Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ- ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ

ਡਿਪਟੀ ਕਮਿਸ਼ਨਰ ਅਤੇ ਵਿਧਾਇਕਾ ਨੇ ਵਿਆਹੀ ਜੋੜੀ ਨੂੰ ਸ਼ਗਨ ਵੀ ਪਾਇਆ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, DC Moga, Kulwant Singh, Deputy Commissioner Moga, Moga, AAP Di Sarkar Aap De Dwar

Web Admin

Web Admin

5 Dariya News

ਮੋਗਾ , 06 Feb 2024

Last updated on: Feb 06, 2024, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਨੂੰ ਉਸ ਵੇਲੇ ਅਪਾਰ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਲਗਾਏ ਗਏ ਕੈਂਪ ਦੌਰਾਨ ਇੱਕ ਨਵ-ਵਿਆਹੀ ਜੋੜੀ ਨੂੰ ਉਨ੍ਹਾਂ ਦੇ ਆਨੰਦ ਕਾਰਜ ਤੋਂ ਮਹਿਜ਼ 5 ਮਿੰਟ ਬਾਅਦ ਉਨ੍ਹਾਂ ਦੇ ਵਿਆਹ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ। ਇਹ ਸਰਟੀਫਿਕੇਟ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜ਼ਰੀ ਵਿੱਚ ਨਵ-ਵਿਆਹੀ ਜੋੜੀ ਨੂੰ ਪ੍ਰਦਾਨ ਕੀਤਾ। 

ਇਸ ਮੌਕੇ ਜੋੜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਗਨ ਵੀ ਪਾਇਆ ਗਿਆ। ਦੱਸਣਯੋਗ ਹੈ ਕਿ ਅੱਜ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ 16 ਲੋਕ ਸੁਵਿਧਾ ਕੈਂਪ ਲਗਾਏ ਗਏ, ਜਿਹਨਾਂ ਵਿੱਚ ਹਜ਼ਾਰਾਂ ਲੋਕਾਂ ਨੇ ਆਪਣੇ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮ ਕਰਵਾਏ। ਅਜਿਹਾ ਕੈਂਪ ਪਿੰਡ ਸਿੰਘਾਂਵਾਲਾ ਸਬ-ਡਿਵੀਜ਼ਨ ਮੋਗਾ ਵਿਖੇ ਲਗਾਇਆ ਗਿਆ। 

ਇਸ ਕੈਂਪ ਦੇ ਦੌਰਾਨ ਨਾਲ ਲਗਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਭਜੋਤ ਸਿੰਘ ਪੁੱਤਰ ਸਲਵੰਤ ਸਿੰਘ ਅਤੇ ਰਜਨੀ ਪੁੱਤਰੀ ਸ੍ਰੀ ਅਸ਼ੋਕ ਕੁਮਾਰ ਦੇ ਆਨੰਦ ਕਾਰਜ ਦੀ ਰਸਮ ਹੋ ਰਹੀ ਸੀ, ਤਾਂ ਮੌਕੇ 'ਤੇ ਹਾਜ਼ਰ ਐਸ.ਡੀ.ਐਮ. ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਤੇ ਤਹਿਸੀਲਦਾਰ ਸ੍ਰ. ਲਖਵਿੰਦਰ ਸਿੰਘ ਗਿੱਲ ਨੇ ਜੋੜੀ ਨੂੰ ਹੁਣੇ ਹੀ ਆਪਣਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਲਈ ਪ੍ਰੇਰਿਤ ਕੀਤਾ। ਵਿਆਹ ਵਾਲੇ ਦੋਵੇਂ ਪਰਿਵਾਰਾਂ ਨੇ ਇਸ ਮੌਕੇ ਦਾ ਫਾਇਦਾ ਉਠਾਉਣ ਲਈ ਤੁਰੰਤ ਫਾਰਮ ਭਰ ਦਿੱਤੇ ਅਤੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ ਨੇ ਜੋੜੀ ਨੂੰ ਸਰਟੀਫਿਕੇਟ ਜਾਰੀ ਕੀਤਾ ਅਤੇ ਪੰਜਾਬ ਸਰਕਾਰ ਤਰਫ਼ੋਂ ਸ਼ਗਨ ਵੀ ਪਾਇਆ।

ਇਸ ਮੌਕੇ ਵਿਆਹੀ ਜੋੜੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ, ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।    

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , DC Moga , Kulwant Singh , Deputy Commissioner Moga , Moga , AAP Di Sarkar Aap De Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD