Thursday, 16 May 2024

 

 

ਖ਼ਾਸ ਖਬਰਾਂ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ

 

ਅਨਿਲ ਮਸ਼ੀਹ ਤੇ ਤੁਰੰਤ ਦਰਜ ਕੀਤਾ ਜਾਵੇ ਮੁਕੱਦਮਾ: ਡਾ. ਐਸ.ਐਸ. ਆਹਲੂਵਾਲੀਆ

ਅਨਿਲ ਮਸ਼ੀਹ ਤੋਂ 8 ਵੋਟਾਂ ਰੱਦ ਕਰਵਾਉਣ ਵਾਲਿਆਂ ਤੇ ਵੀ ਦਰਜ ਹੋਵੇ ਮੁਕੱਦਮਾ

Dr. S.S Ahluwalia, Dr. Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 06 Feb 2024

30 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਬੀਜੇਪੀ ਵਲੋਂ ਆਪਣੇ ਨੋਮੀਨੇਟਿਡ ਕੌਂਸਲਰ ਅਨਿਲ ਮਸ਼ੀਹ (ਪ੍ਰੀਜਾਇਡਿੰਗ ਅਫਸਰ) ਅਤੇ ਕੌਸਲਰਾਂ ਦੁਆਰਾ ਕੀਤੀ ਗਈ ਲੋਕਤੰਤਰ ਦੀ ਕੀਤੀ ਗਈ ਹੱਤਿਆ ਨੂੰ ਸਾਰਿਆਂ ਦੇ ਸਾਹਮਣੇ ਲਿਆਉਣ ਦੇ ਲਈ ਅੱਜ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਵੱਡੀ ਸਕਰੀਨ ਤੇ ਵੀਡਿਓ ਚਲਾ ਕੇ ਪ੍ਰੈਸੱ ਕਾਨਫਰੰਸ ਕੀਤੀ ਗਈ। 

ਕਾਨਫਰੰਸ ਨੂੰ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ ਡਾ. ਐਸ.ਐਸ. ਆਹਲੂਵਾਲੀਆ ਨੇ ਸੰਬੋਧਨ ਕੀਤਾ। ਇਸ ਮੌਕੇ ਉਤੇ ਆਪ ਦੇ ਸੀਨੀਅਰ ਆਗੂ ਮੀਨਾ ਸ਼ਰਮਾਂ, ਆਭਾ ਬੰਸਲ ਅਤੇ ਕੌਂਸਲਰ ਕੁਲਦੀਪ ਕੁਮਾਰ, ਜਸਵੀਰ ਸਿੰਘ ਲਾਡੀ, ਦਮਨਪ੍ਰੀਤ ਸਿੰਘ, ਰਾਮਚੰਦਰ ਯਾਦਵ, ਪੇ੍ਰਮ ਲਤਾ, ਮਨੋਵਰ, ਸੁਮਨ ਸ਼ਰਮਾਂ, ਜਸਵਿੰਦਰ ਕੌਰ, ਨੇਹਾ ਮੁਸਾਵਤ ਅਤੇ ਯੋਗੇਸ਼ ਢੀਂਗਰਾ ਵੀ ਮੌਜੂਦ ਰਹੇ।

ਡਾ. ਐਸ.ਐਸ. ਆਹਲੂਵਾਲੀਆ ਨੇ 30 ਜਨਵਰੀ ਚੋਣਾਂ ਵਾਲੇ ਦਿਨ ਦੀ ਵੀਡਿਓ ਦਿਖਾਉਂਦੇ ਹੋਏ ਕਿਹਾ ਕਿ ਵੀਡਿਓ ਵਿੱਚ ਸਾਫ਼ ਨਜ਼ਰ ਆ ਰਿਹਾ ਹੈ, ਕਿ ਉਸ ਦਿਨ 20 ਵੋਟਾਂ ਆਪ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਪਈਆਂ ਅਤੇ 16 ਵੋਟਾਂ ਬੀਜੇਪੀ ਦੇ ਉਮੀਦਵਾਰ ਨੂੰ ਪਈਆਂ। ਬੀਜੇਪੀ ਦੇ ਘੱਟ ਗਿਣਤੀ ਸੈਲੱ ਦੇ ਜਨਰਲ ਸਕੱਤਰ, ਨੌਮੀਨੇਟਿਡ ਕੌਂਸਲਰ ਅਤੇ ਪ੍ਰੀਜਾਇਡਿੰਗ ਅਫ਼ਸਰ ਅਨਿਲ ਮਸ਼ੀਹ ਨੇ ਬੀਜੇਪੀ ਦੇ ਉਮੀਦਵਾਰ ਨੂੰ ਜਿਤਾਉਣ ਦੇ ਲਈ ਜਾਣਬੁੱਝ ਕੇ ਕੁਲਦੀਪ ਕੁਮਾਰ ਦੀਆਂ 8 ਵੋਟਾਂ ਨੂੰ ਪੈਨੱ ਚਲਾ ਕੇ ਰੱਦ ਕਰ ਦਿੱਤਾ ਗਿਆ, ਜੋ ਕਿ ਕੈਮਰਿਆਂ ਦੇ ਵਿੱਚ ਕੈਦ ਹੋ ਚੁੱਕਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਬੀਜੇਪੀ ਵਲੋਂ ਪੂਰੀ ਸਾਜ਼ਿਸ ਦੇ ਤਹਿਤ ਨਗਰ ਨਿਗਮ ਚੋਣਾਂ ਵਿੱਚ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ। ਬੀਜੇਪੀ ਦੇ ਕੌਂਸਲਰ ਕੰਵਰਜੀਤ ਰਾਣਾ, ਨੌਮੀਨੇਟਿਡ ਕੌਂਸਲਰ ਸਤਿੰਦਰ ਸਿੱਧੂ, ਕੌਂਸਲਰ ਹਰਜੀਤ ਸਿੰਘ, ਕੌਂਸਲਰ ਕੁਲਜੀਤ ਸੰਧੂ, ਨੌਮੀਨੇਟਿਡ ਕੌਂਸਲਰ ਅਮਿਤ ਜਿੰਦਲ, ਕੌਂਸਲਰ ਜਸਮਨਪ੍ਰੀਤ ਸਿੰਘ, ਸਾਬਕਾ ਮੇਅਰ ਅਨੂਪ ਗੁਪਤਾ, ਨੌਮੀਨੇਟਿਡ ਕੌਂਸਲਰ ਡਾ. ਰਮਨੀਕ ਬੇਦੀ, ਨੌਂਮੀਨੇਟਿਡ ਕੌਂਸਲਰ ਨਰੇਸ਼ ਪੰਚਾਲ ਅਤੇ ਬੀਜੇਪੀ ਦੇ ਹੋਰ ਕੌਂਸਲਰਾਂ ਵਲੋਂ ਅਨਿਲ ਮਸ਼ੀਹ ਉਤੇ ਲੱਗੇ ਕੈਮਰਿਆਂ ਨੂੰ ਜਬਰਦਸਤੀ ਹਟਵਾਇਆ ਜਾਂਦਾ ਹੈ, ਤਾਂ ਜੋ ਉਨ੍ਹਾਂ ਦੇ ਕਾਲੇ ਕਾਰਨਾਮੇ ਕੈਮਰੇ ਵਿੱਚ ਕੈਦ ਨਾ ਹੋ ਜਾਣ। ਪਰ ਬਦਕਿਸਮਤੀ ਨਾਲ ਕੈਮਰੇ ਕੁੱਝ ਸਮੇਂ ਲਈ ਹਟਣ ਤੋਂ ਬਾਅਦ ਦੁਬਾਰਾ ਚੱਲ ਪੈਂਦੇ ਹਨ ਅਤੇ ਅਨਿਲ ਮਸ਼ੀਹ ਦੁਆਰਾ ਜਾਣ ਬੁੱਝ ਕੇ ਰੱਦ ਕੀਤੀਆਂ 8 ਵੋਟਾਂ ਕੈਮਰੇ ਵਿੱਚ ਕੈਦ ਹੋ ਜਾਂਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਕੱਲ ਮਾਣਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਲੋਂ ਵੀ ਅਨਿਲ ਮਸ਼ੀਹ ਉਤੇ ਬਹੁਤ ਹੀ ਜ਼ਿਆਦਾ ਤਲਖ ਟਿੱਪਣੀ ਕਰਦੇ ਹੋਏ ਕਿਹਾ ਗਿਆ ਸੀ, ਕਿ ਚੰਡੀਗੜ੍ਹ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਹੋਈ ਹੈ। ਜੋ ਕਿ ਅਨਿਲ ਮਸ਼ੀਹ ਦੁਆਰਾ ਕੀਤੀ ਗਈ ਹੈ। ਇਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸਤ ਨਹੀਂ ਕੀਤਾ ਜਾ ਸਕਦਾ ਹੈ। ਮਾਣਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਨਿਲ ਮਸ਼ੀਹ ਉਤੇ ਮੁਕੱਦਮਾ ਚੱਲਣਾ ਚਾਹੀਦਾ ਹੈ ਤਾਂ ਜੋ ਦੁਬਾਰਾ ਕੋਈ ਅਜਿਹੀ ਹਰਕਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਹੁਣ ਕੈਮਰਿਆਂ ਰਾਂਹੀ ਸਭ ਕੁੱਝ ਲੋਕਾਂ ਦੇ ਸਾਹਮਣੇ ਆ ਗਿਆ ਹੈ। ਦੇਸ ਵਾਸੀਆਂ ਵਿੱਚ ਬੀਜੇਪੀ ਦੇ ਪ੍ਰਤੀ ਬਹੁਤ ਜ਼ਿਆਦਾ ਗੁੱਸਾ ਹੈ। ਲੋਕਾਂ ਵਲੋਂ ਬੀਜੇਪੀ ਦੁਆਰਾ ਚੰਡੀਗੜ੍ਹ ਨਗਰ ਨਿਗਮ ਵਿੱਚ ਧੱਕੇ ਨਾਲ ਬਿਠਾਏ

 

Tags: Dr. S.S Ahluwalia , Dr. Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD