Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ਚ 10 ਥਾਵਾਂ ਉੱਤੇ ਲਗਾਏ ਗਏ ਵਿਸ਼ੇਸ਼ ਕੈਂਪ, ਮੀਤ ਹੇਅਰ

ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਚ ਪਹੁੰਚ ਕੇ ਲੈਣ ਲਾਹਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, AAP Di Sarkar Aap De Dwar

Web Admin

Web Admin

5 Dariya News

ਬਰਨਾਲਾ , 06 Feb 2024

Last updated on: Feb 06, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ ਅੱਜ 'ਆਪ ਦੀ ਸਰਕਾਰ, ਆਪ ਦੇ ਦਵਾਰ' ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਲੜੀ ਦੀ ਸ਼ੁਰੂਆਤ ਕਰਦਿਆਂ ਅੱਜ ਜ਼ਿਲ੍ਹਾ ਬਰਨਾਲਾ ਚ 10 ਥਾਵਾਂ' ਤੇ ਕੈਂਪ ਲਗਾਏ ਗਏ। 

ਨਗਰ ਕੌਂਸਲ ਬਰਨਾਲਾ ਵਿਖੇ ਲੱਗੇ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਹੁਣ ਲੋਕਾਂ ਨੂੰ ਸੇਵਾਵਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਲਗਾਤਾਰ ਮੋਨੀਟਰਿੰਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਪ ਕੀਤੀ ਜਾ ਰਹੀ ਹੈ। ਸ ਮੀਤ ਹੇਅਰ ਨੇ ਸਰਕਾਰੀ ਅਫਸਰਾ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਪ੍ਰੀਤਾ ਜੋਹਲ ਵੀ ਮੌਜੂਦ ਸਨ। ਇਨ੍ਹਾਂ ਕੈਂਪਾਂ ਦੀ ਅਗਵਾਈ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ। ਬਰਨਾਲਾ ਵਿਖੇ ਉੱਪ ਮੰਡਲ ਮਜਿਸਟ੍ਰੇਟ ਵਰਿੰਦਰ ਸਿੰਘ, ਮਹਿਲ ਕਲਾਂ ਵਿਖੇ ਉੱਪ ਮੰਡਲ ਮੈਜਿਸਟਰੇਟ ਸਤਵੰਤ ਸਿੰਘ ਅਤੇ ਤਪਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਡਾ ਪੂਨਮਪ੍ਰੀਤ ਕੌਰ ਦੀ ਅਗਵਾਈ ਹੇਠ ਕੈਂਪ ਲਗਾਏ ਗਏ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਆਵਾਮ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ।

ਕੈਂਪਾਂ ਦੇ ਸਮਾਂ ਸੂਚੀ ਚ ਕੀਤੇ ਗਏ ਬਦਲਾਅ 

ਪ੍ਰਸ਼ਾਸਨਿਕ ਕਾਰਨਾਂ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਹੇਠਾਂ ਲਿਖੇ ਕੈਂਪਾਂ ਦੀ ਸਮਾਂ ਸੂਚੀ ਚ ਤਬਦੀਲੀਆਂ ਕੀਤੀਆਂ ਗਈਆਂ ਹਨ :

7 ਫਰਵਰੀ ਨੂੰ ਪਿੰਡ ਕੁਤਬਾ ਵਿਖੇ ਲਗਾਇਆ ਜਾਣ ਵਾਲਾ ਕੈਂਪ ਹੁਣ 13 ਫਰਵਰੀ ਨੂੰ ਲਗਾਇਆ ਜਾਵੇਗਾ ਅਤੇ ਸਹਿਜੜਾ ਵਿਖੇ 13 ਫਰਵਰੀ ਨੂੰ ਲਗਾਇਆ ਜਾਣ ਵਾਲਾ ਕੈਂਪ ਹੁਣ 7 ਫਰਵਰੀ ਨੂੰ ਲਗਾਇਆ ਜਾਵੇਗਾ । ਇਸੇ ਤਰ੍ਹਾਂ 7 ਫਰਵਰੀ ਨੂੰ ਅਸਪਾਲ ਕਲਾਂ ਵਿਖੇ ਲਗਾਇਆ ਜਾਣ ਵਾਲਾ ਕੈਂਪ ਹੁਣ 9 ਫਰਵਰੀ ਨੂੰ ਲਗਾਇਆ ਜਾਵੇਗਾ ਅਤੇ 9 ਫਰਵਰੀ ਨੂੰ ਰੂੜੇਕੇ ਖੁਰਦ ਵਿਖੇ ਲਗਾਇਆ ਜਾਣ ਵਾਲਾ ਕੈਂਪ ਹੁਣ 7 ਫਰਵਰੀ ਨੂੰ ਲਗਾਇਆ ਜਾਵੇਗਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , AAP Di Sarkar Aap De Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD