Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਡਿਪਟੀ ਸਪੀਕਰ ਰੌੜੀ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ

ਕਿਹਾ, ਪੰਜਾਬ ਸਰਕਾਰ ਆਮ ਜਨਤਾ ਦੀ ਹਰ ਸਮੱਸਿਆ ਦੇ ਹੱਲ ਕਰਨ ਲਈ ਵਚਨਬੱਧ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, AAP Di Sarkar Aap De Dwar

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 06 Feb 2024

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਲੋਕਾਂ ਦੇ ਘਰਾਂ ਨੇੜੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਯਤਨਸ਼ੀਲ ਹੈ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੋਂ ਵੀ ਜਾਣੂ ਕਰਵਾਇਆ।

ਗੜ੍ਹਸ਼ੰਕਰ ਦੇ ਵਾਰਡ ਨੰਬਰ 1 ਅਤੇ ਪਿੰਡ ਬਹਮਿਆਂ ਵਿਚ ਲੱਗੇ ਕੈਂਪਾਂ ਵਿਚ ਪਹੁੰਚ ਕੇ ਡਿਪਟੀ ਸਪੀਕਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਪ੍ਰਤੀ ਲੋਕਾਂ ਕਾਫ਼ੀ ਉਤਸ਼ਾਹ ਹੈ ਅਤੇ ਉਹ ਵੱਧ-ਚੜ੍ਹ ਕੇ ਇਨ੍ਹਾਂ ਕੈਂਪਾਂ ਵਿਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੇ ਉਦੇਸ਼ ਨਾਲ 6 ਫਰਵਰੀ ਤੋਂ ਰੋਜ਼ਾਨਾ ਇਹ ਕੈਂਪ ਸ਼ੁਰੂ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਗੜ੍ਹਸ਼ੰਕਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਕੈਂਪ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ ਲੱਗਣਗੇ ਅਤੇ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , AAP Di Sarkar Aap De Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD