Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਸਬ ਡਵੀਜ਼ਨ ਵਿੱਚ ਕੈਂਪਾਂ ਦੀ ਸ਼ੁਰੂਆਤ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਰਵਾਈ ਸ਼ੁਰੂਆਤ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, AAP Di Sarkar Aap De Dwar

Web Admin

Web Admin

5 Dariya News

ਜਲਾਲਾਬਾਦ , 06 Feb 2024

ਉਪ ਮੰਡਲ ਜਲਾਲਾਬਾਦ ਅਧੀਨ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਕੈਂਪ ਲਗਾਉਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਢੰਡੀ ਕਦੀਮ ਤੋਂ ਇਸਦੀ ਸ਼ੁਰੂਆਤ ਕਰਵਾਈ। ਇਸ ਤੋਂ ਬਿਨਾਂ ਅੱਜ ਚੱਕ ਰੂਮ ਵਾਲਾ, ਢਾਬ ਖੁਸ਼ਹਾਲ ਜੋਈਆਂ ਅਤੇ ਬੱਗੇ ਕੇ ਉਤਾੜ ਵਿਖੇ ਵੀ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲਿਆ।

ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਹਨਾਂ ਦੀਆਂ ਘਰਾਂ ਦੀਆਂ ਬਰੂਹਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਮਿਲੇ। ਉਨਾਂ ਆਖਿਆ ਕਿ ਇਸ ਕੈਂਪ ਦਾ ਉਦੇਸ਼ ਇਹ ਹੈ ਕਿ ਲੋਕਾਂ ਨੂੰ ਦਫਤਰਾਂ ਤੱਕ ਨਾ ਜਾਣਾ ਪਵੇ ਸਗੋਂ ਮੌਕੇ ਤੇ ਹੀ ਲੋਕਾਂ ਦੇ ਕੰਮ ਹੋਣ। 

ਜਿਸ ਦੀ ਪ੍ਰਤੱਖ ਉਦਾਹਰਨ ਵੀ ਵੇਖਣ ਨੂੰ ਮਿਲੀ ਇਸ ਸ਼ਗਨ ਲਾਲ ਨਾਂ ਦੇ ਇੱਕ ਵਿਅਕਤੀ ਦਾ ਮੀਟਰ ਸੜ ਗਿਆ ਸੀ ਜਿਸਨੇ ਇਸ ਕੈਂਪ ਵਿੱਚ ਅਰਜੀ ਦਿੱਤੀ ਅਤੇ ਅੱਜ ਹੀ ਉਸ ਦਾ ਨਵਾਂ ਮੀਟਰ ਲੱਗ ਗਿਆ। ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਇਸ ਤਰ੍ਹਾਂ ਦੇ ਕੈਂਪ ਆਉਣ ਵਾਲੇ ਦਿਨਾਂ ਵਿੱਚ ਸਾਰੇ ਪਿੰਡਾਂ ਵਿੱਚ ਲੱਗ ਰਹੇ ਹਨ ਅਤੇ ਇਹਨਾਂ ਕੈਂਪਾਂ ਵਿੱਚ ਸਰਕਾਰ ਦੀਆਂ ਸਾਰੀਆਂ ਮਹੱਤਵਪੂਰਨ ਸਕੀਮਾਂ ਦਾ ਲਾਭ ਮੌਕੇ ਤੇ ਦਿੱਤਾ ਜਾ ਰਿਹਾ ਹੈ। 

ਉਨਾਂ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਸਰਟੀਫਿਕੇਟ ਬਣਾਉਣ ਸਮੇਤ ਵੱਖ-ਵੱਖ ਵਿਭਾਗੀ ਸਕੀਮਾਂ ਲਈ ਮੌਕੇ ਤੇ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਜੇਕਰ ਕਿਸੇ ਵਿਭਾਗ ਨਾਲ ਕੋਈ ਸ਼ਿਕਾਇਤ ਹੋਵੇ ਤਾਂ ਉਹ ਵੀ ਮੌਕੇ ਤੇ ਆਨਲਾਈਨ ਦਰਜ ਕਰਵਾਈ ਜਾ ਸਕਦੀ।

 ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਾਉਣ ਦੇ ਨੀਅਤ ਨਾਲ ਲੋਕਾਂ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਸਰਕਾਰ ਚੱਲ ਕੇ ਲੋਕਾਂ ਵਿੱਚ ਜਾਵੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਵੀ ਢੰਡੀ ਕਦੀਮ ਵਿਖੇ ਲੱਗੇ ਕੈਂਪ ਦਾ ਦੌਰਾ ਕੀਤਾ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਐਸਡੀਐਮ ਬਲਕਰਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

7 ਫਰਵਰੀ ਨੂੰ ਇਹਨਾਂ ਪਿੰਡਾਂ ਵਿੱਚ ਲੱਗਣਗੇ ਕੈਂਪ

7 ਫਰਵਰੀ ਨੂੰ ਜਲਾਲਾਬਾਦ ਉਪਮੰਡਲ ਦੇ ਪਿੰਡ ਝੰਡੀ ਖੁਰਦ ਵਿੱਚ ਸਵੇਰੇ 10 ਵਜੇ ਕੈਂਪ ਲੱਗੇਗਾ ਜਿਸ ਵਿੱਚ ਢੰਡੀ ਖੁਰਦ ਤੋਂ ਇਲਾਵਾ ਢਾਣੀ ਜੱਜ ਸਿੰਘ, ਮੁਹਕਮ ਅਰਾਈਆਂ, ਰਾਮ ਸ਼ਰਨਮ ਕਲੋਨੀ, ਕਾਨੇ ਵਾਲਾ ਅਤੇ ਢਾਣੀ ਹਜ਼ਾਰਾਂ ਸਿੰਘ ਦੇ ਲੋਕ ਸਰਕਾਰੀ ਸੇਵਾਵਾਂ ਲੈਣ ਲਈ ਪਹੁੰਚ ਸਕਦੇ ਹਨ। ਇਸੇ ਤਰਾਂ ਪਿੰਡ ਬਾਮਣੀਵਾਲਾ ਵਿਖੇ ਸਵੇਰੇ 10 ਵਜੇ ਲੱਗਣ ਵਾਲੇ ਕੈਂਪ ਵਿੱਚ ਬਾਹਮਣੀ ਵਾਲਾ ਤੋਂ ਇਲਾਵਾ ਜਾਫਰਾਂ, ਜਾਫਰਾਂ ਡਿੱਬੀਪੁਰ, ਚੱਕ ਤੋਤਿਆਂਵਾਲੀ ਦੇ ਲੋਕ ਪਹੁੰਚ ਸਕਦੇ ਹਨ। 

ਬਾਅਦ ਦੁਪਹਿਰ 2 ਵਜੇ ਜੋਧਾ  ਭੈਣੀ ਵਿੱਚ ਲੱਗਣ ਵਾਲੇ ਕੈਂਪ ਵਿੱਚ ਜੋਧਾ ਭੈਣੀ ਤੋਂ ਇਲਾਵਾ ਢਾਣੀ ਅਮਰ ਸਿੰਘ, ਢਾਣੀ ਮਾਨ ਸਿੰਘ, ਢਾਣੀ ਮਾਘ ਸਿੰਘ ਅਤੇ ਮੌਜੇਵਾਲਾ ਦੇ ਲੋਕ ਅਤੇ ਪਿੰਡ ਚੱਕ ਲੱਖੋ ਵਾਲੀ ਵਿਖੇ ਲੱਗਣ ਵਾਲੇ ਕੈਂਪ ਵਿੱਚ ਲੱਖੋਵਾਲੀ ਬੁੱਧੋ ਕੇ ਤੋਂ ਇਲਾਵਾ ਲੱਖੋਵਾਲੀ, ਸੜੀਆਂ, ਚੱਕ ਸੜੀਆਂ ਅਤੇ ਰਾਜਪੁਰਾ ਸੜੀਆਂ ਦੇ ਲੋਕ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਪੁੱਜ ਸਕਦੇ ਹਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , AAP Di Sarkar Aap De Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD