Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

 Vigilance Bureau, Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 06 Feb 2024

Last updated on: Feb 06, 2024, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ 'ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

 

Tags: Vigilance Bureau , Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD