Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਿਹਤ ਵਿਭਾਗ ਨੇ ਕੁਸ਼ਟ ਰੋਗ ਸਬੰਧੀ ਕੱਢੀ ਜਾਗਰੂਕਤਾ ਰੈਲੀ

ਕੁਸ਼ਟ ਰੋਗ ਇਲਾਜਯੋਗ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 06 Feb 2024

ਕੁਸ਼ਟ ਰੋਗ ਇਲਾਜ ਯੋਗ ਹੈ, ਮੁਢਲੇ ਪੱਧਰ ਤੇ ਪਛਾਣ ਕਰਕੇ ਇਸ ਦਾ ਇਲਾਜ ਸੌਖਾ ਤੇ ਸੰਭਵ ਹੈ ਅਤੇ ਇਸ ਨਾਲ ਹੋਣ ਵਾਲੀ ਅਪੰਗਤਾ ਤੋਂ ਵੀ ਬਚਿਆ ਜਾ ਸਕਦਾ ਹੈ' ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਤੋਂ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਕੀਤਾ। ਕੁਸ਼ਟ ਰੋਗ ਸਬੰਧੀ ਜਾਣਕਾਰੀ ਨਾਲ ਭਰਪੂਰ ਤਖਤੀਆ, ਫਲੈਕਸਾਂ ਅਤੇ ਪ੍ਰਚਾਰ ਸਮਗਰੀ ਨਾਲ ਲੈਸ਼ ਇਹ ਰੈਲੀ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਜਿਲਾ ਹਸਪਤਾਲ ਵਿਖੇ ਆ ਕੇ ਸਮਾਪਤ ਕੀਤੀ ਗਈ। 

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ "ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ" ਤਹਿਤ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਏ ਜਾ ਰਹੇ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਅਧੀਨ ਜਿਲੇ ਅੰਦਰ 13 ਫਰਵਰੀ ਤੱਕ ਵਿਸ਼ੇਸ਼  ਮੁਹਿੰਮ ਵਿੱਡੀ ਗਈ ਹੈ, ਇਸ ਮੁਹਿੰਮ ਤਹਿਤ ਵਿਭਾਗ ਵੱਲੋਂ ਜਾਗਰੂਕਤਾ ਰੈਲੀਆਂ, ਨੁਕੜ ਮੀਟਿੰਗਾਂ ,ਅਤੇ ਇਸ਼ਤਿਹਾਰਾਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਰਿਹਾਇਸ਼ੀ ਖੇਤਰਾਂ ਵਿੱਚ ਸਰਵੇ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਸਰਵੇ ਦੌਰਾਨ ਨਿਕਲੇ ਸੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾਣਗੇ ਅਤੇ ਪਾਜੇਟਿਵ ਪਾਏ ਜਾਣ ਤੇ ਸਰਕਾਰ ਵੱਲੋਂ ਉਹਨਾਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ। ਜਿਲਾ ਲੈਪਰੋਸੀ ਅਫਸਰ ਡਾ ਹਰਪ੍ਰੀਤ ਕੌਰ ਨੇ ਦੱਸਿਆ ਜੇਕਰ ਚਮੜੀ ਤੇ ਤਾਂਬੇ ਰੰਗ ਦੇ ਸੁੰਨ ਧੱਬੇ, ਚਮੜੀ ਦਾ ਸੁੰਨਪਣ, ਨਸਾਂ ਦਾ ਮੋਟੀਆਂ ਤੇ ਸਖਤ ਹੋਣਾ ,ਚਮੜੀ ਤੇ ਠੰਡੇ ਗਰਮ ਦਾ ਪਤਾ ਨਾ ਲੱਗਣਾ ,ਨਾ ਠੀਕ ਹੋਣ ਵਾਲੇ ਜਖਮ ਹੋਣਾ ਆਦਿ ਕੁਸ਼ਟ ਰੋਗ ਦੇ ਲੱਛਣ ਹੁੰਦੇ ਹਨ। ਅਜਿਹਾ ਹੋਣ ਤੇ ਸਾਨੂੰ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਇਸ ਦਾ ਇਲਾਜ ਕਰਾਉਣਾ ਚਾਹੀਦਾ ਹੈ।

ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਦਲਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਟੀਚਾ ਜੀਰੋ ਲੈਪਰੋਸੀ ਟਰਾਂਸਮਿਸ਼ਨ ਹੈ, ਐਮ.ਡੀ.ਟੀ ਰਾਹੀਂ ਇਸ ਦਾ ਇਲਾਜ ਸੌ ਪ੍ਰਤੀਸ਼ਤ ਹੋ ਜਾਂਦਾ ਹੈ, ਇਹ ਇਲਾਜ 6 ਤੋਂ 12 ਮਹੀਨੇ ਤੱਕ ਚਲਦਾ ਹੈ ਅਤੇ ਇਸ ਨਾਲ ਹੋਣ ਵਾਲੀ ਅੰਗਹੀਣਤਾ ਨੂੰ ਵੀ ਸਮੇਂ ਸਿਰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਮਾਨਵ ਸ਼ਾਹ, ਧਰਮ ਸਿੰਘ ,ਮਨਵੀਰ ਸਿੰਘ ,ਨਾਨ ਮੈਡੀਕਲ ਸੁਪਰਵਾਈਜ਼ਰ ਸ੍ਰੀਮਤੀ ਜਸਵਿੰਦਰ ਕੌਰ ਤੋਂ ਇਲਾਵਾ ਨਰਸਿੰਗ ਸਿਖਿਆਰਥੀ ਹਾਜਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD