Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਰਕਾਰ ਤੁਹਾਡੇ ਦੁਆਰਾ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਾਹੀਂ ਕਰਵਾਇਆ ਜਾਵੇਗਾ ਪ੍ਰਚਾਰ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, AAP Di Sarkar Aap De Dwar

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Feb 2024

ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਬ ਡਵੀਜ਼ਨ ਅਮਲੋਹ ਦੇ ਪਿੰਡ ਸਮਸ਼ਪੁਰ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਦਿੱਤੀ। 

ਉਨ੍ਹਾਂ ਦੱਸਿਆ ਕਿ  ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਾਨਾਂ 4 ਪਿੰਡਾਂ/ਵਾਰਡਾਂ ਦੇ ਕਲਸਟਰ ਬਣਾ ਕੇ ਲਗਾਏ ਜਾ ਰਹੇ ਹਨ। ਉਨ੍ਹਾਂ ਇਸ ਕੈਂਪ ਵਿੱਚ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਕੈਂਪਾਂ ਦਾ ਲਾਭ ਪਹੁੰਚਾਉਣ ਲਈ ਪ੍ਰਚਾਰ ਵੈਨਾਂ ਰਾਹੀਂ ਕੈਂਪ ਤੋਂ ਇੱਕ ਦਿਨ ਪਹਿਲਾਂ ਪ੍ਰਚਾਰ ਵੀ ਕਰਵਾਇਆ ਜਾਵੇਗਾ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ। 

ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਪਹੁੰਚਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸੀਡੀ.ਐਮ. ਅਮਲੋਹ ਸ. ਗੁਰਵਿੰਦਰ ਸਿੰਘ ਜੋਹਲ ਅਤੇ ਬੀ.ਡੀ.ਪੀ.ਓ. ਅਮਲੋਹ ਸ਼੍ਰੀ ਮੋਹਿਤ ਕਲਿਆਣ ਵੀ ਮੌਜੂਦ ਸਨ।;

 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , AAP Di Sarkar Aap De Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD