Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਜਿਲ੍ਹਾ ਪੁਲਿਸ ਵੱਲੋਂ 02 ਕਿਲੋ ਅਫੀਮ ਅਤੇ 92 ਗ੍ਰਾਮ ਹੈਰੋਇਨ ਸਮੇਤ 02 ਕਾਬੂ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 05 Feb 2024

ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸਾ ਨਿਰਦੇਸਾ, ਸ੍ਰੀ ਰਾਕੇਸ ਕੁਮਾਰ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ੍ਰੀ ਮੋਹਿਤ ਕੁਮਾਰ ਸਿੰਗਲਾ ਉਪ ਕਪਤਾਨ ਪੁਲਿਸ ਸਰਕਲ ਬਸੀ ਪਠਾਣਾ  ਦੀ ਯੋਗ ਅਗਵਾਈ ਹੇਠ ਅਤੇ ਥਾਣੇ ਨਰਪਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਬਸੀ ਪਠਾਣਾ ਵੱਲੋਂ ਵੱਖ-ਵੱਖ ਜਗਾਵਾਂ ਤੇ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਬਸੀ ਪਠਾਣਾ ਜਿਲਾ ਫਤਿਹਗੜ ਸਾਹਿਬ ਦੇ ਇਲਾਕਾ ਵਿੱਚ ਨਾਕਾਬੰਦੀ ਕਰਵਾਈ ਗਈ ਸੀ, ਇਸ ਦੋਰਾਨ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਏ.ਐਸ.ਆਈ ਸਤਨਾਮ ਸਿੰਘ ਥਾਣਾ ਬਸੀ ਪਠਾਣਾ ਇਤਲਾਹ ਮਿਲਣ ਪਰ ਮਿਤੀ 04-02-2024 ਨੂੰ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਸ਼ਹੀਦਗੜ (ਬਸੀ ਪਠਾਣਾ) ਮੌਜੂਦ ਸੀ ਤਾਂ ਵਕਤ ਕਰੀਬ 12-10 ਏ.ਐਮ. ਪਿੰਡ ਸ਼ਹੀਦਗੜ੍ਹ ਵਾਲੀ ਸਾਇਡ ਤੋਂ ਇੱਕ ਮੋਟਰਸਾਇਕਲ ਨੰਬਰੀ ਪੀ.ਬੀ.16ਐਫ 2494 ਤੇ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸਨੇ ਪੁਲਿਸ ਪਾਰਟੀ ਨੂੰ ਦੇਖਕੇ ਆਪਣਾ ਮੋਟਰ ਸਾਇਕਲ ਰੋਕ ਲਿਆ। 

ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸਨੇ ਪੁੱਛਣ ਤੇ ਆਪਣਾ ਨਾਮ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਨਛੱਤਰ ਸਿੰਘ ਵਾਸੀ ਮਕਾਨ ਨੰਬਰ 124 ਗਲੀ ਨੰਬਰ 05 ਸੈਕਟਰ 24-ਏ ਦਲੀਪ ਨਗਰ ਮੰਡੀ ਗੋਬਿੰਦਗੜ੍ਹ ਦੱਸਿਆ, ਜਿਸ ਦੀ ਤਲਾਸ਼ੀ ਕਰਨ ਪਰ ਉਸ ਪਾਸੋ 02 ਕਿਲੋ ਅਫੀਮ ਸਮੇਤ ਮੋਟਰ ਸਾਇਕਲ ਨੰਬਰੀ ਪੀ.ਬੀ.16ਐਫ 2494 ਬ੍ਰਾਮਦ ਹੋਇਆ। ਜਿਸਦੇ ਖਿਲਾਫ ਮੁਕਦਮਾ ਨੰ. 09 ਮਿਤੀ 04.02.2024 ਅ/ਧ 18ਬੀ-61-85 ਐਨ ਡੀ ਪੀ ਐਸ ਐਕਟ ਤਹਿਤ ਪੁਲਿਸ ਥਾਣਾ ਬਸੀ ਪਠਾਣਾ ਵਿਖੇ ਦਰਜ ਕੀਤਾ ਗਿਆ।

ਇਸ ਤਰਾਂ ਥਾਣੇ:ਹਰਜੀਤ ਸਿੰਘ ਇੰਚਾਰਜ ਚੌਕੀ ਸਿਟੀ ਬਸੀ ਪਠਾਣਾ ਇਤਲਾਹ ਮਿਲਣ ਪਰ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਸਿੰਘਪੁਰਾ ਮੁਹੱਲਾ ਜੜਖੇਲਾ ਬਾਈਪਾਸ ਰੋਡ ਬਸੀ ਪਠਾਣਾ ਵਿਖੇ ਮੌਜੂਦ ਸੀ ਤਾਂ ਵਕਤ ਸ਼ਾਮ 06.30 ਚੀਮਾ ਗੈਸ ਏਜੰਸੀ ਬਸੀ ਪਠਾਣਾ ਵਾਲੀ ਸਾਇਡ ਤੇ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖਕੇ ਇਕਦਮ ਪਿੱਛੇ ਮੁੜਨ ਲੱਗਾ, ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁਛਿਆ,ਜਿਸ ਨੇ ਪੁੱਛਣ ਤੇ ਆਪਣਾ ਨਾਮ ਕੇਤਨ ਸਰਮਾ ਉਰਫ ਕਰਨ ਪੁੱਤਰ ਵਿਨੋਦ ਕੁਮਾਰ ਵਾਸੀ ਪਿੰਡ ਖੂਹ ਚਾਹ ਪਾਰਸੀਆ ਫਿਰੋਜਪੁਰ ਕੈਟ ਥਾਣਾ ਸਦਰ ਫਿਰੋਜਪੁਰ ਜਿਲ੍ਹਾ ਫਿਰੋਜਪੁਰ ਦੱਸਿਆ, ਜਿਸਦੀ ਤਲਾਸ਼ੀ ਕਰਨ ਪਰ ਉਸ ਪਾਸੇ 92 ਗਰਾਮ ਹੈਰੋਇਨ ਬ੍ਰਾਮਦ ਹੋਈ। ਜਿਸਦੇ ਖਿਲਾਫ ਮੁਕੱਦਮਾ ਨੰਬਰ 10 ਮਿਤੀ 04 ਫਰਵਰੀ 2024  ਅ/ਧ 21 ਬੀ-61-85 ਐਨ ਡੀ ਪੀ ਐਸ ਐਕਟ ਥਾਣਾ ਬਸੀ ਪਠਾਣਾ ਵਿਖੇ ਦਰਜ ਕੀਤਾ ਗਿਆ।  

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD