Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Karambir Singh Ghuman

Web Admin

Web Admin

5 Dariya News

ਹੁਸ਼ਿਆਰਪੁਰ/ਦਸੂਹਾ , 06 Feb 2024

Last updated on: Feb 06, 2024, 00:00 IST

ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਰੋਡ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਵਿਚ ਕੋਈ ਵੀ ਬਲੈਕ ਸਪਾਟ ਨਹੀਂ ਛੱਡਿਆ ਜਾਵੇਗਾ। 

ਉਹ ਅੱਜ ਦਸੂਹਾ ਵਿਖੇ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿਚ 9.50 ਕਰੋੜ ਰੁਪਏ ਦੀ ਲਾਗਤ ਨਾਲ 20.23 ਕਿਲੋਮੀਟਰ ਲੰਬੀ ਬਣਨ ਵਾਲੀ ਦਸੂਹਾ-ਕਮਾਹੀ ਦੇਵੀ ਰੋਡ ਨੂੰ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ. ਐਸ ਮੁਲਤਾਨੀ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੜਕ ਕੰਢੀ ਖੇਤਰ ਦੀ ਕਾਫੀ ਮਹੱਤਵਪੂਰਨ ਸੜਕ ਹੈ ਅਤੇ ਇਹ ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ (ਐਨ.ਐਚ-44) ਦਸੂਹਾ ਤੋਂ ਤਲਵਾੜਾ, ਢੋਲਵਾਹਾ, ਹਰਿਆਣਾ ਸੜਕ ਨੂੰ ਕਮਾਹੀ ਦੇਵੀ ਨਾਲ ਮਿਲਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਹੀ ਧਾਰਮਿਕ ਸਥਾਨ ਜਿਵੇਂ ਕਿ ਪਾਂਡਵ ਸਰੋਵਰ ਮੰਦਿਰ, ਮੰਦਿਰ ਬਾਬਾ ਲਾਲ ਦਿਆਲ ਜੀ ਅਤੇ ਕਮਾਹੀ ਦੇਵੀ ਮੰਦਿਰ ਸਥਿਤ ਹਨ, ਜਿਨ੍ਹਾਂ ਦੀ ਪੂਰੇ ਖੇਤਰ ਵਿਚ ਕਾਫੀ ਮਾਨਤਾ ਹੈ। 

ਇਸ ਤੋਂ ਇਲਾਵਾ ਇਸ ਸੜਕ ’ਤੇ ਕਰੀਬ 30-40 ਪਿੰਡਾਂ ਦਾ ਆਉਣਾ-ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਪਿਛਲੀ ਰਿਪੇਅਰ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਸਾਲ 2013 ਵਿਚ ਹੋਈ ਸੀ ਅਤੇ ਨਿਯਮਾਂ ਦੇ ਮੁਤਾਬਿਕ ਸਾਲ 2018 ਵਿਚ ਇਸ ਦੀ ਰਿਪੇਅਰ ਹੋਣੀ ਸੀ ਪਰ ਪਿਛਲੀਆਂ ਸਰਕਾਰ ਨੇ ਇਸ ਸੜਕ ਦੀ ਕੋਈ ਸੁਧ ਨਹੀਂ ਲਈ ਅਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਸੜਕ ਨੈਟਵਰਕ ਮਜ਼ਬੂਤ ਕਰ ਰਹੀ ਹੈ ਅਤੇ ਇਸੇ ਲੜੀ ਵਿਚ ਇਸ ਸੜਕ ਦਾ ਵੀ ਨਿਰਮਾਣ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸੜਕ ਦਾ ਨਿਰਮਾਣ ਕਾਰਜ 26 ਸਤੰਬਰ 2024 ਤੱਕ ਪੂਰਾ ਕਰ ਲਿਆ ਜਾਵੇਗਾ। ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸੜਕ ਨਿਰਮਾਣ ਦੇ ਨਾਲ-ਨਾਲ ਸੂਬੇ ਵਿਚ ਬਿਜਲੀ ਨੈਟਵਰਕ ਨੂੰ ਵੀ ਮਜ਼ਬੂਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਪਾਵਰ ਕਾਰਪੋਰੇਸ਼ਨ 1880 ਕਰੋੜ ਰੁਪਏ ਦੇ ਘਾਟੇ ਵਿਚ ਸੀ ਅਤੇ ਸਾਡੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ 600 ਯੂਨਿਟ ਫਰੀ ਬਿਜਲੀ ਦੇਣ ਤੋਂ ਬਾਅਦ ਵੀ ਪਾਵਰ ਕਾਰਪੋਰੇਸ਼ਨ 564 ਕਰੋੜ ਰੁਪਏ ਮੁਨਾਫੇ ਵਿਚ ਹੈ। 

ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਸਥਿਤੀ ਕਾਫੀ ਮਜ਼ਬੂਤ ਹੈ ਅਤੇ ਪੰਜਾਬ ਸਰਕਾਰ ਨੇ ਆਪਣੀ ਗਰੰਟੀ ਨੂੰ ਪੂਰਾ ਕਰਦੇ ਹੋਏ ਲੋਕਾਂ ਤੱਕ 600 ਯੂਨਿਟ ਮੁਫ਼ਤ ਬਿਜਲੀ ਪਹੁੰਚਾਈ ਹੈ, ਜਿਸ ਸਦਕਾ ਮੌਜੂਦਾ ਸਮੇਂ ਵਿਚ ਸੂਬੇ ਦੇ 90 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਲੋਕ ਨਿਰਮਾਣ ਮੰਤਰੀ ਦੇ ਇਸ ਕਾਰਜ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿਚ ਉਨ੍ਹਾਂ ਦੇ ਯਤਨਾਂ ਨਾਲ ਸੜਕ ਨੈਟਵਰਕ ਮਜ਼ਬੂਤ ਹੋ ਰਿਹਾ ਹੈ। 

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਦਸੂਹਾ ਵਿਧਾਨ ਸਭਾ ਹਲਕੇ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਮਨਜੀਤ ਸਿੰਘ, ਐਸ.ਡੀ.ਈ ਦਵਿੰਦਰ ਪਾਲ, ਜੇ.ਈ ਯਾਦਵਿੰਦਰ ਸੋਢੀ, ਬਲਦੇਵ ਰਾਜ, ਅਸ਼ੋਕ ਕੁਮਾਰ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD