇ ਹਰ 30 ਕਿਲੋਮੀਟਰ ਉਪਰ ਸੜਕ ਸੁਰੱਖਿਆਂ ਫੋਰਸ ਤੈਨਾਤ ਕੀਤੀ ਗਈ ਹੈ।

ਉਨ੍ਹਾਂ  ਕਿਹਾ ਕਿ ਸਰਕਾਰ ਵੱਲੋਂ ਸੜਕੀ ਹਾਦਸਿਆਂ ਵਿਚ ਕੀਮਤੀ ਜਾਨਾਂ ਨੂੰ ਬਚਾਉਣ ਲਈ ਫਰਿਸਤੇ ਸਕੀਮ ਚਲਾਈ ਗਈ ਹੈ, ਜਿਸ ਤਹਿਤ ਸੜਕੀ ਦੁਰਘਟਨਾਂ ਦੇ ਜ਼ਖਮੀਆਂ ਦਾ ਸਰਕਾਰ ਅਤੇ ਪ੍ਰਾਈਵੇਟ ਹਸਪਤਾਲਾ ਵਿਚ ਮੁਫਤ ਇਲਾਜ਼ ਕੀਤਾ ਜਾਵੇਗਾ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਪੁਚਾਉਣ ਵਾਲੇ ਵਿਅਕਤੀਆਂ ਨੂੰ ਫਰਿਸ਼ਤੇ ਸਿਰਨਾਮੇ ਨਾਲ 2000 ਰੁਪਏ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਜਿਸ ਲਈ ਉਹਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਅੱਜ ਸਿਹਤ ਸੰਭਾਲ ਬਾਰੇ ਜੋ ਕੁਝ ਉਹਨਾਂ ਸਿੱਖਿਆ ਹੈ, ਉਹ ਆਪਣੇ ਘਰ ਦੇ ਮੈਂਬਰਾਂ ਤੇ ਹੋਰਨਾਂ ਲੋਕਾਂ ਨੂੰ ਵੀ ਦੱਸਣਾ ਹੈ।

ਸਮਾਗਰਮ ਵਿਚ ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ ਹਿਤਿੰਦਰ ਕੌਰ, ਸਹਾਇਕ ਡਾਇਰੈਕਟਰ ਪੰਜਾਬ ਡਾ. ਜਸਕਿਰਨਦੀਪ ਕੌਰ, ਓ ਐਸ ਡੀ ਕਰਨਲ ਜੇ ਵੀ ਸਿੰਘ,ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਤੋਂ ਡਾ. ਸੁਨੇਹਾ,  ਜਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਜੇ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹੰਦ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਪ੍ਰਿੰਸੀਪਲ ਰਵਿੰਦਰ ਕੁਮਾਰ,  ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ , ਐਮਸੀ ਪ੍ਰਿਤਪਾਲ ਸਿੰਘ ਜੱਸੀ, ਹਰਵਿੰਦਰ ਕੌਰ ਸੋਢੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵਰਕਰਾਂ ਨੇ ਵੀ ਸਮੂਲੀਅਤ ਕੀਤੀ।

ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਜ਼ਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰੀਤਾ, ਡਾ ਸੁਖਜੀਤ ਕੌਰ, ਸਟੇਟ ਕੁਆਰੀਨੇਟਰ ਰਜਨੀ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਮਹਾਵੀਰ ਸਿੰਘ, ਆਰਬੀਐਸਕੇ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ, ਉਪ ਜਿਲਾ ਸਿੱਖਿਆ ਅਫਸਰ ਗੁਰਦੀਪ ਸਿੰਘ ,ਦੀਦਾਰ ਸਿੰਘ ਮਾਂਗਟ, ਸਕੂਲ ਦੇ ਸਮੂਹ ਟੀਚਰ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD